ਅਮਰ ਸਿੰਘ ਚਮਕੀਲਾ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ
ਦਿਲਜੀਤ ਦੋਸਾਂਝ ਤੇ ਪਰੀਣੀਤੀ ਚੋਪੜਾ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਇਸ ਫ਼ਿਲਮ ਦੇ ਬੀਟੀਐੱਸ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਅਮਰ ਸਿੰਘ ਚਮਕੀਲਾ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ
‘ਅਮਰ ਸਿੰਘ ਚਮਕੀਲਾ’ (Amar Singh Chamkila) ਫ਼ਿਲਮ ਇਸੇ ਮਹੀਨੇ ਰਿਲੀਜ਼ ਹੋਣ ਜਾ ਰਹੀ ਹੈ।ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਅਤੇ ਪਰੀਣੀਤੀ ਚੋਪੜਾ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਨੇ ਇਸ ਫ਼ਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਪਰੀਣੀਤੀ ਅਤੇ ਦਿਲਜੀਤ ਦੋਸਾਂਝ ਨੇ ਇਸ ਫ਼ਿਲਮ ਦੇ ਲਈ ਕਿੰਨੀ ਮਿਹਨਤ ਕੀਤੀ ਹੈ।
ਹੋਰ ਪੜ੍ਹੋ : ਹੈਲੀਕਾਪਟਰ ਚੋਂ ਉੱਤਰੀ ਹੇਮਾ ਮਾਲਿਨੀ ਛੋਟੀ ਕਾਰ ਨੂੰ ਵੇਖ ਕੇ ਭੜਕੀ, ਵੀਡੀਓ ਹੋ ਰਿਹਾ ਵਾਇਰਲ
ਇਮਤਿਆਜ਼ ਅਲੀ ਨੇ ਕੀਤਾ ਫ਼ਿਲਮ ਦਾ ਨਿਰਦੇਸ਼ਨ
ਦਿਲਜੀਤ ਦੋਸਾਂਝ ਅਤੇ ਪਰੀਣੀਤੀ ਚੋਪੜਾ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦਾ ਨਿਰਦੇਸ਼ਨ ਇਮਤਿਆਜ਼ ਅਲੀ ਦੇ ਵੱਲੋਂ ਕੀਤਾ ਗਿਆ ਹੈ। ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਹੁਣ ਇਸ ਫ਼ਿਲਮ ਦਾ ਦਰਸ਼ਕਾਂ ਦੇ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ ।

ਅਮਰਜੋਤ ਤੇ ਚਮਕੀਲੇ ‘ਤੇ ਅਧਾਰਿਤ ਹੈ ਫ਼ਿਲਮ
‘ਅਮਰ ਸਿੰਘ ਚਮਕੀਲਾ’ ਫ਼ਿਲਮ ਅਮਰਜੋਤ ਅਤੇ ਅਮਰ ਸਿੰਘ ਚਮਕੀਲੇ ਦੇ ਜੀਵਨ ‘ਤੇ ਅਧਾਰਿਤ ਹੈ । ਇਸ ਗਾਇਕ ਜੋੜੀ ਨੇ ਅਣਗਿਣਤ ਹਿੱਟ ਗੀਤ ਗਾਏ ਸਨ । ਅਮਰ ਸਿੰਘ ਚਮਕੀਲੇ ਦੀ ਏਨੀਂ ਕੁ ਚੜ੍ਹਤ ਸੀ ਕਿ ਉਨ੍ਹਾਂ ਦੇ ੩੬੫ ਦਿਨਾਂ ਦੇ ਲਈ ਅਖਾੜੇ ਬੁੱਕ ਹੁੰਦੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
