Kawar Chahal Death: ਗਾਇਕ ਕੰਵਰ ਚਾਹਲ ਦਾ ਹੋਇਆ ਦਿਹਾਂਤ, ਅੱਜ ਮਾਨਸਾ ਵਿਖੇ ਹੋਵੇਗਾ ਅੰਤਿਮ ਸੰਸਕਾਰ
ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਦੁਖਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਕੰਵਰ ਚਾਹਲ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਸੀ, ਜੋ ਹਮੇਸ਼ਾ ਲਈ ਡੁੱਬ ਗਿਆ ਹੈ।
Kawar Chahal Death: ਗਾਇਕ ਕੰਵਰ ਚਾਹਲ ਦਾ ਹੋਇਆ ਦਿਹਾਂਤ, ਅੱਜ ਮਾਨਸਾ ਵਿਖੇ ਹੋਵੇਗਾ ਅੰਤਿਮ ਸੰਸਕਾਰ
kawar chahal death News: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਪੰਜਾਬੀ ਗਾਇਕ ਕੰਵਰ ਚਾਹਲ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਸੀ, ਜੋ ਹਮੇਸ਼ਾ ਲਈ ਡੁੱਬ ਗਿਆ ਹੈ।
ਕੰਵਰ ਚਾਹਲ ਦਾ ਪੰਜਾਬੀ ਸੰਗੀਤ ਜਗਤ 'ਚ ਕਾਫ਼ੀ ਨਾਂਅ ਸੀ। ਉਨ੍ਹਾਂ ਵੱਲੋਂ 'ਮਾਝੇ ਦੀ ਜੱਟੀਏ', 'ਗੱਲ ਸੁਣ ਜਾ' ਤੇ 'ਇੱਕ ਵਾਰ' ਵਰਗੇ ਕਈ ਗੀਤ ਗਾਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਨਾਮੀ ਕਲਾਕਾਰਾਂ ਨਾਲ ਵੀ ਗੀਤ ਕੱਢੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਸੰਗੀਤ ਜਗਤ 'ਚ ਸੋਗ ਦੀ ਲਹਿਰ ਛਾਈ ਹੈ।
_62be2df67a81fdfd7f449d8579e7485d_1280X720.webp)
ਦੱਸਿਆ ਜਾ ਰਿਹਾ ਹੈ ਕਿ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ (ਮਾਨਸਾ) ਵਿਖੇ ਕੰਵਰ ਚਾਹਲ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਮਸ਼ਹੂਰ ਪੰਜਾਬੀ ਫ਼ਿਲਮ ਮੇਕਰ ਤੇ ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਦੇ ਦਿਹਾਂਤ ਦੀ ਖ਼ਬਰ ਵੀ ਸਾਹਮਣੇ ਆਈ ਸੀ , ਇੰਡਸਟਰੀ ਦੇ ਲੋਕ ਅਜੇ ਸ਼ਾਦ ਦੇ ਦਿਹਾਂਤ ਦੇ ਦੁੱਖ ਤੋਂ ਉਭਰੇ ਨਹੀਂ ਸਨ ਕਿ ਇੱਕ ਹੋਰ ਨੌਜਵਾਨ ਗਾਇਕ ਦੇ ਦਿਹਾਂਤ ਨੇ ਸਭ ਦੇ ਦਿਲਾਂ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਫੈਨਜ਼ ਵੀ ਆਪਣੇ ਚਹੇਤੇ ਗਾਇਕ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹੈਰਾਨ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
