ਦਿਲਜੀਤ ਦੋਸਾਂਝ ਨੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ, ਸਾਂਝੀ ਕੀਤੀ ਵੀਡੀਓ
ਦਿਲਜੀਤ ਦੋਸਾਂਝ ਨੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ, ਸਾਂਝੀ ਕੀਤੀ ਵੀਡੀਓ
Diljit Dosanjh congratulates Anant Ambani and Radhika Marchent : ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸੈਲੀਬ੍ਰੇਸ਼ਨ ਸਮਾਪਤ ਹੋ ਗਿਆ ਹੈ। ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਨੇ ਵੀ ਆਪਣੀ ਪਰਫਾਰਮੈਂਸ ਦੇ ਨਾਲ ਅੰਬਾਨੀ ਪਰਿਵਾਰ ਦੀ ਖੁਸ਼ੀਆਂ ਨੂੰ ਚਾਰ ਚੰਨ ਲਾ ਦਿੱਤੇ। ਹਾਲ ਹੀ 'ਚ ਦਿਲਜੀਤ ਨੇ ਇਸ ਸਮਾਗਮ ਦੀਅਂ ਝਲਕੀਆਂ ਸ਼ੇਅਰ ਕਰਦਿਆਂ ਅਨੰਤ ਅੰਬਾਨੀ ਤੇ ਰਾਧਿਕਾ ਨੂੰ ਵਿਆਹ ਲਈ ਵਧਾਈਆਂ ਦਿੱਤੀਆਂ ਹਨ।
ਦੱਸ ਦਈਏ ਕਿ ਅਨੰਤ ਤੇ ਰਾਧਿਕਾ ਦੇ ਇਸ ਪ੍ਰੀ ਵੈਡਿੰਗ ਫੰਕਸ਼ਨ (Anant Ambani and Radhika wedding) ਵਿੱਚ ਦਿਲਜੀਤ ਦੋਸਾਂਝ ਨੇ ਜਮ ਕੇ ਰੌਣਕਾਂ ਲਾਈਆਂ। ਖ਼ੁਦ ਨੀਤਾ ਅੰਬਾਨੀ, ਅਨੰਤ ਅੰਬਾਨੀ ਤੋਂ ਲੈ ਕੇ ਕਰੀਨਾ ਕਪੂਰ, ਕਰਿਸ਼ਮਾ ਕਪੂਰ ਅਤੇ ਸ਼ਾਹਰੁਖ ਖਾਨ ਸਣੇ ਕਈ ਬਾਲੀਵੁੱਡ ਸੈਲਬਸ ਦਿਲਜੀਤ ਦੇ ਗੀਤਾਂ ਉੱਤੇ ਖ਼ੁਦ ਨੂੰ ਨੱਚਣ ਤੋਂ ਰੋਕ ਨਾ ਸਕੇ।
ਦਿਲਜੀਤ ਦੋਸਾਂਝ ਨੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੂੰ ਵਿਆਹ ਲਈ ਦਿੱਤੀ ਵਧਾਈ
ਹਾਲ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਸਮਾਗਮ ਦੌਰਾਨ ਆਪਣੀ ਪਰਫਾਰਮੈਂਸ ਦੀਆਂ ਕੁਝ ਝਲਕੀਆਂ ਵੀਡੀਓ ਰਾਹੀਂ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਦਿਲਜੀਤ ਦੋਸਾਂਝ ਨੇ ਜਲਦ ਹੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਜੋੜੇ ,ਯਾਨੀ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੂੰ ਉਨ੍ਹਾਂ ਦੇ ਵਿਆਹ ਤੇ ਵਿਆਹੁਤਾ ਜ਼ਿੰਦਗੀ ਲਈ ਸ਼ੁਭਕਾਮਨਵਾਂ ਦਿੱਤੀਆਂ ਹਨ।
ਦਿਲਜੀਤ ਦੋਸਾਂਝ ਨੇ ਖਾਸ ਤੌਰ 'ਤੇ ਕਰੀਨਾ ਕਪੂਰ ਖਾਨ ਲਈ ਪਟੋਲਾ ਗਾਣਾ ਗਾਇਆ ਜਿਸ 'ਤੇ ਕਰੀਨਾ ਕਪੂਰ ਵੀ ਨੱਚਣ ਤੋਂ ਅਪਣੇ ਆਪ ਨੂੰ ਨਾ ਰੋਕ ਸਕੀ। ਕਰੀਨਾ ਕਪੂਰ ਨੇ ਬਲੈਕ ਸਾੜੀ ਪਾਈ ਹੋਈ ਸੀ ਤੇ ਦਿਲਜੀਤ ਦਾ ਅਪਣੇ ਹੀ ਕੱਪੜਿਆਂ ਦਾ ਟ੍ਰੈਂਡ ਹੈ। ਦਿਲਜੀਤ ਨੇ ਵਾਈਟ ਆਊਟਫਿੱਟ ਪਾਈ ਹੋਈ ਸੀ ਤੇ ਸਾਰੇ ਉਹਨਾਂ ਦੇ ਇਸ ਗਾਣੇ 'ਤੇ ਝੂਮ ਉੱਠੇ। ਇਸ ਦੇ ਨਾਲ ਹੀ ਦੱਸ ਦਈਏ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸਮਾਰੋਹ ਦੌਰਾਨ ਦਿਲਜੀਤ ਦੀਆਂ ਹੋਰ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ।
ਹੋਰ ਪੜ੍ਹੋ: ਕਰਨ ਔਜਲਾ ਨੇ ਪਤਨੀ ਪਲਕ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਸਾਂਝੀ ਕੀਤੀ ਅਣਦੇਖੀ ਤਸਵੀਰ
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਪੰਜਾਬੀ ਇੰਡਸਟਰੀ ਦੇ ਬਹੁ-ਪ੍ਰਤਿਭਾਸ਼ਾਲੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਨਾ ਸਿਰਫ਼ ਇੱਕ ਵਧੀਆ ਗਾਇਕ ਹਨ ਸਗੋਂ ਇੱਕ ਸ਼ਾਨਦਾਰ ਅਦਾਕਾਰ ਵੀ ਹਨ।ਪਿਛਲੇ ਕਈ ਸਾਲਾਂ ਤੋਂ ਦਿਲਜੀਤ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਜਿੱਥੇ ਇੱਕ ਪਾਸੇ ਦਿਲਜੀਤ ਦੋਸਾਂਝ ਬਾਲੀਵੁੱਡ ਦੀ ਫਿਲਮ ' Crew' ਵਿੱਚ ਨਜ਼ਰ ਆਉਣਗੇ, ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਵਿੱਚ ਵੀ ਪਰੀਣੀਤੀ ਚੋਪੜਾ ਦੇ ਨਾਲ ਨਜ਼ਰ ਆਉਣ ਵਾਲੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
