ਦਿਲਜੀਤ ਦੋਸਾਂਝ ਨੇ ਨੀਰੂ ਬਾਜਵਾ ਨਾਲ ਹੀਰਾਮੰਡੀ ਦੇ ਇਸ ਗੀਤ ਉੱਤੇ ਬਣਾਈ ਫਨੀ ਰੀਲ, ਵੇਖੋ ਵੀਡੀਓ

ਪਾਲੀਵੁੱਡ ਦੀ ਕੁਈਨ ਨੀਰੂ ਬਾਜਵਾ ਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਆਪਣੀ ਫਿਲਮ 'ਜੱਟ ਐਂਡ ਜੂਲੀਅਟ 3' ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਹਾਲ ਹੀ 'ਚ ਦੋਵੇਂ ਕਲਾਕਾਰ ਬੇਹੱਦ ਹੀ ਫਨੀ ਅੰਦਾਜ਼ 'ਚ ਫਿਲਮ ਦੀ ਪ੍ਰਮੋਸ਼ਨ ਕਰਦੇ ਹੋਏ ਨਜ਼ਰ ਆਏ।

Reported by: PTC Punjabi Desk | Edited by: Pushp Raj  |  June 10th 2024 07:36 PM |  Updated: June 10th 2024 07:36 PM

ਦਿਲਜੀਤ ਦੋਸਾਂਝ ਨੇ ਨੀਰੂ ਬਾਜਵਾ ਨਾਲ ਹੀਰਾਮੰਡੀ ਦੇ ਇਸ ਗੀਤ ਉੱਤੇ ਬਣਾਈ ਫਨੀ ਰੀਲ, ਵੇਖੋ ਵੀਡੀਓ

Diljit Dosanjh and Neeru Bajwa Viral Video : ਪੰਜਾਬੀ ਫਿਲਮ ਇੰਡਸਟਰੀ ਦੇ ਦੋ ਮਸ਼ਹੂਰ ਸੈਲਬਸ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਮੁੜ ਇੱਕ ਵਾਰ ਫਿਰ ਤੋਂ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਦੋਵੇਂ ਕਲਾਕਾਰ ਜਲਦ ਹੀ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। 

ਦੱਸ ਦਈਏ ਕਿ ਪਾਲੀਵੁੱਡ ਦੀ ਕੁਈਨ ਨੀਰੂ ਬਾਜਵਾ ਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਆਪਣੀ ਫਿਲਮ 'ਜੱਟ ਐਂਡ ਜੂਲੀਅਟ 3' ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਹਾਲ ਹੀ 'ਚ ਦੋਵੇਂ ਕਲਾਕਾਰ ਬੇਹੱਦ ਹੀ ਫਨੀ ਅੰਦਾਜ਼ 'ਚ ਫਿਲਮ ਦੀ ਪ੍ਰਮੋਸ਼ਨ ਕਰਦੇ ਹੋਏ ਨਜ਼ਰ ਆਏ। 

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨੇ ਹਾਲ ਹੀ 'ਚ ਆਪੋ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਇੱਕ ਨਵੀਂ ਵੀਡੀਓ ਸ਼ੇਅਰ ਕਰਕੇ ਫਿਲਮ ਦੀ ਪ੍ਰਮੋਸ਼ਨ ਕਰਦੇ ਨਜ਼ਰ ਆਏ। 

ਦੋਹਾਂ ਕਲਾਕਾਰਾਂ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੋ ਹੋ ਕਿ ਦੋਵੇਂ ਹਾਲ ਹੀ ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ ਹੀਰਾਮੰਡੀ ਦੇ ਇੱਕ ਗੀਤ ਉੱਤੇ ਰੀਲ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ।  ਵੀਡੀਓ ਦੇ ਵਿੱਚ ਤੁਸੀਂ ਦੋਹਾਂ ਨੂੰ ਮਜ਼ਾਕਿਆ ਅੰਦਾਜ਼ ਵਿੱਚ ਹੀਰਾਮੰਡੀ ਦੇ ਗੀਤ 'ਏਕ ਬਾਰ' ਉੱਤੇ ਫਨੀ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੀ ਹੈ। 

 ਹੋਰ ਪੜ੍ਹੋ : ਗਰਮੀਆਂ 'ਚ ਸੱਤੂ ਡ੍ਰਿੰਕ ਪੀਣ ਨਾਲ ਹੁੰਦੇ ਨੇ ਕਈ ਫਾਇਦੇ, ਸਰੀਰ ਰੱਖੇ ਠੰਡਾ ਤੇ ਨਿਰੋਗ

ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਕਮਾਲ ਦੀ ਜੋੜੀ ਹੈ ਤੇ ਕਮਾਲ ਦਾ ਟੈਲੇਂਟ ਹੈ।' ' ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਦੋਹਾਂ ਦੀ ਜੋੜੀ ਲੋਕਾਂ ਦਾ ਦਿਲ ਜਿੱਤ ਰਹੀ ਹੈ ਤੇ ਭਾਬੀ ਚੁਮਿਆਂ ਵਾਲੀ unaspected ਹੈ। '

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network