ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨਾਲ ਕੰਮ ਕਰ ਚੁੱਕੇ ਗੁਰਪ੍ਰੀਤ ਸਿੰਘ ਦੀ ਮੌਤ

ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੇ ਨਾਲ ਸਕਰੀਨ ਸ਼ੇਅਰ ਕਰਨ ਵਾਲੇ ਗੁਰਪ੍ਰੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਪ੍ਰੀਤ ਸਿਆਂ ਨੇ ਸਾਂਝੀ ਕੀਤੀ ਹੈ ।ਪ੍ਰੀਤ ਸਿਆਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

Written by  Shaminder   |  May 08th 2024 09:39 AM  |  Updated: May 08th 2024 09:47 AM

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨਾਲ ਕੰਮ ਕਰ ਚੁੱਕੇ ਗੁਰਪ੍ਰੀਤ ਸਿੰਘ ਦੀ ਮੌਤ

ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ  ।ਉਹ ਇਹ ਹੈ ਕਿ ਦਿਲਜੀਤ ਦੋਸਾਂਝ (Diljit Dosanjh) ਤੇ ਨੀਰੂ ਬਾਜਵਾ (Neeru Bajwa) ਦੇ ਨਾਲ ਸਕਰੀਨ ਸ਼ੇਅਰ ਕਰਨ ਵਾਲੇ ਗੁਰਪ੍ਰੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਪ੍ਰੀਤ ਸਿਆਂ ਨੇ ਸਾਂਝੀ ਕੀਤੀ ਹੈ ।

ਹੋਰ ਪੜ੍ਹੋ : ਨਵਜੋਤ ਸਿੱਧੂ ਨੇ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਪਤਨੀ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ, ਕਿਹਾ ‘ਸੱਤਰ ਟਾਂਕੇ ਹਟਾ ਦਿੱਤੇ ਹਨ ਤੇ…’

ਪ੍ਰੀਤ ਸਿਆਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ‘ਕੋਈ ਕਹਿ ਸਕਦਾ ਵੀ ਆਹ ਬੰਦਾ ਦੁਨੀਆਂ ਤੋਂ ਜਾ ਸਕਦਾ ।ਇਹਨੇ ਤਾਂ ਹਾਲੇ ਆਪਣੀ ਜ਼ਿੰਦਗੀ ਚੰਗੀ ਤਰ੍ਹਾਂ ਜਿਉਂ ਹੀ ਵੀ ਨਹੀਂ ਸੀ ਦੁਨੀਆਂ ਨੂੰ ਹਸਾਉਂਦਾ ਹਸਾਉਂਦਾ ਸਾਰਿਆਂ ਨੂੰ ਰੁਵਾ ਕੇ ਚਲਿਆ ਗਿਆ ਆ ਜੋ ਸਾਰੀਆਂ ਫੋਟੋਆਂ ਵਿੱਚ ਐਕਸ਼ਨ ਕਰਦਾ ਸੀ।

ਨਾ ਸਾਨੂੰ ਦੱਸਦਾ ਹੁੰਦਾ ਸੀ ਬਈ ਐ ਕਰਕੇ ਐ ਕਰੀਏ ਅਸੀਂ ਹੱਸਣ ਲੱਗ ਜਾਣਾ । ਆਹ ਜਿਹੜੀਆਂ ਫੋਟੋਆਂ ਤੁਹਾਡੇ ਨਾਲ ਸ਼ੇਅਰ ਕਰ ਰਿਹਾ ਨਾ ਸਾਰੀਆਂ ਇਹਨੇ ਆਪਣੇ ਆਪ ਦੇ ਹਿਸਾਬ ਨਾਲ ਕਰਾਈਆਂ ਹੋਈਆਂ ਨੇ। ਸਾਡੀ ਬੇਬੇ ਬਾਪੂ ਦਾ ਕੱਲਾ ਕੱਲਾ ਪੁੱਤ ਦੁਨੀਆਂ ਤੋਂ ਚਲਾ ਗਿਆ ਯਾਰ ।ਬਾਪੂ ਨਾਲ ਗੱਲ ਹੋਈ ਬਾਪੂ ਦਾ ਹੌਸਲਾ ਟੁੱਟ ਗਿਆ ।ਉਸ ਪਿਓ ਤੇ ਕੀ ਬੀਤਦੀ ਹੋਊ ਜਿਸਦਾ  ਕੱਲਾ ਕੱਲਾ ਪੁੱਤ ਛੋਟੀ ਉਮਰ ਚ ਦੁਨੀਆਂ ਤੋਂ ਚਲਿਆ ਜਾਵੇ। ਇਸ ਤੋਂ ਚੰਗਾ ਰੱਬਾ ਦਿਆ ਨਾ ਕਰ ਕਿਸੇ ਨੂੰ’। ਜਿਉਂ ਹੀ ਪ੍ਰੀਤ ਨੇ ਇਸ ਖ਼ਬਰ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਤਾਂ ਹਰ ਕੋਈ ਹੈਰਾਨ ਰਹਿ ਗਿਆ ਅਤੇ ਉਸ ਦੇ ਦਿਹਾਂਤ ਤੇ ਸੋਗ ਪ੍ਰਗਟ ਕਰ ਰਿਹਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network