ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤਰ ਦਾ ਹੋਇਆ ਦਿਹਾਂਤ, ਦਿਲਜੀਤ ਦੋਸਾਂਝ ਸਣੇ ਕਈ ਸਿਤਾਰਿਆਂ ਨਾਲ ਕਰ ਚੁੱਕੇ ਨੇ ਕੰਮ

ਸੋਸ਼ਲ ਮੀਡੀਆ ਸਟਾਰ ਅਤੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਕਸ਼ਮੀਰ ਸਿੰਘ ਸੰਘਾ ਭਾਊ ਦੇ ਘਰੋਂ ਇੱਕ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ, ਜਿਸ ਦੇ ਚੱਲਦੇ ਪਰਿਵਾਰ ਵਿੱਚ ਸੋਗ ਲਹਿਰ ਛਾ ਗਈ ਹੈ।

Reported by: PTC Punjabi Desk | Edited by: Pushp Raj  |  June 19th 2024 12:28 PM |  Updated: June 19th 2024 12:28 PM

ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤਰ ਦਾ ਹੋਇਆ ਦਿਹਾਂਤ, ਦਿਲਜੀਤ ਦੋਸਾਂਝ ਸਣੇ ਕਈ ਸਿਤਾਰਿਆਂ ਨਾਲ ਕਰ ਚੁੱਕੇ ਨੇ ਕੰਮ

Kashmir Singh Sangha bhau Son Death : ਅੱਜ ਤੜਕਸਾਰ ਹੀ ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਸਟਾਰ ਅਤੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਕਸ਼ਮੀਰ ਸਿੰਘ ਸੰਘਾ ਭਾਊ ਦੇ ਘਰੋਂ ਇੱਕ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਸੰਘਾ ਭਾਊ ਦੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ, ਜਿਸ ਦੇ ਚੱਲਦੇ ਪਰਿਵਾਰ ਵਿੱਚ ਸੋਗ ਲਹਿਰ ਛਾ ਗਈ ਹੈ। 

ਸੋਸ਼ਲ ਮੀਡੀਆ ਉੱਤੇ ਮਸ਼ਹੂਰ ਕਸ਼ਮੀਰ ਸਿੰਘ ਸੰਘਾ ਭਾਊ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪੁੱਤ ਦਾ ਹੋਇਆ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਦਾ ਪੁੱਤਰ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਸੀ। ਕਸ਼ਮੀਰ ਸਿੰਘ ਸੰਘਾ ਭਾਊ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਉਹ ਆਪਣੇ ਫੈਨਜ਼ ਨੂੰ ਆਪਣੀ ਜ਼ਿੰਦਗੀ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਹਨ। 

ਹੋਰ ਪੜ੍ਹੋ : Birthday Special: ਗੁਰਪ੍ਰੀਤ ਘੁੱਗੀ ਮਨਾ ਰਹੇ ਨੇ ਅੱਜ ਆਪਣਾ 52ਵਾਂ ਜਨਮਦਿਨ, ਜਾਣੋ ਅਦਾਕਾਰ ਦੀ ਜ਼ਿੰਦਗੀ ਬਾਰੇ ਦਿਲਚਸਪ ਗੱਲਾਂ 

ਕਸ਼ਮੀਰ ਸਿੰਘ ਸੰਘਾ ਭਾਊ  ਦੇ ਕਾਮੇਡੀ ਭਰੇ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਕਸ਼ਮੀਰ ਸਿੰਘ ਸੰਘਾ ਭਾਊ  ਦਿਲਜੀਤ ਦੋਸਾਂਝ ਸਣੇ ਕਈ ਹੋਰਨਾਂ ਪੰਜਾਬੀ ਕਲਾਕਾਰਾਂ ਨਾਲ ਵੀ ਕੰਮ ਕਰ ਚੁੱਕੇ ਹਨ। । ਇਹ ਖਬਰ ਸੁਣਨ ਤੋਂ ਬਾਅਦ ਲੋਕ ਕਸ਼ਮੀਰ ਸਿੰਘ ਸੰਘਾ ਭਾਊ ਦੇ ਪਰਿਵਾਰ ਲਈ ਅਰਦਾਸ ਕਰ ਰਹੇ ਹਨ ਤੇ ਇਸ ਦੁਖ ਦੀ ਘੜੀ ਵਿੱਚ ਉਨ੍ਹਾਂ ਨੂੰ ਦਿਲਾਸਾ ਦੇ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network