Diljit Dosanjh: ਦਿਲਜੀਤ ਦੋਸਾਂਝ ਨੇ ਮੁੜ ਰਚਿਆ ਇਤਿਹਾਸ, ਮੈਲਬੋਰਨ ਕੰਸਰਟ ਨੂੰ ਲੈ ਕੇ ਅਜਿਹਾ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਕਲਾਕਾਰ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਆਪਣੀ ਦਿਲਕਸ਼ ਗਾਇਕੀ ਦੇ ਨਾਲ ਅਕਸਰ ਹੀ ਫੈਨਜ਼ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ 'ਚ ਗਾਇਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿਲਜੀਤ ਦੋਸਾਂਝ ਨੇ ਮੁੜ ਇੱਕ ਹੋਰ ਉੁਪਲਬਧੀ ਹਾਸਿਲ ਕੀਤੀ ਹੈ।
Diljit Dosanjh: ਦਿਲਜੀਤ ਦੋਸਾਂਝ ਨੇ ਮੁੜ ਰਚਿਆ ਇਤਿਹਾਸ, ਮੈਲਬੋਰਨ ਕੰਸਰਟ ਨੂੰ ਲੈ ਕੇ ਅਜਿਹਾ ਕਰਨ ਵਾਲੇ ਬਣੇ ਪਹਿਲੇ ਪੰਜਾਬੀ ਕਲਾਕਾਰ
Diljit Dosanjh achivement: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਆਪਣੀ ਦਿਲਕਸ਼ ਗਾਇਕੀ ਦੇ ਨਾਲ ਅਕਸਰ ਹੀ ਫੈਨਜ਼ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ। ਹਾਲ ਹੀ 'ਚ ਗਾਇਕ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿਲਜੀਤ ਦੋਸਾਂਝ ਨੇ ਮੁੜ ਇੱਕ ਹੋਰ ਉੁਪਲਬਧੀ ਹਾਸਿਲ ਕੀਤੀ ਹੈ।
ਦਿਲਜੀਤ ਦੋਸਾਂਝ ਲਈ ਸਾਲ 2023 ਬਹੁਤ ਵਧੀਆ ਰਿਹਾ ਹੈ। ਗਾਇਕ ਨੇ ਇਸ ਸਾਲ ਕਈ ਰਿਕਾਰਡ ਆਪਣੇ ਨਾਂ ਕੀਤੇ। ਕੋਚੈਲਾ ਪਰਫਾਰਮੈਂਸ 'ਚ ਸ਼ਾਨਦਾਰ ਪਰਫਾਰਮੈਂਸ ਦੇ ਕੇ ਦਿਲਜੀਤ ਨੇ ਪੂਰੀ ਦੁਨੀਆ ਨੂੰ ਆਪਣਾ ਮੁਰੀਦ ਬਣਾ ਲਿਆ।
ਹੁਣ ਦਿਲਜੀਤ ਦੋਸਾਂਝ ਨੇ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਅਜਿਹਾ ਰਿਕਾਰਡ ਬਣਾਉਣ ਵਾਲਾ ਦੋਸਾਂਝਵਾਲਾ ਪਹਿਲਾ ਭਾਰਤੀ ਕਲਾਕਾਰ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਕਿਹੜੀ ਉਪਲਬਧੀ ਜੋ ਦਿਲਜੀਤ ਦੇ ਨਾਮ ਨਾਲ ਜੁੜ ਗਈ ਹੈ।
ਦਿਲਜੀਤ ਦੋਸਾਂਝ ਦੀ ਇਹ ਪ੍ਰਾਪਤੀ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨਾਲ ਜੁੜੀ ਹੋਈ ਹੈ। ਇਹ ਤਾਂ ਤੁਹਾਨੂੰ ਯਾਦ ਹੀ ਹੋਵੇਗਾ ਕਿ ਹਾਲ ਹੀ 'ਚ ਦਿਲਜੀਤ ਨੇ ਐਲਾਨ ਕੀਤਾ ਸੀ ਕਿ ਉਹ ਜਲਦ ਹੀ ਮੇਲਬੋਰਨ ਵਿੱਚ ਲਾਈਵ ਸ਼ੋਅ ਕਰਨ ਵਾਲੇ ਹਨ। ਮੇਲਬੋਰਨ ਵਿੱਚ ਆਈਕੋਨਿਕ ਰੌਡ ਲੇਵਰ ਐਰੇਨਾ ਸ਼ੋਅ ਦੀਆਂ ਸਾਰੀਆਂ ਟਿਕਟਾਂ ਵਿਕ ਗਈਆਂ ਹਨ ਅਤੇ ਸ਼ੋਅ ਹਾਊਸਫੁੱਲ ਹੈ। ਦਿਲਜੀਤ ਇਹ ਰਿਕਾਰਡ ਬਣਾਉਣ ਵਾਲਾ ਪਹਿਲਾ ਭਾਰਤੀ ਕਲਾਕਾਰ ਹੈ। ਦਿਲਜੀਤ ਦੋਸਾਂਝ ਦੇ ਮੇਲਬੋਰਨ ਸ਼ੋਅ ਦੀ ਗੱਲ ਕਰੀਏ ਤਾਂ ਇੱਥੇ ਦਿਲਜੀਤ ਅੱਜ ਯਾਨਿ 13 ਅਕਤੂਬਰ ਨੂੰ ਪਰਫਾਰਮੈਂਸ ਦੇਣਗੇ। ਫੈਨਜ਼ ਬੇਸਵਰੀ ਨਾਲ ਦਿਲਜੀਤ ਦੇ ਸ਼ੋਅ ਦਾ ਇੰਤਜ਼ਾਰ ਕਰ ਰਹੇ ਹਨ।
ਇਸ ਸਾਲ ਕੋਚੈਲਾ 'ਚ ਰਚਿਆ ਸੀ ਇਤਿਹਾਸ
ਦਿਲਜੀਤ ਨੇ ਇਸ ਸਾਲ 14 ਅਪ੍ਰੈਲ ਨੂੰ ਕੈਲੀਫੋਰਨੀਆ ਦੇ ਕੋਚੈਲਾ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਕੋਚੈਲਾ 'ਚ ਪਰਫਾਰਮ ਕਰਨ ਵਾਲੇ ਦਿਲਜੀਤ ਪਹਿਲੇ ਕਲਾਕਾਰ ਬਣੇ। ਹੁਣ ਦਿਲਜੀਤ ਨੇ ਮੇਲਬੋਰਨ 'ਚ ਇਤਿਹਾਸ ਰਚ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।
ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਆਪਣੀ ਨਵੀਂ ਫਿਲਮ 'ਰੰਨਾਂ 'ਚ ਧੰਨਾਂ' ਦਾ ਐਲਾਨ ਵੀ ਕੀਤਾ ਹੈ। ਇਸ ਫਿਲਮ 'ਚ ਉਹ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਨਗੇ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
