ਸਿੱਧੂ ਮੂਸੇਲਵਾਲਾ ਦੇ ਫੈਨਜ਼ ਲਈ ਵੱਡਾ ਤੋਹਫਾ, ਅੱਜ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗੀਤ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਦੇ ਰਾਹੀਂ ਯਾਦ ਕਰਦੇ ਰਹਿੰਦੇ ਹਨ। ਇਸ ਸਾਲ ਦੀਵਾਲੀ 'ਤੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ, ਜੀ ਹਾਂ ਇਸ ਦੀਵਾਲੀ 'ਤੇ ਯਾਨੀ ਕਿ 12 ਨਵੰਬਰ ਨੂੰ ਸਿੱਧੂ ਮੂਸੇਲਵਾਲਾ ਦਾ ਬੇਹੱਦ ਖ਼ਾਸ ਗੀਤ ਰਿਲੀਜ਼ ਹੋਣ ਜਾ ਰਿਹਾ ਹੈ।

Reported by: PTC Punjabi Desk | Edited by: Pushp Raj  |  November 12th 2023 09:42 AM |  Updated: November 13th 2023 11:07 AM

ਸਿੱਧੂ ਮੂਸੇਲਵਾਲਾ ਦੇ ਫੈਨਜ਼ ਲਈ ਵੱਡਾ ਤੋਹਫਾ, ਅੱਜ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗੀਤ

Sidhu MooseWala New Song : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਦੇ ਦਿਹਾਂਤ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਅਜੇ ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਦੇ ਰਾਹੀਂ ਯਾਦ ਕਰਦੇ ਰਹਿੰਦੇ ਹਨ। ਇਸ ਸਾਲ ਦੀਵਾਲੀ 'ਤੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ, ਜੀ ਹਾਂ ਇਸ ਦੀਵਾਲੀ 'ਤੇ ਯਾਨੀ ਕਿ 12 ਨਵੰਬਰ ਨੂੰ ਸਿੱਧੂ ਮੂਸੇਲਵਾਲਾ ਦਾ ਬੇਹੱਦ ਖ਼ਾਸ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। 

ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਇਸ ਗੀਤ ਬਾਰੇ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਗਾਇਕ ਦੀ ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੁੱਤਰ ਦੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਤੇ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ।  ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਵੀ ਦੱਸਿਆ ਸੀ ਕਿ ਫੈਨਜ਼ ਚਾਹੁੰਦੇ ਨੇ ਕਿ ਸਿੱਧੂ ਦਾ ਇਹ ਗੀਤ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾਵੇ। 

ਦੱਸ ਦਈਏ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਪੰਜਵਾਂ ਗੀਤ ਹੈ। ਜਾਣਕਾਰੀ ਮੁਤਾਬਕ ਇਹ ਗੀਤ ਦੀਵਾਲੀ ਵਾਲੇ ਦਿਨ ਯਾਨੀ ਕਿ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਾਇਕ ਦੇ ਪਰਿਵਾਰ ਵੱਲੋਂ ਇਸ ਗੀਤ ਦੇ ਟਾਈਟਲ ਤੇ ਹੋਰ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। 

ਹੋਰ ਪੜ੍ਹੋ: TUHADE SITARE: ਦੀਵਾਲੀ 'ਤੇ ਇਨ੍ਹਾਂ ਰਾਸ਼ੀਆਂ ਦੇ ਆਉਣਗੇ ਚੰਗੇ ਦਿਨ, ਘਰ 'ਚ ਆਉਣਗੀਆਂ ਖੁਸ਼ੀਆਂ

ਦੱਸ ਦਈਏ ਕਿ 29 ਮਈ ਨੂੰ ਮਾਨਸਾ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਮਾਤਾ-ਪਿਤਾ ਤੇ ਫੈਨਜ਼ ਅਜੇ ਵੀ ਉਨ੍ਹਾਂ ਦੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਲ ਹੀ 'ਚ ਗਾਇਕ ਦੀ ਜ਼ਿੰਦਗੀ 'ਤੇ ਬਣ ਰਹੀ ਫਿਲਮ ਤੇ ਕਿਤਾਬ ਲਿਖੇ ਜਾਣ ਦਾ ਵਿਰੋਧ ਕੀਤਾ ਸੀ, ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਹ ਇਸ ਬਾਰੇ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦੇ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network