ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਦੇ ਲਾਂਚ ਦੌਰਾਨ ਆਮਿਰ ਖ਼ਾਨ ਨੇ ਪਾਇਆ ਖੂਬ ਭੰਗੜਾ, ਵੀਡੀਓ ਹੋ ਰਿਹਾ ਵਾਇਰਲ

ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਮੌਕੇ ‘ਤੇ ਆਮਿਰ ਖ਼ਾਨ ਵੀ ਪਹੁੰਚੇ । ਆਮਿਰ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਆਮਿਰ ਖ਼ਾਨ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  May 31st 2023 10:17 AM  |  Updated: May 31st 2023 10:26 AM

ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-3’ ਦੇ ਲਾਂਚ ਦੌਰਾਨ ਆਮਿਰ ਖ਼ਾਨ ਨੇ ਪਾਇਆ ਖੂਬ ਭੰਗੜਾ, ਵੀਡੀਓ ਹੋ ਰਿਹਾ ਵਾਇਰਲ

ਗਿੱਪੀ ਗਰੇਵਾਲ (Gippy Grewal) ਦੀ ਫ਼ਿਲਮ ‘ਕੈਰੀ ਆਨ ਜੱਟਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਇਸ ਮੌਕੇ ‘ਤੇ ਆਮਿਰ ਖ਼ਾਨ ਵੀ ਪਹੁੰਚੇ । ਆਮਿਰ ਖ਼ਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਆਮਿਰ ਖ਼ਾਨ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ ।  ਸੋਸ਼ਲ ਮੀਡੀਆ ‘ਤੇ ਗਿੱਪੀ ਗਰੇਵਾਲ ਅਤੇ ਆਮਿਰ ਖ਼ਾਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਸ ‘ਚ ਆਮਿਰ ਖ਼ਾਨ ਦੇ ਨਾਲ ਨਾਲ ਕਪਿਲ ਸ਼ਰਮਾ ਵੀ ਨਜ਼ਰ ਆ ਰਹੇ ਹਨ ।

ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ-3

ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ -3 ਨੂੰ ਲੈ ਕੇ ਦਰਸ਼ਕ ਵੀ ਉਤਸ਼ਾਹਿਤ ਹਨ । ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਫ਼ਿਲਮ ‘ਚ ਗਿੱਪੀ ਗਰੇਵਾਲ ਤੋਂ ਇਲਾਵਾ ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ, ਕਵਿਤਾ ਕੌਸ਼ਿਕ, ਗੁਰਪ੍ਰੀਤ ਘੁੱਗੀ ਅਤੇ ਸੋਨਮ ਬਾਜਵਾ ਨਜ਼ਰ ਆਉਣਗੇ ।

ਦੱਸ ਦਈਏ ਕਿ ਇਸ ਫ਼ਿਲਮ ਦੇ ਪਹਿਲੇ ਭਾਗ ਯਾਨੀ ਕਿ ਕੈਰੀ ਆਨ ਜੱਟਾ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਹ ਇੱਕ ਰੋਮਾਂਟਿਕ ਕਾਮੇਡੀ ਫ਼ਿਲਮ ਹੈ ਜਿਸ ਨੂੰ ਲੈ ਕੇ ਫ਼ਿਲਮ ਦੀ ਸਟਾਰ ਕਾਸਟ ਵੀ ਪੱਬਾਂ ਭਾਰ ਹੈ ।ਇਸ ਤੋ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਨੇ ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network