ਪੰਜਾਬੀ ਗਾਇਕ ਹੈਪੀ ਰਾਏਕੋਟੀ ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਕੀ ਹੈ ਮਾਮਲਾ ਜਿਸ ਕਰਕੇ ਵੱਧ ਸਕਦੀਆਂ ਨੇ ਗਾਇਕ ਦੀਆਂ ਮੁਸ਼ਕਿਲਾਂ!
Happy Raikoti news: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਇੱਕ ਹੋਰ ਗਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਹੋ ਸਕਦਾ ਹੈ ਇਸ ਗਾਇਕ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜੀ ਹਾਂ ਨਾਮੀ ਗਾਇਕ ਹੈਪੀ ਰਾਏਕੋਟੀ ਦੇ ਖ਼ਿਲਾਫ਼ ਜਲੰਧਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ।
image source: Instagram
ਜਲੰਧਰ ਪੁਲਿਸ ਨੂੰ ਪੰਜਾਬੀ ਗਾਇਕ ਹੈਪੀ ਰਾਏਕੋਟੀ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ। ਇਸ 'ਚ ਰਾਏਕੋਟੀ 'ਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਪੰਜਾਬੀ ਗਾਇਕ ਹੈਪੀ ਰਾਏਕੋਟੀ ਵੱਲੋਂ ਗਾਏ ਗੀਤ ਦਾ ਨੌਜਵਾਨ ਪੀੜ੍ਹੀ ’ਤੇ ਗਲਤ ਪ੍ਰਭਾਵ ਪੈਂਦਾ ਹੈ। ਅਜਿਹੀ ਸਥਿਤੀ ਵਿੱਚ ਗਾਇਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਭੜਕਾਊ ਗੀਤ ਨਾ ਗਾਉਣ।
ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗਾਇਕਾਂ ਨੂੰ ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸੁਣਨ ਨਾਲ ਨੌਜਵਾਨਾਂ ਵਿੱਚ ਸਹਿਣਸ਼ਕਤੀ ਘੱਟਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਹਿੰਸਾ ਦੀ ਭਾਵਨਾ ਵੀ ਵਧ ਜਾਂਦੀ ਹੈ।
image source: Instagram
ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਕਿ ਗੀਤਾਂ ਵਿੱਚ ਹਥਿਆਰਾਂ ਅਤੇ ਨਸ਼ਿਆਂ ਦਾ ਪ੍ਰਚਾਰ ਨਾ ਕੀਤਾ ਜਾਵੇ। ਪੰਜਾਬ ਸਰਕਾਰ ਨੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਸ਼ਿਕਾਇਤਕਰਤਾਵਾਂ ਨੇ ਯੂ-ਟਿਊਬ 'ਤੇ ਚੱਲ ਰਹੇ ਹੈਪੀ ਰਾਏਕੋਟੀ ਦੇ ਗੀਤ ਨੂੰ ਸਰਕਾਰ ਨੂੰ ਸਿੱਧੀ ਚੁਣੌਤੀ ਦੱਸਿਆ ਹੈ। ਸ਼ਿਕਾਇਤਕਰਤਾਵਾਂ ਪ੍ਰੋਫੈਸਰ ਐਮਪੀ ਸਿੰਘ, ਗਿਰੀਸ਼, ਗੌਤਮ ਕਪੂਰ ਅਤੇ ਰਘੁਵੀਰ ਸਿੰਘ ਨੇ ਸਰਕਾਰ ਤੋਂ ਹੈਪੀ ਰਾਏਕੋਟੀ ਵਿਰੁੱਧ ਕਾਰਵਾਈ ਕਰਨ ਅਤੇ ਗਾਇਕ ਦੇ ਅਜਿਹੇ ਗੀਤਾਂ ਨੂੰ ਯੂਟਿਊਬ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।
- PTC PUNJABI