ਸਿੱਧੂ ਮੂਸੇਵਾਲਾ ਦੇ ਮਾਪਿਆਂ ਸਣੇ ਦੂਜੇ ਬੱਚੇ ਲਈ ਬੇਹੱਦ ਖੁਸ਼ ਨੇ ਫੈਨਜ਼, ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰ ਜ਼ਾਹਰ ਕੀਤੀ ਖੁਸ਼ੀ

Written by  Pushp Raj   |  February 28th 2024 03:59 PM  |  Updated: February 28th 2024 03:59 PM

ਸਿੱਧੂ ਮੂਸੇਵਾਲਾ ਦੇ ਮਾਪਿਆਂ ਸਣੇ ਦੂਜੇ ਬੱਚੇ ਲਈ ਬੇਹੱਦ ਖੁਸ਼ ਨੇ ਫੈਨਜ਼, ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕਰ ਜ਼ਾਹਰ ਕੀਤੀ ਖੁਸ਼ੀ

Sidhu Moosewala Childhood Pics: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਤੋਂ ਹਾਲ ਹੀ ਵਿੱਚ ਖੁਸ਼ਖਬਰੀ ਸਾਹਮਣੇ ਆਈ ਹੈ। ਮਰਹੂਮ ਗਾਇਕ ਦੇ ਮਾਤਾ-ਪਿਤਾ ਦੇ ਘਰ 'ਚ ਜਲਦ ਇੱਕ ਹੋਰ ਨਵਾਂ ਮਹਿਮਾਨ ਆਉਣ ਵਾਲਾ ਹੈ। ਖ਼ਬਰਾਂ ਮੁਤਾਬਕ ਮਰਹੂਮ ਗਾਇਕ ਦੇ ਮਾਤਾ ਚਰਨ ਕੌਰ (Charan Kaur) ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇਣਗੇ। ਇਸ ਖੁਸ਼ਖਬਰੀ ਦੇ ਸਾਹਮਣੇ ਆਉਣ ਮਗਰੋਂ ਗਾਇਕ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ ਤੇ ਉਹ ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੀ ਖੁਸ਼ੀ ਦਾ ਜ਼ਾਹਰ ਕਰ ਰਹੇ ਹਨ। 

ਸਿੱਧੂ ਮੂਸੇਵਾਲਾ ਦੇ ਘਰ ਆਉਣਗੀਆਂ ਖੁਸ਼ੀਆਂ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦੀ ਇਕਲੌਤੀ ਸੰਤਾਨ ਸਨ ਤੇ ਗਾਇਕ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਮਾਪੇ ਪੂਰੀ ਤਰ੍ਹਾਂ ਨਾਲ ਇੱਕਲੇ ਪੈ ਗਏ ਸਨ। ਦੱਸਣਯੋਗ ਹੈ ਕਿ ਸਿੱਧੂ ਦੇ ਮਾਤਾ ਚਰਨ ਕੌਰ ਮਾਰਚ ਮਹੀਨੇ ਵਿੱਚ ਬੱਚੇ ਨੂੰ ਜਨਮ ਦੇਣ ਵਾਲੇ ਹਨ। ਇਸ ਦੇ ਚੱਲਦੇ ਹੀ ਉਹ ਬੀਤੇ ਕੁਝ ਸਮੇਂ ਤੋਂ ਪੁੱਤ ਦੇ ਫੈਨਜ਼ ਨਾਲ ਨਹੀਂ ਮਿਲ ਰਹੇ ਅਤੇ ਨਾਂ ਹੀ ਜਨਤਕ ਤੌਰ 'ਤੇ ਕਿੱਤੇ ਨਜ਼ਰ ਆ ਰਹੇ ਹਨ। 

ਇਸ ਖ਼ਬਰ ਦੀ ਪੁਸ਼ਟੀ ਖ਼ੁਦ ਮਰਹੂਮ ਗਾਇਕ ਦੇ ਤਾਏ ਚਮਕੌਰ ਸਿੰਘ ਵੱਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮਾਤਾ ਚਰਨ ਕੌਰ ਆਈਵੀਐਫ (IVF) ਤਕਨੀਕ ਰਾਹੀਂ ਦੂਜੀ ਵਾਰ ਮਾਂ ਬਨਣ ਜਾ ਰਹੇ ਹਨ। ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਸਿੱਧੂ ਦੇ ਫੈਨਜ਼ ਕਾਫੀ ਖੁਸ਼ ਹੋ ਗਏ। 

 ਇਸ ਖ਼ਬਰ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਉਤੇ ਸ਼ੁਭਦੀਪ ਸਿੰਘ ਯਾਨੀ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਬਚਪਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਅਪਣੇ ਮਾਤਾ-ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਮਰਹੂਮ ਗਾਇਕ ਦੇ ਜਨਮ ਦਿਨ ਮੌਕੇ ਵੀ ਉਨ੍ਹਾਂ ਦੀ ਟੀਮ ਵਲੋਂ ਸੋਸ਼ਲ ਮੀਡੀਆ ਉਤੇ ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ।

ਹੋਰ ਪੜ੍ਹੋ: ਕੀ ਤਾਪਸੀ ਪੰਨੂ ਆਪਣੇ ਬੁਆਏਫ੍ਰੈਂਡ ਮੈਥਿਆਸ ਬੋ ਨਾਲ ਕਰਨ ਜਾ ਰਹੀ ਹੈ ਵਿਆਹ ? ਜਾਣੋ ਸੱਚਾਈ

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਉਸ ਦੇ ਬੇਬਾਕ ਬੋਲਾਂ ਦੇ ਲਈ ਜਾਣਿਆ ਜਾਂਦਾ ਸੀ। ਉਸ ਨੇ ਅਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਇੰਡਸਟਰੀ ਨੂੰ ਦਿਤੇ ਸਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ।

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network