Diljit Dosanjh: ਗੋਆ 'ਚ ਛੁੱਟਿਆਂ ਦਾ ਆਨੰਦ ਮਾਣ ਰਹੇ ਨੇ ਦਿਲਜੀਤ ਦੋਸਾਂਝ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਵਿਖਾਈ ਝਲਕ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਜੋੜੀ' ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਹਾਲ ਹੀ ਵਿੱਚ ਗਾਇਕ ਫ਼ਿਲਮ ਦੀ ਕਾਮਯਾਬੀ ਦਾ ਜਸ਼ਨ ਮਨਾਉਣ ਲਈ ਗੋਆ ਗਏ ਹੋਏ ਹਨ। ਦਿਲਜੀਤ ਇੱਥੇ ਆਪਣੀ ਛੁੱਟੀਆਂ ਦਾ ਭਰਪੂਰ ਆਨੰਦ ਮਾਣ ਰਹੇ ਹਨ।
Diljit Dosanjh: ਗੋਆ 'ਚ ਛੁੱਟਿਆਂ ਦਾ ਆਨੰਦ ਮਾਣ ਰਹੇ ਨੇ ਦਿਲਜੀਤ ਦੋਸਾਂਝ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਵਿਖਾਈ ਝਲਕ
Diljit Dosanjh enjoying vacation in Goa: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਛਾਏ ਹੋਏ ਹਨ। ਕੈਚੋਲਾ 2023 ਵਿੱਚ ਆਪਣੀ ਦਮਦਾਰ ਪਰਫਾਰਮੈਂਸ਼ ਮਗਰੋਂ ਦਿਲਜੀਤ ਦੀ ਫ਼ਿਲਮ 'ਜੋੜੀ' ਨੇ ਮਹਿਜ਼ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬੀ ਇੰਡਸਟਰੀ ਦਾ ਮਾਣ ਵਧਾਇਆ ਹੈ। ਦਿਲਜੀਤ ਦੀ ਫ਼ਿਲਮ ਲਗਾਤਾਰ ਬਾਕਸ ਆਫਿਸ 'ਤੇ ਧਮਾਲਾਂ ਪਾ ਰਹੀ ਹੈ। ਇਸ ਵਿਚਾਲੇ ਦਿਲਜੀਤ ਗੋਆ ਵਿੱਚ ਛੁੱਟਿਆਂ ਦਾ ਆਨੰਦ ਮਾਣਦੇ ਹੋਏ ਨਜ਼ਰ ਆਏ।

ਦੱਸ ਦਈਏ ਕਿ ਗਾਇਕ ਦਿਲਜੀਤ ਦੋਸਾਂਝ ਗਾਇਕ ਤੇ ਅਦਾਕਾਰੀ ਦੇ ਖੇਤਰ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਦਿਲਜੀਤ ਆਏ ਦਿਨ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸਾਂਝੇ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਫੈਨਜ਼ ਨੂੰ ਦੱਸਿਆ ਕਿ ਉਹ ਗੋਆ ਵਿੱਚ ਛੁੱਟੀਆਂ ਮਨਾ ਰਹੇ ਹਨ।
ਹੁਣ ਦਿਲਜੀਤ ਦੋਸਾਂਝ ਕੰਮ ਤੋਂ ਛੁੱਟੀ ਲੈਕੇ ਗੋਆ ਪਹੁੰਚੇ ਹਨ। ਇੱਥੇ ਉਹ ਖੂਬ ਮਜ਼ੇ ਕਰਦੇ ਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣ ਰਹੇ ਹਨ। ਦਿਲਜੀਤ ਨੇ ਗੋਆ ਵਕੇਸ਼ਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਗਾਇਕ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਗੋਆ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਵੀ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਨਾਲ ਦਿਲਜੀਤ ਨੇ ਗੋਆ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਗੋਆ 'ਚ ਕਿੰਨੇ ਮਜ਼ੇ ਕਰ ਰਹੇ ਹਨ।

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਹਾਲ ਹੀ 'ਚ 'ਜੋੜੀ' ਫ਼ਿਲਮ 'ਚ ਨਿਮਰਤ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆਏ ਹਨ। ਇਸ ਫ਼ਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ ਹੈ। ਇਹ ਫਿਲਮ 5 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੇ ਹੁਣ ਤੱਕ 20 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ। ਫਿਲਮ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
