ਹਿਮਾਚਲ ਟੂਰ ਦੌਰਾਨ ਬਰਫ 'ਚ ਮਸਤੀ ਕਰਦੇ ਨਜ਼ਰ ਆਏ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਵੇਖੋ ਵੀਡੀਓ
ਹਿਮਾਚਲ ਟੂਰ ਦੌਰਾਨ ਬਰਫ 'ਚ ਮਸਤੀ ਕਰਦੇ ਨਜ਼ਰ ਆਏ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਵੇਖੋ ਵੀਡੀਓ
Diljit Dosanjh Viral Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਚਮਕੀਲਾ (Chamkila) ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਆਪਣੇ ਦੋਸਤਾਂ ਨਾਲ ਬਰਫਬਾਰੀ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਆਪਣੀ ਟੀਮ ਨਾਲ ਛੁੱਟੀਆਂ ਮਨਾਉਣ ਲਈ ਹਿਮਾਚਲ ਪ੍ਰਦੇਸ਼ ਪਹੁੰਚੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਇੱਥੋਂ ਆਪਣੀ ਬੇਹੱਦ ਹੀ ਮਜ਼ੇਦਾਰ ਵੀਡੀਓ ਵੀ ਫੈਨਜ਼ ਨਾਲ ਸਾਂਝੀ ਕੀਤੀ ਹੈ।
ਦਿਲਜੀਤ ਦੋਸਾਂਝ ਬਰਫ 'ਚ ਮਸਤੀ ਕਰਦੇ ਆਏ ਨਜ਼ਰ
ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਆਪਣੇ ਹਿਮਾਚਲ ਟ੍ਰਿਪ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ। ਹਾਲ ਹੀ ਵਿੱਚ ਦਿਲਜੀਤ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਦੇ ਨਾਲ-ਨਾਲ ਉਨ੍ਹਾਂ ਦੀ ਟੀਮ ਦੇ ਹੋਰਨਾਂ ਮੈਂਬਰਾਂ ਨੂੰ ਵੀ ਵੇਖ ਸਕਦੇ ਹੋ। ਸਭ ਨੇ ਗਰਮ ਕੱਪੜੇ ਪਹਿਨੇ ਹੋਏ ਹਨ ਅਤੇ ਸਾਰੇ ਹੀ ਬਰਫਬਾਰੀ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਦਿਲਜੀਤ ਕਿਸੇ ਚੀਜ਼ ਉੱਤੇ ਬੈਠ ਕੇ ਬਰਫ ਵਿੱਚ ਸਲਾਈਡ ਦਾ ਆਨੰਦ ਮਾਣ ਰਹੇ ਹਨ। ਫੈਨਜ਼ ਨੂੰ ਦਿਲਜੀਤ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ ਤੇ ਉਹ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਦਿਲਜੀਤ ਨੇ ਇਸ ਟ੍ਰਿਪ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਸਨ, ਜਿਸ ਵਿੱਚ ਉਹ ਪਹਾੜੀ ਲੋਕਾਂ ਦੇ ਨਾਲ ਉਨ੍ਹਾਂ ਦਾ ਮਸ਼ਹੂਰ ਡਾਂਸ ਨਾਟੀ ਕਰਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ : Viral Video: ਡਾਂਸ ਦੀਵਾਨੇ 'ਚ ਪੰਜਾਬ ਦੇ ਇਸ ਕੰਟੈਸਟੈਂਟ ਦੀ ਪੇਸ਼ਕਾਰੀ ਨੇ ਭਾਵੁਕ ਕੀਤੇ ਫਿਲਮੀ ਸਿਤਾਰੇ
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਦਿਲਜੀਤ ਹਾਲ ਹੀ ਵਿੱਚ ਆਪਣੇ ਬਾਲੀਵੁੱਡ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਨਵੀਂ ਫਿਲਮ Crew ਵਿੱਚ ਕਰੀਨਾ ਕਪੂਰ ਖਾਨ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ। ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਇਹ ਫਿਲਮ 12 ਮਾਰਚ ਨੂੰ OTT ਪਲੇਟਫਾਰਮ ਨੈਟਫਲਿਕਸ ਉੱਤੇ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਉਹ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ ਤੇ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਨਜ਼ਰ ਆਵੇਗੀ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
