ਦਿਲਜੀਤ ਦੋਸਾਂਝ ਵਾਸ਼ਿੰਗਟਨ ਡੀਸੀ ‘ਚ ਬਰਸਾਤ ਦਾ ਅਨੰਦ ਲੈਂਦੇ ਆਏ ਨਜ਼ਰ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਫੈਨਸ ਦੇ ਨਾਲ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਗਾਇਕ ਵਾਸ਼ਿੰਗਟਨ ਡੀਸੀ ‘ਚ ਹੋ ਰਹੀ ਬਰਸਾਤ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  May 28th 2024 10:44 AM  |  Updated: May 28th 2024 10:44 AM

ਦਿਲਜੀਤ ਦੋਸਾਂਝ ਵਾਸ਼ਿੰਗਟਨ ਡੀਸੀ ‘ਚ ਬਰਸਾਤ ਦਾ ਅਨੰਦ ਲੈਂਦੇ ਆਏ ਨਜ਼ਰ, ਵੇਖੋ ਵੀਡੀਓ

ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਫੈਨਸ ਦੇ ਨਾਲ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਗਾਇਕ ਵਾਸ਼ਿੰਗਟਨ ਡੀਸੀ ‘ਚ ਹੋ ਰਹੀ ਬਰਸਾਤ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 

ਹੋਰ ਪੜ੍ਹੋ : ਟਿਊਮਰ ਦੇ ਅਪ੍ਰੇਸ਼ਨ ਤੋਂ ਬਾਅਦ ਰਾਖੀ ਸਾਵੰਤ ਦਾ ਪਹਿਲਾ ਵੀਡੀਓ ਆਇਆ ਸਾਹਮਣੇ, ਸਾਬਕਾ ਪਤੀ ਰਿਤੇਸ਼ ਨੇ ਕਿਹਾ 'ਰਾਖੀ ਨੂੰ ਰੱਖਿਆ ਹੈ ਸੀਕ੍ਰੇਟ ਜਗ੍ਹਾ ‘ਤੇ’

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

 ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ‘ਚ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ  ਕਰਦੇ ਆ ਰਹੇ ਹਨ । ਜਲਦ ਹੀ ਦਿਲਜੀਤ ਦੋਸਾਂਝ ‘ਜੱਟ ਐਂਡ ਜੂਲੀਅਟ-੩’ ਦੇ ਨਾਲ ਦਰਸ਼ਕਾਂ ‘ਚ ਹਾਜ਼ਰੀ ਲਵਾਉਣ ਜਾ ਰਹੇ ਹਨ ।

ਇਸ ਤੋਂ ਪਹਿਲਾਂ ਉਹ ਇਸ ਫ਼ਿਲਮ ਦੇ ਗੀਤ ਰਿਲੀਜ਼ ਕਰ ਰਹੇ ਹਨ । ਬੀਤੇ ਦਿਨ ਹੀ ਉਨ੍ਹਾਂ ਦੀ ਇਸ ਫ਼ਿਲਮ ਦਾ ਇੱਕ ਗੀਤ  ਰਿਲੀਜ਼ ਹੋਇਆ ਹੈ। ਜਿਸ ‘ਚ ਭਾਬੀ ਰਣਜੀਤ ਕੌਰ ਉਰਫ ਚੁੰਮਿਆਂ ਵਾਲੀ ਭਾਬੀ ਵੀ ਨਜ਼ਰ ਆਏ ਹਨ । ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਹੈ।ਫ਼ਿਲਮ ‘ਚ ਪਰੀਣੀਤੀ ਚੋਪੜਾ ਅਮਰਜੋਤ ਦੇ ਕਿਰਦਾਰ ‘ਚ ਨਜ਼ਰ ਆਏ ਸਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network