ਰਿਲੀਜ਼ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ ਗੁਰਪ੍ਰੀਤ ਘੁੱਗੀ ਦੀ ਫ਼ਿਲਮ 'ਦਾਸਤਾਨ-ਏ-ਸਰਹਿੰਦ', ਜਾਣੋ ਕਿਉਂ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਫ਼ਿਲਮ 'ਦਾਸਤਾਨ-ਏ-ਸਰਹਿੰਦ' ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਨੇ ਫ਼ਿਲਮ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਗੁਰੂ ਸਾਹਿਬਾਨ 'ਤੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ 'ਤੇ ਰੋਕ ਲੱਗੀ ਹੋਈ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਫ਼ਿਲਮ ਦੇ ਲਗਾਏ ਜਾ ਰਹੇ ਬੋਰਡਾਂ ਲਈ ਇਸ ਦੇ ਪ੍ਰਬੰਧਕ ਜਵਾਬਦੇਹ ਹੋਣਗੇ। ਉਨ੍ਹਾਂ ਕਿਹਾ ਕਿ ਫ਼ਿਲਮ ਪ੍ਰਬੰਧਕ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਹੀ ਫ਼ੈਸਲਾ ਲੈਣ।

Reported by: PTC Punjabi Desk | Edited by: Pushp Raj  |  October 26th 2023 01:40 PM |  Updated: October 26th 2023 01:43 PM

ਰਿਲੀਜ਼ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ ਗੁਰਪ੍ਰੀਤ ਘੁੱਗੀ ਦੀ ਫ਼ਿਲਮ 'ਦਾਸਤਾਨ-ਏ-ਸਰਹਿੰਦ', ਜਾਣੋ ਕਿਉਂ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

Film ‘Dastaan-e-Sirhind’: ਫ਼ਿਲਮ 'ਦਾਸਤਾਨ-ਏ-ਸਰਹਿੰਦ' ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਨੇ ਫ਼ਿਲਮ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ।

 

ਦੱਸ ਦੇਈਏ ਕਿ ਗੁਰੂ ਸਾਹਿਬਾਨ 'ਤੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ 'ਤੇ ਰੋਕ ਲੱਗੀ ਹੋਈ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਫ਼ਿਲਮ ਦੇ ਲਗਾਏ ਜਾ ਰਹੇ ਬੋਰਡਾਂ ਲਈ ਇਸ ਦੇ ਪ੍ਰਬੰਧਕ ਜਵਾਬਦੇਹ ਹੋਣਗੇ। ਉਨ੍ਹਾਂ ਕਿਹਾ ਕਿ ਫ਼ਿਲਮ ਪ੍ਰਬੰਧਕ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਹੀ ਫ਼ੈਸਲਾ ਲੈਣ।

ਇਸ ਸਬੰਧੀ ਐੱਸ. ਜੀ. ਪੀ. ਸੀ. ਦੇ ਟਵਿਟਰ ਹੈਂਡਲ ਤੋਂ ਇਕ ਟਵੀਟ ਸਾਂਝਾ ਕੀਤਾ ਗਿਆ ਹੈ, ਜਿਸ 'ਚ ਲਿਖਿਆ ਹੈ, ''ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। 

ਹੋਰ ਪੜ੍ਹੋ: Diljit Dosanjh: ਦਿਲਜੀਤ ਦੁਸਾਂਝ ਨੇ ਆਸਟ੍ਰੇਲੀਆਈਗਾਇਕਾ SIA ਨਾਲ ਆਪਣੇ ਨਵੇਂ ਗੀਤ 'Hass Hass' ਦਾ ਕੀਤਾ ਐਲਾਨ

ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫ਼ੈਸਲਾ ਲੈਣ। ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ 'ਤੇ ਰੋਕ ਲਗਾਈ ਹੋਈ ਹੈ।''

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network