ਖੇਡ ਜਗਤ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਕਬੱਡੀ ਖਿਡਾਰੀ ਅਤੇ ਕੋਚ ਗੁਰਮੇਲ ਸਿੰਘ ਦਿੜਬਾ ਦਾ ਦਿਹਾਂਤ, ਮਨਕਿਰਤ ਔਲਖ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ
ਪ੍ਰਸਿੱਧ ਕਬੱਡੀ ਖਿਡਾਰੀ ਅਤੇ ਕਬੱਡੀ ਕੋਚ ਗੁਰਮੇਲ ਸਿੰਘ ਦਾ ਦਿਹਾਂਤ ਹੋ ਗਿਆ ਹੈ ।ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ ।
ਖੇਡ ਜਗਤ ਤੋਂ ਮੰਦਭਾਗੀ ਖ਼ਬਰ, ਪ੍ਰਸਿੱਧ ਕਬੱਡੀ ਖਿਡਾਰੀ ਅਤੇ ਕੋਚ ਗੁਰਮੇਲ ਸਿੰਘ ਦਿੜਬਾ ਦਾ ਦਿਹਾਂਤ, ਮਨਕਿਰਤ ਔਲਖ ਸਣੇ ਕਈ ਹਸਤੀਆਂ ਨੇ ਜਤਾਇਆ ਦੁੱਖ
ਪ੍ਰਸਿੱਧ ਕਬੱਡੀ ਖਿਡਾਰੀ ਅਤੇ ਕਬੱਡੀ ਕੋਚ ਗੁਰਮੇਲ ਸਿੰਘ (Kabaddi Coach) ਦਾ ਦਿਹਾਂਤ (Death)ਹੋ ਗਿਆ ਹੈ ।ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ । ਸੋਸ਼ਲ ਮੀਡੀਆ ‘ਤੇ ਵੀ ਜਿਉਂ ਹੀ ਕਬੱਡੀ ਕੋਚ ਦੇ ਦਿਹਾਂਤ ਦੀ ਖ਼ਬਰ ਆਈ ਤਾਂ ਲੋਕਾਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਹੋਰ ਪੜ੍ਹੋ : ਇੰਦਰਜੀਤ ਨਿੱਕੂ ਨੇ ਹੇਟਰਜ਼ ਨੂੰ ਦਿੱਤਾ ਗੀਤ ‘ਸਟਿਲ ਆਈ ਰਾਈਜ਼’ ਦੇ ਰਾਹੀਂ ਜਵਾਬ
ਗਾਇਕ ਮਨਕਿਰਤ ਔਲਖ ਦੇ ਸਨ ਕਬੱਡੀ ਕੋਚ
ਗੁਰਮੇਲ ਸਿੰਘ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਮਨਕਿਰਤ ਔਲਖ ਦੇ ਕੋਚ ਵੀ ਰਹਿ ਚੁੱਕੇ ਸਨ ।ਗਾਇਕ ਨੇ ਉਨ੍ਹਾਂ ਤੋਂ ਕਬੱਡੀ ਦੇ ਗੁਰ ਸਿੱਖੇ ਸਨ । ਇਸ ਮੌਕੇ ਗਾਇਕ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ‘ਹਮੇਸ਼ਾ ਹੱਸਦੇ ਅਤੇ ਚੜ੍ਹਦੀਕਲਾ ਵਿੱਚ ਰਹਿਣ ਵਾਲੇ ਸਾਡੇ ਕੋਟ ਸਾਬ੍ਹ ਸਰਦਾਰ ਗੁਰਮੇਲ ਸਿੰਘ ਦਿੜਬਾ ਅੱਜ ਸਰੀਰਕ ਤੌਰ ਤੇ ਸਾਡੇ ਵਿੱਚ ਨਹੀਂ ਰਹੇ। ਪਰ ਸਾਡੇ ਦਿਲ ਵਿੱਚ ਹਮੇਸ਼ਾ ਵੱਸਦੇ ਰਹਿਣਗੇ । ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ’।
-(1280-×-720px)-(720-×-1280px)-(1280-×-720px)_46715579ed6f9f59a4c7ad559accf760_1280X720.webp)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਤਾਇਆ ਦੁੱਖ
ਘੁਰਮੁੇਲ ਸਿੰਘ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ ।‘ਆਪਣੀ ਪੂਰੀ ਜਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਾਨ ਖਿਡਾਰੀ ਅਤੇ ਕੋਚ ਸ. ਗੁਰਮੇਲ ਸਿੰਘ ਦਿੜਬਾ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਸੁਣਕੇ ਬਹੁਤ ਦੁੱਖ ਹੋਇਆ, ਸਾਡੀ ਮਾਂ ਖੇਡ ਕਬੱਡੀ ਲਈ ਪਾਏ ਯੋਗਦਾਨ ਕਰਕੇ ਉਹਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ।ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਿੱਛੇ ਪਰਿਵਾਰ ਅਤੇ ਕਬੱਡੀ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ’।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
