ਫਿਲਮ 'ਜੱਟ ਐਂਡ ਜੂਲੀਅਟ 3' ਦੇ ਸੈਟ ਤੋਂ ਸਾਹਮਣੇ ਆਈ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਨਵੀਂ ਵੀਡੀਓ, ਮਸਤੀ ਕਰਦੇ ਨਜ਼ਰ

ਪੰਜਾਬੀ ਫਿਲਮ ਇੰਡਸਟਰੀ ਦੇ ਦੋ ਮਸ਼ਹੂਰ ਸੈਲਬਸ ਦਿਲਜੀਤ ਦੋਸਾਂਝ (Diljit Dosanjh ) ਤੇ ਨੀਰੂ ਬਾਜਵਾ (Neeru Bajwa) ਮੁੜ ਇੱਕ ਵਾਰ ਫਿਰ ਤੋਂ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਦੋਵੇਂ ਕਲਾਕਾਰ ਜਲਦ ਹੀ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਫਿਲਮ ਦੇ ਸੈੱਟ ਤੋਂ ਦਿਲਜੀਤ ਤੇ ਨੀਰੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ।

Written by  Pushp Raj   |  November 06th 2023 05:08 PM  |  Updated: November 06th 2023 05:08 PM

ਫਿਲਮ 'ਜੱਟ ਐਂਡ ਜੂਲੀਅਟ 3' ਦੇ ਸੈਟ ਤੋਂ ਸਾਹਮਣੇ ਆਈ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਨਵੀਂ ਵੀਡੀਓ, ਮਸਤੀ ਕਰਦੇ ਨਜ਼ਰ

Diljit Dosanjh and Neeru Bajwa viral Video: ਪੰਜਾਬੀ ਫਿਲਮ ਇੰਡਸਟਰੀ ਦੇ ਦੋ ਮਸ਼ਹੂਰ ਸੈਲਬਸ ਦਿਲਜੀਤ ਦੋਸਾਂਝ  (Diljit Dosanjh ) ਤੇ ਨੀਰੂ ਬਾਜਵਾ (Neeru Bajwa) ਮੁੜ ਇੱਕ ਵਾਰ ਫਿਰ ਤੋਂ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਦੋਵੇਂ ਕਲਾਕਾਰ ਜਲਦ ਹੀ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਫਿਲਮ ਦੇ ਸੈੱਟ ਤੋਂ ਦਿਲਜੀਤ ਤੇ ਨੀਰੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ ਤੇ ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਪਾਲੀਵੁੱਡ ਦੀ ਕੁਈਨ ਦੇ ਨਾਂਅ ਤੋਂ ਮਸ਼ਹੂਰ ਨੀਰੂ ਬਾਜਵਾ ਨੇ ਹਾਲ ਹੀ 'ਚ ਸਤਿੰਦਰ ਸਰਤਾਜ ਨਾਲ ਆਪਣੀ ਫਿਲਮ ਸ਼ਾਇਰ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫਿਲਮ ਤੋਂ ਬਾਅਦ ਨੀਰੂ ਬਾਜਵਾ ਨੇ ਆਪਣੀ ਅਪਕਮਿੰਗ ਇੱਕ ਹੋਰ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਸ਼ੁਰੂ ਕੀਤੀ ਹੈ। 

ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਦਿਲਜੀਤ ਦੋਸਾਂਝ ਨਾਲ ਵੀਡੀਓ ਸ਼ੇਅਰ ਕਰ ਫੈਨਜ਼ ਨੂੰ ਫਿਲਮ ਬਾਰੇ ਨਵਾਂ ਅਪਡੇਟ ਦਿੱਤਾ ਹੈ। ਅਦਾਕਾਰਾ ਨੇ ਦੱਸਿਆ ਕਿ ਉਨ੍ਹਾਂ ਫਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਸੈੱਟ ਤੋਂ ਇੱਕ ਬੀਟੀਐਸ ਵੀਡੀਓ ਵੀ ਸ਼ੇਅਰ ਕੀਤੀ ਹੈ। 

ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀਂ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਨੂੰ ਪੁਲਿਸ ਦੀ ਵਰਦੀ ਪਹਿਨੇ ਹੋਏ ਵੇਖ ਸਕਦੇ ਹੋ। ਇਸ ਦੇ ਨਾਲ-ਨਾਲ ਦੋਵੇਂ ਕਲਾਕਾਰ ਇੱਕਠੇ ਮਸਤੀ ਕਰਦੇ ਤੇ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ। 

/?utm_source=ig_embed&utm_campaign=loading" data-instgrm-version="14" style=" background:#FFF; border:0; border-radius:3px; box-shadow:0 0 1px 0 rgba(0,0,0,0.5),0 1px 10px 0 rgba(0,0,0,0.15); margin: 1px; max-width:540px; min-width:326px; padding:0; width:99.375%; width:-webkit-calc(100% - 2px); width:calc(100% - 2px);">

 ਹੋਰ ਪੜ੍ਹੋ: ਮਰਹੂਮ ਗਾਇਕ ਸਿੱਧੂ ਮੂਸੇਵਾਲਾ 'ਤੇ ਕਿਤਾਬ ਲਿਖੇ ਜਾਣ ਤੇ ਫਿਲਮ ਬਨਾਉਣ ਨੂੰ ਲੈ ਕੇ ਨਾਰਾਜ਼ ਹੋਏ ਪਿਤਾ ਬਲਕੌਰ ਸਿੰਘ, ਜਾਣੋ ਵਜ੍ਹਾ

ਦੱਸਣਯੋਗ ਹੈ ਕਿ ਫਿਲਮ 'ਜੱਟ ਐਂਡ ਜੂਲੀਅਟ 3' ਜੱਟ ਐਂਡ ਜੂਲੀਅਟ' ਫਰੈਂਚਾਈਜ਼ੀ ਦੀ ਤੀਜੀ ਸੀਰੀਜ਼ ਹੈ। ਫਿਲਮ  'ਜੱਟ ਐਂਡ ਜੂਲੀਅਟ' ਸਾਲ 2012 'ਚ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਫਿਲਮ 'ਚ ਵੀ ਦਿਲਜੀਤ ਤੇ ਨੀਰੂ ਇੱਕਠੇ ਨਜ਼ਰ ਆਏ ਸਨ।  ਇਸ ਤੋਂ ਬਾਅਦ 2018 'ਚ ਇਸ ਫਿਲਮ ਦਾ ਦੂਜਾ ਭਾਗ ਰਿਲੀਜ਼ ਹੋਇਆ ਅਤੇ ਹੁਣ 'ਜੱਟ ਐਂਡ ਜੂਲੀਅਟ 3' ਅਗਲੇ ਸਾਲ ਯਾਨਿ 28 ਜੂਨ 2024 ਨੂੰ ਰਿਲੀਜ਼ ਹੋਵੇਗੀ ਤੇ ਦੋਹਾਂ ਕਲਾਕਾਰਾਂ ਦੇ ਫੈਨਜ਼ ਇਸ ਫਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network