ਫਿਲਮ 'ਉੱਚਾ ਦਰ ਬਾਬੇ ਨਾਨਕ ਦਾ' ਦੀ ਰਿਲੀਜ਼ ਡੇਟ ਆਈ ਸਾਹਮਣੇ, ਦੇਵ ਖਰੌੜ ਨੇ ਪੋਸਟ ਸਾਂਝੀ ਕਰ ਦੱਸੀ ਤਰੀਕ

ਪੰਜਾਬੀ ਸਿਨੇਮਾ ਦਿਨੋਂ ਦਿਨ ਤਰੱਕੀ ਕਰ ਰਿਹਾ ਹੈ, ਆਉਣ ਵਾਲੇ ਦਿਨਾਂ ਵਿੱਚ ਕਈ ਬਿਹਤਰੀਨ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹ। ਇਨ੍ਹਾਂ ਚੋਂ ਇੱਕ ਫਿਲਮ ਹੈ 'ਉੱਚਾ ਦਰ ਬਾਬੇ ਨਾਨਕ ਦਾ' ਜਿਸ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਫਿਲਮ ਦੇ ਲੀਡ ਐਕਟਰ ਦੇਵ ਖਰੌੜ ਨੇ ਪੋਸਟ ਸਾਂਝੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

Reported by: PTC Punjabi Desk | Edited by: Pushp Raj  |  June 14th 2024 04:25 PM |  Updated: June 14th 2024 04:25 PM

ਫਿਲਮ 'ਉੱਚਾ ਦਰ ਬਾਬੇ ਨਾਨਕ ਦਾ' ਦੀ ਰਿਲੀਜ਼ ਡੇਟ ਆਈ ਸਾਹਮਣੇ, ਦੇਵ ਖਰੌੜ ਨੇ ਪੋਸਟ ਸਾਂਝੀ ਕਰ ਦੱਸੀ ਤਰੀਕ

Film uchha dar babe nanank da Release Date : ਪੰਜਾਬੀ ਸਿਨੇਮਾ ਦਿਨੋਂ ਦਿਨ ਤਰੱਕੀ ਕਰ ਰਿਹਾ ਹੈ, ਆਉਣ ਵਾਲੇ ਦਿਨਾਂ ਵਿੱਚ ਕਈ ਬਿਹਤਰੀਨ ਪੰਜਾਬੀ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹ। ਇਨ੍ਹਾਂ ਚੋਂ ਇੱਕ ਫਿਲਮ ਹੈ 'ਉੱਚਾ ਦਰ ਬਾਬੇ ਨਾਨਕ ਦਾ' ਜਿਸ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਫਿਲਮ ਦੇ ਲੀਡ ਐਕਟਰ ਦੇਵ ਖਰੌੜ ਨੇ ਪੋਸਟ ਸਾਂਝੀ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਦੇਵ ਖਰੌੜ ਇੱਕ ਮਸ਼ਹੂਰ ਪੰਜਾਬੀ ਅਦਾਕਾਰ ਹਨ। ਉਹ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਦੇਵ ਖਰੌੜ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਉੱਚਾ ਦਰ ਬਾਬੇ ਨਾਨਕ ਦਾ' ਪੋਸਟਰ ਸਾਂਝਾ ਕੀਤਾ ਹੈ ਤੇ ਇਸ ਦੇ ਨਾਲ-ਨਾਲ ਫਿਲਮ ਦੀ ਰਿਲੀਜ਼ ਡੇਟ ਵੀ ਦੱਸੀ ਹੈ। 

ਦੇਵ ਖਰੌੜ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ' ਉੱਚਾ ਦਰ ਬਾਬੇ ਨਾਨਕ ਦਾ 🙏🙏।' ਅਦਾਕਾਰ ਵੱਲੋਂ ਸਾਂਝੇ ਕੀਤੇ ਗਏ ਇਸ ਪੋਸਟਰ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦੇਵ ਖਰੌੜ ਕੇਸਰੀ ਰੰਗ ਦੀ ਪੱਗ ਪਹਿਨੇ ਹੋਏ ਨਜ਼ਰ ਆ  ਰਹੇ ਹਨ। ਪੋਸਟਰ ਵਿੱਚ ਅਦਾਕਾਰ ਦੀ ਤਸਵੀਰ ਦੇ ਨਾਲ-ਨਾਲ ਫਿਲਮ ਦਾ ਟਈਟਲ ਤੇ ਇਸ ਦੀ ਰਿਲੀਜ਼ ਡੇਟ ਲਿਖੀ ਹੋਈ ਹੈ। ਇਹ ਫਿਲਮ 12 ਜੁਲਾਈ 2024 ਨੂੰ ਰਿਲੀਜ਼ ਹੋਵੇਗੀ। 

ਹੋਰ ਪੜ੍ਹੋ : World Blood Donor Day 2024 : ਜਾਣੋ ਹਰ ਸਾਲ 14 ਜੂਨ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਖੂਨਦਾਨ ਦਿਵਸ ਤੇ ਇਸ ਦਿਨ ਦੀ ਮਹੱਤਤਾ

ਇਸ ਫਿਲਮ ਬਾਰੇ ਗੱਲ ਕਰੀਏ ਤਾਂ 'ਤਰਨ ਜਗਪਾਲ ਫਿਲਮਜ਼' ਅਤੇ 'ਦਾਵਤ ਇੰਟਰਟੇਨਮੈਂਟ' ਦੇ ਬੈਨਰ ਅਧੀਨ ਬਣਾਈ ਜਾ ਰਹੀ ਇਹ ਫਿਲਮ ਦਾ ਲੇਖਨ-ਨਿਰਦੇਸ਼ਨ ਅਤੇ ਨਿਰਮਾਣ ਤਰਨਵੀਰ ਸਿੰਘ ਜਗਪਾਲ ਵੱਲੋਂ ਕੀਤਾ ਗਿਆ ਹੈ, ਜਿੰਨ੍ਹਾਂ ਮੁਤਾਬਕ ਇਹ ਮੇਨ ਸਟਰੀਮ ਸਿਨੇਮਾ ਤੋਂ ਬਿਲਕੁੱਲ ਅਲੱਗ ਹੱਟ ਕੇ ਬਣਾਈ ਗਈ ਇਸ ਪਰਿਵਾਰਕ-ਡਰਾਮਾ ਫਿਲਮ ਵਿੱਚ ਪੁਰਾਤਨ ਪੰਜਾਬ, ਸਿੱਖੀ ਸੰਬੰਧਤ ਕਦਰਾਂ ਕੀਮਤਾਂ ਅਤੇ ਅਸਲ ਪੰਜਾਬੀ ਪਰੰਪਰਾਵਾਂ ਦੇ ਕਈ ਰੰਗ ਵੇਖਣ ਨੂੰ ਮਿਲਣਗੇ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network