ਮੁੰਬਈ ਦੀਆਂ ਸੜਕਾਂ 'ਤੇ ਫੁੱਲ ਖਰੀਦਦੇ ਨਜ਼ਰ ਆਏ ਦਿਲਜੀਤ ਦੋਸਾਂਝ, ਗਾਇਕ ਦੀ ਸਾਦਗੀ ਨੇ ਜਿੱਤਿਆ ਫੈਨਜ਼ ਦਾ ਦਿਲ

Written by  Pushp Raj   |  February 29th 2024 06:54 PM  |  Updated: February 29th 2024 06:54 PM

ਮੁੰਬਈ ਦੀਆਂ ਸੜਕਾਂ 'ਤੇ ਫੁੱਲ ਖਰੀਦਦੇ ਨਜ਼ਰ ਆਏ ਦਿਲਜੀਤ ਦੋਸਾਂਝ, ਗਾਇਕ ਦੀ ਸਾਦਗੀ ਨੇ ਜਿੱਤਿਆ ਫੈਨਜ਼ ਦਾ ਦਿਲ

Diljit Dosanjh shopping in Mumbai streets: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਕੈਚੋਲਾ ਵਿੱਚ ਪਰਫਾਰਮ ਕਰਕੇ ਦਿਲਜੀਤ ਇੱਕ ਗਲੋਬਲ ਆਈਕਨ ਬਣ ਗਏ ਹਨ। ਹਾਲ ਹੀ 'ਚ ਦਿਲਜੀਤ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਇਸ ਦੌਰਾਨ ਉਹ ਮੁੰਬਈ ਦੀਆਂ ਸੜਕਾਂ 'ਤੇ ਫੁੱਲਾਂ ਤੇ ਸਬਜ਼ੀ ਖਰੀਦਦੇ ਨਜ਼ਰ ਆ ਰਹੇ ਹਨ। 

ਦਿਲਜੀਤ ਦੋਸਾਂਝ ਹੁਣ ਪੰਜਾਬੀ ਸਿਨੇਮਾ ਹੀ ਨਹੀਂ ਬਾਲੀਵੁੱਡ ਵਿੱਚ ਵੀ ਜਾਣਿਆ-ਪਛਾਣਿਆ ਨਾਮ ਬਣ ਚੁੱਕੇ ਹਨ। ਉਨ੍ਹਾਂ ਨੇ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨਾਲ ਕੰਮ ਕੀਤਾ ਹੈ ਅਤੇ ਹੁਣ ਉਹ ਬਾਲੀਵੁੱਡ ਵਿੱਚ ਆਪਣੀ ਦੂਜੀ ਪਾਰੀ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ। 

ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਰੁਬਰੂ ਹੁੰਦੇ ਹਨ ਤੇ ਫੈਨਜ਼ ਦਾ ਮਨੋਰੰਜਨ ਕਰਦੇ ਹਨ। 

 

ਮੁੰਬਈ ਦੀਆਂ ਗਲੀਆਂ 'ਚ ਖਰੀਦਦਾਰੀ ਕਰਦੇ ਨਜ਼ਰ ਆਏ ਦਿਲਜੀਤ ਦੋਸਾਂਝ

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੇ ਆਪਣਾ ਇੱਕ ਮਿੰਨੀ ਵਲੋਗ ਫੈਨਜ਼ ਨਾਲ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਹ ਇਨ੍ਹੀਂ ਦਿਨੀਂ ਫਿਲਮ 'Crew' ਦੀ ਸ਼ੂਟਿੰਗ ਕਰ ਰਹੇ ਹਨ ਤੇ ਇਸ ਲਈ ਉਹ ਮੁੰਬਈ ਵਿੱਚ ਹਨ। 

ਹੁਣ ਗਾਇਕ ਨੇ ਇਕ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਜਿਸ 'ਚ ਦਿਲਜੀਤ ਮੁੰਬਈ ਦੇ ਦਾਦਰ ਇਲਾਕੇ 'ਚ ਨਜ਼ਰ ਆ ਰਹੇ ਹਨ ਅਤੇ ਉੱਥੇ ਇੱਥੇ ਸਬਜ਼ੀ ਮੰਡੀ ਦੀ ਸੈਰ ਕਰਦੇ ਨਜ਼ਰ ਆ ਰਹੇ ਹਨ। ਸਬਜ਼ੀਆਂ ਅਤੇ ਫੁੱਲਾਂ ਦੀ ਖਰੀਦਦਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਆਪਣੇ ਫੈਨਜ਼ ਨਾਲ ਤਸਵੀਰਾਂ ਵੀ ਖਿਚਵਾਈਆਂ।  

ਫੈਨਜ਼ ਨੂੰ ਦਿਲਜੀਤ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਇਸ ਵੀਡੀਓ 'ਚ  ਆਪਣੀ ਸਾਦਗੀ ਭਰੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਫੈਨਜ਼ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਤੇ ਗਾਇਕ ਦੀ ਸਾਦਗੀ ਦੀ ਤਾਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਕੰਮੈਂਟ ਕਰਦੇ ਹੋਏ  ਲਿਖਿਆ ਕਿ ਫੁੱਲ ਤੇ ਦਿਲ ਖਿੜੇ ਹੋਏ ਹੀ ਚੰਗੇ ਲੱਗਦੇ ♾️। ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ ਕਿ ਇਹ ਖ਼ੂਬਸੂਰਤ ਹੈ ❤।

 

ਹੋਰ ਪੜ੍ਹੋ: ਮਾਂ ਬਨਣ ਤੋਂ ਬਾਅਦ ਮੁੜ ਬੇਹੱਦ ਫਿਟ ਨਜ਼ਰ ਆਈ ਰੁਬੀਨਾ ਦਿਲੈਕ, ਵੇਖੋ ਖੂਬਸੂਰਤ ਤਸਵੀਰਾਂ

ਦਿਲਜੀਤ ਦੋਸਾਂਝ ਦਾ ਵਰਕ ਫਰੰਟ

ਦਿਲਜੀਤ ਪੰਜਾਬੀ  ਇੰਡਸਟਰੀ ਦੇ ਬਹੁ-ਪ੍ਰਤਿਭਾਸ਼ਾਲੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਨਾ ਸਿਰਫ਼ ਇੱਕ ਵਧੀਆ ਗਾਇਕ ਹਨ ਸਗੋਂ ਇੱਕ ਸ਼ਾਨਦਾਰ ਅਦਾਕਾਰ ਵੀ ਹਨ।ਪਿਛਲੇ ਕਈ ਸਾਲਾਂ ਤੋਂ ਦਿਲਜੀਤ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। ਜਿੱਥੇ ਇੱਕ ਪਾਸੇ ਦਿਲਜੀਤ ਦੋਸਾਂਝ ਬਾਲੀਵੁੱਡ ਦੀ ਫਿਲਮ ' Crew' ਵਿੱਚ ਨਜ਼ਰ ਆਉਣਗੇ, ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਵਿੱਚ ਵੀ ਪਰੀਣੀਤੀ ਚੋਪੜਾ ਦੇ ਨਾਲ ਨਜ਼ਰ ਆਉਣ ਵਾਲੇ ਹਨ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network