ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਫਿਲਮ 'ਚਮਕੀਲਾ' ਬਾਰੇ ਦਿਲਚਸਪ ਕਿੱਸਾ, ਕਿਹਾ ਉਹ ਸੈੱਟ 'ਤੇ ਮਹਿਸੂਸ ਕਰਦੇ ਸੀ ਅਮਰ ਸਿੰਘ ਚਮਕੀਲਾ ਦੀ ਐਨਰਜੀ
Diljit Dosanjh shares Film chamkila experience: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਇੱਕ ਪੌਡਕਾਸਟ ਦੌਰਾਨ ਫਿਲਮ ਚਮਕੀਲਾ ਦੀ ਸ਼ੂਟਿੰਗ ਬਾਰੇ ਮਜ਼ੇਦਾਰ ਗੱਲਾਂ ਸ਼ੇਅਰ ਕਰਦੇ ਨਜ਼ਰ ਆਏ।
ਦੱਸ ਦਈਏ ਕਿ ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਮਸ਼ਹੂਰ ਯੂਟਿਊਬਰ ਅਤੇ ਸੋਸ਼ਲ ਮੀਡੀਆ ਇੰਨਫਿਊਲੈਂਸਰ ਦੇ ਰਣਵੀਰ ਇਲਹਾਬਾਦੀਆ ਦੇ ਨਾਲ ਪੋਡਕਾਸਟ ਵਿੱਚ ਨਜ਼ਰ ਆਏ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਦੱਸਿਆ ਕਿ ਉਹ ਬਹੁਤ ਮਾਣ ਮਹਿਸੂਸ ਕਰਦੇ ਹਨ ਕਿ ਉਹ ਇੰਨ੍ਹੇ ਦਿਗਜ਼ ਗਾਇਕ ਦੀ ਜੀਵਨੀ ਉੱਤੇ ਕੰਮ ਕਰ ਰਹੇ ਹਨ।
ਦਿਲਜੀਤ ਦੋਸਾਂਝ ਨੇ ਆਪਣੀ ਫਿਲਮ ਦੇ ਸੈੱਟ ਬਾਰੇ ਕਈ ਗੱਲਾਂ ਸ਼ੇਅਰ ਕੀਤੀਆਂ ਹਨ, ਦਿਲਜੀਤ ਦੋਸਾਂਝ ਨੇ ਦੱਸਿਆ ਕਿ ਉਹ ਸੈੱਟ ਉੱਤੇ ਅਮਰ ਸਿੰਘ ਚਮਕੀਲਾ ਦੀ ਐਨਰਜੀ ਫੀਲ ਕਰਦੇ ਸਨ। ਉਨ੍ਹਾਂ ਨੇ ਆਪਣੇ ਫਿਲਮ ਨੂੰ ਲੈ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ ਤੇ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਤੇ ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦਾ ਧੰਨਵਾਦ ਕੀਤਾ ਹੈ।
ਹੋਰ ਪੜ੍ਹੋ : ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਫਿਲਮ 'ਸ਼ਾਇਰ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ
ਗਾਇਕ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ‘ਅਮਰ ਸਿੰਘ ਚਮਕੀਲਾ’ ਜਲਦ ਹੀ netflix ‘ਤੇ ਰਿਲੀਜ਼ ਹੋਣ ਵਾਲੀ ਹੈ। ਬੀਤੇ ਦਿਨੀਂ ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਫਿਲਮ ‘ਚ ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ।
- PTC PUNJABI