ਪੰਜਾਬੀ ਇੰਡਸਟਰੀ ਦੇ ਮਸ਼ਹੂਰ ਐਕਟਰ ਅਤੇ ਡਾਇਰੈਕਟਰ ਪ੍ਰਮੋਦ ਸ਼ਰਮਾ ਰਾਣਾ ਨੂੰ ਹੋਇਆ ਬ੍ਰੇਨ ਹੇਮਰੇਜ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਡਾਇਰੈਕਟਰ ਤੇ ਐਕਟਰ ਪ੍ਰਮੋਦ ਸ਼ਰਮਾ ਰਾਣਾ (Pramod Sharma Rana) ਨੂੰ ਬ੍ਰੇਨ ਹੇਮਰੇਜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਖ਼ਬਰਾਂ ਮੁਤਾਬਕ ਉਹ ਟੋਰਾਂਟੋ ‘ਚ ਹਨ । ਜਿੱਥੇ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋਇਆ ਹੈ । ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਹੈ ।
ਹੋਰ ਪੜ੍ਹੋ : ਗਾਇਕ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ ਨੇ ਮਾਂ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾ ਨੇ ਖੂਬ ਲੁਟਾਇਆ ਪਿਆਰ
ਪ੍ਰਮੋਦ ਸ਼ਰਮਾ ਰਾਣਾ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਪ੍ਰਮੋਦ ਸ਼ਰਮਾ ਰਾਣਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਮਾਡਲ ਅਤੇ ਡਾਇਰੈਕਟਰ ਹਨ ਅਤੇ ਹੁਣ ਤੱਕ ਬਤੌਰ ਮਾਡਲ ਕਈ ਗੀਤਾਂ ‘ਚ ਵੀ ਕੰਮ ਕਰ ਚੁੱਕੇ ਹਨ ।
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ, ਮਿਸ ਪੂਜਾ ਸਣੇ ਕਈ ਵੱਡੇ ਗਾਇਕਾਂ ਦੇ ਨਾਲ ਕੀਤੀ ।ਹਾਲ ਹੀ ‘ਚ ਉਹ ‘ਅੱਲ੍ਹਾ ਵੇ ਅੱਲ੍ਹਾ’ ਗੀਤ ‘ਚ ਬਤੌਰ ਮਾਡਲ ਨਜ਼ਰ ਆਏ ਹਨ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਇਸ ਤੋਂ ਇਲਾਵਾ ਸ਼ੁਕਰੀਆ ਗੀਤ ‘ਚ ਵੀ ਬਤੌਰ ਮਾਡਲ ਦਿਖਾਈ ਦਿੱਤੇ ਹਨ ।
- PTC PUNJABI