ਗਾਇਕ ਦੀਪ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਦੀਪ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਇਸ ਮੌਕੇ ‘ਤੇ ਦੀਪ ਢਿਲੋਂ ਨੂੰ ਉਸ ਦੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ।

Reported by: PTC Punjabi Desk | Edited by: Shaminder  |  April 06th 2023 11:02 AM |  Updated: April 06th 2023 11:02 AM

ਗਾਇਕ ਦੀਪ ਢਿੱਲੋਂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਦੀਪ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਗਾਇਕ ਦੀਪ ਢਿੱਲੋਂ (Deep Dhillon)ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਦੀਪ ਢਿਲੋਂ ਨੂੰ ਉਸ ਦੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਜੈਸਮੀਨ ਜੱਸੀ ਦੇ ਨਾਲ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । 

ਇੱਕਠੇ ਗਾਉਣ ਦੌਰਾਨ ਜੈਸਮੀਨ ਜੱਸੀ ਨਾਲ ਹੋਇਆ ਪਿਆਰ 

ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਅਕਸਰ ਸਟੇਜ ਸਾਂਝੀ ਕਰਦੇ ਹੁੰਦੇ ਸਨ । ਇਸੇ ਦੌਰਾਨ ਦੋਵੇਂ ਇੱਕ ਦੂਜੇ ਦੇ ਕਰੀਬ ਆਏ ਅਤੇ ਦੋਵਾਂ ਨੇ ਇੱਕ ਦੂਜੇ ਨੂੰ ਹਮਸਫ਼ਰ ਬਨਾਉਣ ਦਾ ਫੈਸਲਾ ਕਰਾ ਲਿਆ ਸੀ ਅਤੇ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਗਏ ਸਨ ।ਦੋਵਾਂ ਨੇ  ਇੱਕਠਿਆਂ ਕਈ ਗੀਤ ਗਾਏ ਹਨ ।

ਵਿਆਹ ਤੋਂ ਬਾਅਦ ਦੋਵਾਂ ਦੇ ਘਰ ਧੀ ਨੇ ਜਨਮ ਲਿਆ ।ਜੋ ਕਿ ਹੁਣ ਕਾਫੀ ਵੱਡੀ ਹੋ ਚੁੱਕੀ ਹੈ ਜਦੋਂਕਿ ਦੋਵਾਂ ਦਾ ਇੱਕ ਪੁੱਤਰ ਵੀ ਹੈ । ਜਿਸ ਦੇ ਨਾਲ ਇਹ ਗਾਇਕ ਜੋੜੀ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । 

ਹੋਰ ਪੜ੍ਹੋ : ਗਾਇਕ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਘਰ ਆਈ ਮੁੜ ਤੋਂ ਖੁਸ਼ੀ, ਗਾਇਕਾ ਦੀ ਭੈਣ ਜੈਸਮੀਨ ਅਖਤਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ

ਦੀਪ ਢਿੱਲੋਂ ਨੇ ਦਿੱਤੇ ਕਈ ਹਿੱਟ ਗੀਤ 

ਜਿਸ ‘ਚ ‘ਤੇਰੀ ਬੇਬੇ ਲਿਬੜੀ ਤਿਬੜੀ’,‘ਰੇਡਰ’ਅਤੇ ਹੋਰ ਬਹੁਤ ਸਾਰੇ ਹਿੱਟ ਗਾਣੇ ਦੇਣ ਵਾਲੇ ਦੀਪ ਢਿੱਲੋਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਦੀਪ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਸਮੀਨ ਜੱਸੀ ਦੇ ਨਾਲ ਦੇ ਨਾਲ ਉਨ੍ਹਾਂ ਨੇ ਕਈ ਗੀਤ ਗਾਏ ਹਨ । ਪ੍ਰੀ-ਵੈਡਿੰਗ, ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network