ਦਿਲਜੀਤ ਦੋਸਾਂਝ ਨੇ ਗੀਤ ਲਵ ਯਾ ਦੇ ਡਿਲੀਟ ਕੀਤੇ ਗਏ ਸੀਨ ਕੀਤੇ ਸਾਂਝੇ, ਵੇਖੋ ਵੀਡੀਓ
ਦਿਲਜੀਤ ਦੋਸਾਂਝ ਨੇ ਗੀਤ ਲਵ ਯਾ ਦੇ ਡਿਲੀਟ ਕੀਤੇ ਗਏ ਸੀਨ ਕੀਤੇ ਸਾਂਝੇ, ਵੇਖੋ ਵੀਡੀਓ
Diljit Dosanjh Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਆਪਣੇ ਗੀਤਾਂ ਤੇ ਮਜ਼ੇਦਾਰ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਆਪਣੇ ਨਵੇਂ ਗੀਤ Love Ya ਦੀ ਇੱਕ ਬੀਟੀਐਸ ਵੀਡੀਓ ਫੈਨਜ਼ ਨਾਲ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ (Diljit Dosanjh) ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਆਪਣੀ ਮਜ਼ੇਦਾਰ ਵੀਡੀਓ ਤੇ ਅਪਕਮਿੰਗ ਪ੍ਰੋਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ।
ਦਿਲਜੀਤ ਦੋਸਾਂਝ ਨੇ ਗੀਤ ਲਵ ਯਾ ਦੀ ਬੀਟੀਐਸ ਵੀਡੀਓ ਕੀਤੀ ਸਾਂਝੀ
ਇਸ ਸਾਲ ਦੀ ਸ਼ੁਰੂਆਤ ਵਿੱਚ ਦਿਲਜੀਤ ਨੇ ਆਪਣੇ ਇੱਕ ਨਵੇਂ ਗੀਤ Love ya ਦਾ ਐਲਾਨ ਕੀਤਾ ਸੀ। ਗਾਇਕ ਨੇ ਆਪਣੇ ਜਨਮਦਿਨ ਵਾਲੇ ਦਿਨ ਯਾਨੀ ਕਿ 6 ਜਨਵਰੀ ਨੂੰ ਇਹ ਗੀਤ ਰਿਲੀਜ਼ ਕੀਤਾ ਸੀ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੁਣ ਦਿਲਜੀਤ ਦੋਸਾਂਝ ਨੇ ਆਪਣੇ ਇਸ ਗੀਤ Love ya ਨਾਲ ਸਬੰਧਤ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਗਾਇਕ ਦੇ ਇਸ ਗੀਤ ਦੇ ਡਿਲੀਟੀ ਕੀਤੇ ਗਏ ਸੀਨ ਦਿਖਾਏ ਗਏ ਹਨ। ਦਿਲਜੀਤ ਦੋਸਾਂਝ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਗੀਤ ਦੇ ਇੱਕ ਦ੍ਰਿਸ਼ ਦੀ ਰਿਹਰਸਲ ਕਰ ਰਹੇ ਹਨ। ਦਿਲਜੀਤ ਤੇ ਦਿਲਜੀਤ ਦੇ ਟੀਮ ਮੈਂਬਰਸ ਦਸਤਾਨੇ ਉੱਤੇ ਅੱਗ ਲਾ ਕੇ ਗੀਤ ਦੇ ਸਟੈਪ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਗੀਤ Love ya ਦੇ ਵਿੱਚ ਗਾਇਕ ਦੇ ਨਾਲ ਨਾਗਿਨ ਫੇਮ ਅਦਾਕਾਰਾ ਮੌਨੀ ਰਾਏ ਵੀ ਨਜ਼ਰ ਆਈ। ਇਹ ਗੀਤ ਇੱਕ ਰੋਮਾਂਟਿਕ ਨੰਬਰ ਹੈ। ਫੈਨਜ਼ ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ: ਗਿੱਪੀ ਗਰੇਵਾਲ ਦਾ ਨਵਾਂ ਗੀਤ 'ਗੈਂਗ ਗੈਂਗ' ਹੋਇਆ ਰਿਲੀਜ਼, ਵੇਖੋ ਵੀਡੀਓ
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਦੋਸਾਂਝ ਬੀਤੇ ਦਿਨੀਂ ਕੈਚੋਲਾ ਤੇ ਆਪਣੇ ਮਿਊਜ਼ਿਕਲ ਟੂਰ ਬੌਰਨ ਟੂ ਸ਼ਾਈਨ-2 ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਰਹੇ। ਮੌਜੂਦਾ ਸਮੇਂ ਵਿੱਚ ਦਿਲਜੀਤ ਦੋਸਾਂਝ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ 'ਚ ਉਨ੍ਹਾਂ ਨਾਲ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
