ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਪੰਜਾਬੀ ਫਿਲਮ ਇੰਡਸਟਰੀ 'ਚ ਕੰਮ ਕਰਨ ਦਾ ਤਜ਼ਰਬਾ, ਕਿਹਾ ਫਿਲਮਾਂ 'ਚ ਮੇਰੀ ਸ਼ੁਰੂਆਤ ਨੀਰੂ ਬਾਜਵਾ ਨਾਲ ਹੋਈ ਸੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3 ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਇੱਕ ਇੰਟਰਵਿਊ ਦੇ ਦੌਰਾਨ ਪੰਜਾਬੀ ਫਿਲਮ ਇੰਡਸਟਰੀ 'ਚ ਕੰਮ ਕਰਨ ਦਾ ਤਜ਼ਰਬਾ ਸਾਂਝਾ ਕੀਤਾ ਹੈ।

Reported by: PTC Punjabi Desk | Edited by: Pushp Raj  |  June 13th 2024 01:34 PM |  Updated: June 13th 2024 01:34 PM

ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਪੰਜਾਬੀ ਫਿਲਮ ਇੰਡਸਟਰੀ 'ਚ ਕੰਮ ਕਰਨ ਦਾ ਤਜ਼ਰਬਾ, ਕਿਹਾ ਫਿਲਮਾਂ 'ਚ ਮੇਰੀ ਸ਼ੁਰੂਆਤ ਨੀਰੂ ਬਾਜਵਾ ਨਾਲ ਹੋਈ ਸੀ

Diljit Dosanjh Shares working experience in Punjabi Film industry : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3 ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਇੱਕ ਇੰਟਰਵਿਊ ਦੇ ਦੌਰਾਨ ਪੰਜਾਬੀ ਫਿਲਮ ਇੰਡਸਟਰੀ 'ਚ ਕੰਮ ਕਰਨ ਦਾ ਤਜ਼ਰਬਾ ਸਾਂਝਾ ਕੀਤਾ ਹੈ। 

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੂਲੀਅਟ 3 ਦੀ ਪ੍ਰਮੋਸ਼ਨ ਵਿੱਚ ਰੁਝੇ ਹੋਏ ਹਨ। ਹਾਲ ਹੀ ਵਿੱਚ ਫਿਲਮ ਦੇ ਪ੍ਰਮੋਸ਼ਨਲ ਈਵੈਂਟ ਦੇ ਦੌਰਾਨ ਦਿਲਜੀਤ ਨੇ ਪੰਜਾਬੀ ਫਿਲਮਾਂ ਵਿੱਚ ਆਪਣੇ ਕੰਮ ਕਰਨ ਦਾ ਤਜ਼ਰਬਾ ਸਾਂਝਾ ਕੀਤਾ ਹੈ। 

ਪੰਜਾਬੀ ਫਿਲਮਾਂ ਵਿੱਚ ਕੰਮ ਕਰਨ ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਆਪਣਾ ਤਜ਼ਰਬਾ ਸਾਂਝਾ ਕੀਤਾ। ਦਿਲਜੀਤ ਨੇ ਕਿਹਾ ਕਿ ਉਨ੍ਹਾਂ ਨੂੰ ਨੀਰੂ ਬਾਜਵਾ ਨਾਲ ਕੰਮ ਕਰਨਾ ਚੰਗਾ ਲੱਗਦਾ ਹੈ। ਕਿਉਂਕਿ ਉਨ੍ਹਾਂ ਦੀ ਫਿਲਮਾਂ ਵਿੱਚ ਅਦਾਕਾਰੀ ਕਰਨ ਦੀ ਸ਼ੁਰੂਆਤ ਨੀਰੂ ਬਾਜਵਾ ਨਾਲ ਹੋਈ ਸੀ ਅਤੇ ਉਨ੍ਹਾਂ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਹੈ। 

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਦੇ ਜੇਠ ਤੇ ਨਿੱਕ ਜੋਨਸ ਦੇ ਭਰਾ ਨੂੰ ਹੋਇਆ ਸਕਿਨ ਕੈਂਸਰ, ਹਸਪਤਾਲ ਤੋਂ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਦੱਸ ਦਈਏ ਕਿ ਫਿਲਮ ਜੱਟ ਐਂਡ ਜੂਲੀਅਟ 3 ਇਸੇ ਮਹੀਨੇ 27 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਵਿੱਚ ਮੁੜ ਇੱਕ ਵਾਰ ਫਿਰ ਤੋਂ ਦਰਸ਼ਕ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਮਜ਼ੇਦਾਰ ਜੋੜੀ ਨੂੰ ਸਕ੍ਰੀਨ ਉੱਤੇ ਦੇਖ ਸਕਣਗੇ ਹਾਲ ਹੀ ਵਿੱਚ ਇਸ ਫਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network