ਦਿਲਜੀਤ ਦੋਸਾਂਝ ਨੇ ਆਪਣੇ Dil-Illuminati Tour ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਕੀਤੀਆਂ ਸਾਂਝੀਆਂ, ਫੈਨਜ਼ ਹੋਏ ਖੁਸ਼
Diljit Dosanjh New pics and Videos : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਆਪਣੇ DIL-LUMINATI 2024 ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੁਰਖੀਆਂ ਵਿੱਚ ਛਾਏ ਹੋਏ ਹਨ। ਦਿਲਜੀਤ ਨੇ ਹਾਲ ਹੀ ਵਿੱਚ ਆਪਣੇ ਇਸ ਟੂਰ ਦੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ ਜੋ ਕਿ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੇ ਹਨ। ਆਪਣੇ ਮਿਊਜ਼ਿਕਲ ਟੂਰ Dil-Illuminati ਨੂੰ ਲੈ ਕੇ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਗਾਇਕ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਨਵੀਆਂ ਤਸਵੀਰਾਂ ਤੇ ਵੀਡੀਓ ਸਾਂਝੀ ਕੀਤੀਆਂ ਹਨ। ਇਸ ਤਸਵੀਰਾਂ ਤੇ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਸ਼ੋਅ ਤੋਂ ਬਾਅਦ ਸਥਾਨਕ ਥਾਵਾਂ ਦਾ ਦੌਰਾ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਇਸ ਦੇ ਨਾਲ ਹੀ ਗਾਇਕ ਨੇ ਆਪਣੇ ਅਗਲੇ ਸ਼ੋਅ ਦੇ ਸਥਾਨ ਦੀ ਵੀ ਜਾਣਕਾਰੀ ਸਾਂਝੀ ਕੀਤੀ ਹੈ। ਦਿਲਜੀਤ ਦੋਸਾਂਝ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, 'May 28th 📍Washington DC Dil-Luminati Tour Year 24। '
ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਮਸਤੀ ਕਰਦਿਆਂ ਤੇ ਸਥਾਨਕ ਥਾਵਾਂ ਉੱਤੇ ਆਨੰਦ ਮਾਣਦੀ ਹੋਈ ਨਜ਼ਰ ਆਏ। ਫੈਨਜ਼ ਗਾਇਕ ਵੱਲੋਂ ਸਾਂਝੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।
ਹੋਰ ਪੜ੍ਹੋ : ਕੀ ਮੁਨੱਵਰ ਫਾਰੂਕੀ ਨੇ ਕਰ ਲਿਆ ਦੂਜਾ ਵਿਆਹ ? ਜਾਣੋ ਕੀ ਹੈ ਸੱਚਾਈ
ਫੈਨਜ਼ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਉੱਤੇ ਕਮੈਂਟ ਕਰਕੇ ਆਪੋ ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਉਹ ਸ਼ਾਬਦਿਕ ਤੌਰ 'ਤੇ ਹਰ ਥਾਂ ਹੈ, ਕੋਚੈਲਾ, ਅੰਤਰਰਾਸ਼ਟਰੀ ਕਲਾਕਾਰ ਨਾਲ ਕੋਲੈਬੋਰੇਸ਼ਨ, ਸਿੰਗਲ ਐਲਬਮਸ, ਅੰਬਾਨੀਆਂ ਦਾ ਵਿਆਹ, ਫਿਲਮ ਕਰੂ ਤੇ ਚਮਕੀਲਾ, ਦਿਲ-ਲੁਮੀਨਾਟੀ ਅਤੇ ਹੁਣ ਜੱਟ ਅਤੇ ਜੂਲੀਅਟ ਦਿਲਜੀਤ ਦੋਸਾਂਝ unstoppable ਹੈ।'
- PTC PUNJABI