Advertisment

ਫਿਲਮ 'ਜੇ ਪੈਸਾ ਬੋਲਦਾ ਹੁੰਦਾ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ

ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ। ਹਰਦੀਪ ਗਰੇਵਾਲ ਸਟਾਰਰ  ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ ਤੇ ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 

author-image
By Pushp Raj
New Update
Je Paisa Bolda Hunda

Je Paisa Bolda Hunda trailer

Listen to this article
0.75x 1x 1.5x
00:00 / 00:00
Advertisment

Film 'je paisa bolda hunda' trailer:  ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੀਆਂ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ । ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਨਵੇਂ ਨਵੇਂ ਕੰਟੈਂਟ ‘ਤੇ ਫ਼ਿਲਮਾਂ ਬਣ ਰਹੀਆਂ ਹਨ। ਪੰਜਾਬੀ ਅਦਾਕਾਰ ਮਲਕੀਤ ਰੌਣੀ ਤੇ ਹਰਦੀਪ ਗਰੇਵਾਲ ਸਟਾਰਰ  ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣ ਵਾਲੀ ਹੈ ਤੇ ਹੁਣ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। 

Advertisment


ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ ਟਾਈਟਲ ਹੇਠ ਆਉਣ ਵਾਲੀ ਇਸ ਫ਼ਿਲਮ ਨੂੰ ਇਹਾਨਾ ਢਿੱਲੋਂ ਪ੍ਰੋਡਿਊਸ ਕਰ ਰਹੇ ਹਨ ਅਤੇ ਡਾਇਰੈਕਸ਼ਨ ਹੋਵੇਗੀ ਮਨਪ੍ਰੀਤ ਬਰਾੜ ਦੀ। ਇਸ ਫ਼ਿਲਮ ਦੀ ਕਹਾਣੀ ਅਮਨ ਸਿੱਧੂ ਦੇ ਵੱਲੋਂ ਲਿਖੀ ਗਈ ਹੈ। 


ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ ਦਾ ਟ੍ਰੇਲਰ ਹੋਇਆ ਰਿਲੀਜ਼

Advertisment


ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ (Je Paisa Bolda Hunda) ‘ਚ ਇਹਾਨਾ ਢਿੱਲੋਂ, ਹਰਦੀਪ ਗਰੇਵਾਲ (Hardeep Grewal) ਤੋਂ ਇਲਾਵਾ ਹੋਰ ਕਈ ਅਦਾਕਾਰ ਵੀ ਨਜ਼ਰ ਆਉਣਗੇ । ਜਿਸ ‘ਚ ਮਲਕੀਤ ਰੌਣੀ, ਰਾਜ ਧਾਲੀਵਾਲ ਸਣੇ ਹੋਰ ਕਈ ਕਲਾਕਾਰ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।  

ਹਾਲ ਹੀ ਵਿੱਚ ਫਿਲਮ ਮੇਕਰਸ ਵੱਲੋਂ ਫਿਲਮ ‘ਜੇ ਪੈਸਾ ਬੋਲਦਾ ਹੁੰਦਾ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ ਸਮਾਜ ਵਿੱਚ ਪੈਸੇ ਪਿੱਛੇ ਦੌੜਦੇ ਲੋਕਾਂ ਦੀ ਕਹਾਣੀ ਨੂੰ ਦਰਸਾਉਂਦੀ ਹੈ। ਇਸ ਫਿਲਮ ਦੇ ਟ੍ਰੇਲਰ ਵਿੱਚ ਇੱਕ ਜੋੜੇ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ ਜੋ ਕਿ ਜਿਨ੍ਹਾਂ ਨੂੰ ਗ਼ਲਤੀ ਨਾਲ ਬਹੁਤ ਜ਼ਿਆਦਾ ਪੈਸੇ ਮਿਲ ਜਾਣ ਮਗਰੋਂ ਉਨ੍ਹਾਂ ਦੀ ਜ਼ਿੰਦਗੀ ਬਦਲ ਜਾਂਦੀ ਹੈ।  


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਹਾਨਾ ਢਿੱਲੋਂ ਬਲੈਕੀਆ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਤੇ ਬਾਲੀਵੁੱਡ ਦੇ ਕਈ ਪ੍ਰੋਜੈਕਟ ‘ਤੇ ਵੀ ਕੰਮ ਕਰਦੇ ਹੋਏ ਦਿਖਾਈ ਦਿੱਤੇ ਹਨ । ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ ਅਧੀਨ ਇਹ ਫ਼ਿਲਮ ਬਣਨ ਜਾ ਰਹੀ ਹੈ। 

Advertisment

 

ਹੋਰ ਪੜ੍ਹੋ: ਗਾਇਕ ਕਾਕਾ ਨੇ ਆਪਣੇ ਫੈਨ ਨੂੰ ਗਿਫਟ ਕੀਤਾ iPhone 15, ਵੀਡੀਓ ਵੇਖ ਕੇ ਖੁਸ਼ ਹੋਏ ਫੈਨਜ਼

Advertisment


ਹਰਦੀਪ ਗਰੇਵਾਲ ਦਾ ਵਰਕ ਫਰੰਟ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹਰਦੀਪ ਗਿੱਲ ਨੇ ਵੀ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਜਿਸ ‘ਚ ‘ਤੁਣਕਾ ਤੁਣਕਾ’, ‘ਬੈਚ 2013’ ਸ਼ਾਮਿਲ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਵੀ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Advertisment

Stay updated with the latest news headlines.

Follow us:
Advertisment
Advertisment
Latest Stories
Advertisment