ਗਗਨ ਕੋਕਰੀ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਗਗਨ ਕੋਕਰੀ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ, ਮਾਂ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਗਗਨ ਕੋਕਰੀ (Gagaan Kokri) ਨੇ ਆਪਣੀ ਮਾਂ ਦੇ ਜਨਮ ਦਿਨ (Mother Birthday)‘ਤੇ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਇਹ ਤਸਵੀਰਾਂ ਕਾਫੀ ਪੁਰਾਣੀਆਂ ਹਨ । ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਹੈਪੀ ਬਰਥਡੇਅ ਮੌਮ, ਰੱਬ ਤੰਦਰੁਸਤੀਆਂ ਦੇਵੇ ਸਾਰੀਆਂ ਮਾਵਾਂ ਨੂੰ’।ਜਿਉਂ ਹੀ ਗਗਨ ਕੋਕਰੀ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਵਧਾਈ ਦਿੱਤੀ ਤਾਂ ਕਈ ਫੈਨਸ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਅਤੇ ਮਾਤਾ ਜੀ ਦੇ ਜਨਮ ਦਿਨ ‘ਤੇ ਲੰਮੀ ਉਮਰ ਦੀ ਕਾਮਨਾ ਕੀਤੀ ਹੈ।
/ptc-punjabi/media/media_files/63jGpMhV1VmMVaJaQ7jW.jpg)
ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਜਿਸ ਫ਼ਿਲਮ ਦਾ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਸੀ ਇੰਤਜ਼ਾਰ, ਜਾਣੋ ਕਦੋਂ ਹੋਣ ਜਾ ਰਹੀ ਰਿਲੀਜ਼
ਗਗਨ ਕੋਕਰੀ ਦਾ ਵਰਕ ਫ੍ਰੰਟ
ਗਗਨ ਕੋਕਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਗਾਇਕੀ ‘ਚ ਮੱਲਾਂ ਮਾਰਨ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ । ਜਿਸ ‘ਚ ਲਾਟੂ ਅਤੇ ਯਾਰਾ ਵੇ ਮੁੱਖ ਤੌਰ ‘ਤੇ ਸ਼ਾਮਿਲ ਹਨ । ਇਸ ਤੋਂ ਇਲਾਵਾ ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਬਲੈਸਿੰਗਸ ਆਫ ਬਾਪੂ, ਖ਼ਾਸ ਬੰਦੇ, ਅਸਲਾ, ਬਲੈਸਿੰਗ ਆਫ ਸਿਸਟਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਸੂਚੀ ‘ਚ ਸ਼ਾਮਿਲ ਹਨ ।
/ptc-punjabi/media/media_files/FBVwTlqA8I1KQzIKu8tS.jpg)
ਹੋਰ ਪੜ੍ਹੋ : ਜਦੋਂ ਸਲਮਾਨ ਖਾਨ ਸਾਬਕਾ ਪ੍ਰੇਮਿਕਾ ਦਾ ਨਾਂ ਸੁਣ ਕੇ ਹੋ ਗਿਆ ਸੁੰਨ, ਵੀਡੀਓ ਵਾਇਰਲ
ਵਿਦੇਸ਼ ‘ਚ ਵੀ ਕੀਤਾ ਕੰਮ
ਗਗਨ ਕੋਕਰੀ ਨੇ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਵਿਦੇਸ਼ ‘ਚ ਵੀ ਕਈ ਸਾਲ ਕੰਮ ਕੀਤਾ ਹੈ ਅਤੇ ਗਾਇਕੀ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਕਈ ਸਾਲ ਮਿਹਨਤ ਕੀਤੀ ਹੈ। ਗਗਨ ਕੋਕਰੀ ਵਿਦੇਸ਼ ‘ਚ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਦੇ ਲਈ ਮਿਹਨਤ ਮਜ਼ਦੂਰੀ ਕਰਦੇ ਰਹੇ ਹਨ ਅਤੇ ਆਪਣੀ ਮਿਹਨਤ ਦੀ ਬਦੌਲਤ ਇੰਡਸਟਰੀ ‘ਚ ਉਨ੍ਹਾਂ ਨੇ ਆਪਣਾ ਥਾਂ ਪੱਕਾ ਕੀਤਾ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
