ਗੈਰੀ ਸੰਧੂ ਨੇ ਖਰੀਦੀ ਨਵੀਂ ਕਾਰ, ਗਾਇਕ ਜੀ ਖ਼ਾਨ ਨੇ ਦਿੱਤੀ ਵਧਾਈ
ਖੁਦ ਨੂੰ ਗੈਰੀ ਸੰਧੂ ਦਾ ਚੇਲਾ ਅਖਵਾਉਣ ਵਾਲੇ ਜੀ ਖ਼ਾਨ ਅਕਸਰ ਉਨ੍ਹਾਂ ਦੇ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਤੇ ਗੈਰੀ ਸੰਧੂ ਨੂੰ ਉਨ੍ਹਾਂ ਦੇ ਵੱਲੋਂ ਖਰੀਦੀ ਨਵੀਂ ਰੋਲਸ ਰੋਇਸ ਕਾਰ ਦੇ ਲਈ ਵਧਾਈ ਦਿੱਤੀ ਹੈ ।
ਗੈਰੀ ਸੰਧੂ ਨੇ ਖਰੀਦੀ ਨਵੀਂ ਕਾਰ, ਗਾਇਕ ਜੀ ਖ਼ਾਨ ਨੇ ਦਿੱਤੀ ਵਧਾਈ
ਗੈਰੀ ਸੰਧੂ (Garry Sandhu) ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਗੈਰੀ ਸੰਧੂ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ‘ਚ ਸੈਟਲ ਹਨ । ਉੇਹ ਸੋਸ਼ਲ ਮੀਡੀਆ ‘ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ । ਪਰ ਖੁਦ ਨੂੰ ਗੈਰੀ ਸੰਧੂ ਦਾ ਚੇਲਾ ਅਖਵਾਉਣ ਵਾਲੇ ਜੀ ਖ਼ਾਨ ਅਕਸਰ ਉਨ੍ਹਾਂ ਦੇ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਉਰਫੀ ਜਾਵੇਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ
ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਤੇ ਗੈਰੀ ਸੰਧੂ ਨੂੰ ਉਨ੍ਹਾਂ ਦੇ ਵੱਲੋਂ ਖਰੀਦੀ ਨਵੀਂ ਰੋਲਸ ਰੋਇਸ ਕਾਰ ਦੇ ਲਈ ਵਧਾਈ ਦਿੱਤੀ ਹੈ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੈਰੀ ਸੰਧੂ ਆਪਣੀ ਨਵੀਂ ਕਾਰ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਜਿਉਂ ਹੀ ਜੀ ਖ਼ਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਗੈਰੀ ਸੰਧੂ ਦਾ ਵਰਕ ਫ੍ਰੰਟ
ਗੈਰੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦਾ ਸਬੰਧ ਪੰਜਾਬ ਦੇ ਪਿੰਡ ਰੁੜਕਾਂ ਕਲਾਂ ਦੇ ਨਾਲ ਹੈ ਜੋ ਜਲੰਧਰ ‘ਚ ਸਥਿਤ ਹੈ ।

ਗੈਰੀ ਸੰਧੂ ਦੀ ਨਿੱਜੀ ਜ਼ਿੰਦਗੀ
ਗੈਰੀ ਸੰਧੂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ‘ਚ ਰਹੇ ਹਨ । ਜੈਸਮੀਨ ਸੈਂਡਲਾਸ ਦੇ ਨਾਲ ਉਨ੍ਹਾਂ ਦੀ ਦੋਸਤੀ ਕਿਸੇ ਤੋਂ ਛਿਪੀ ਹੋਈ ਨਹੀਂ ਹੈ ।ਪਰ ਕੁਝ ਸਮੇਂ ਬਾਅਦ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ । ਹਾਲਾਂਕਿ ਜੈਸਮੀਨ ਸੈਂਡਲਾਸ ਨੇ ਕੁਝ ਸਮਾਂ ਪਹਿਲਾਂ ਲਾਈਵ ਹੋ ਸਟੇਜ ਤੋਂ ਗੈਰੀ ਸੰਧੂ ਲਈ ਕਈ ਗੱਲਾਂ ਆਖੀਆਂ ਸਨ ।
ਪਰ ਗੈਰੀ ਸੰਧੂ ਨੇ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਉਹ ਆਪਣੀ ਜ਼ਿੰਦਗੀ ‘ਚ ਅੱਗੇ ਵਧ ਚੁੱਕੇ ਹਨ । ਕੁਝ ਸਮਾਂ ਪਹਿਲਾਂ ਗੈਰੀ ਸੰਧੂ ਨੇ ਆਪਣੇ ਬੇਟੇ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਸੀ ਕਿ ਹੁਣ ਉਨ੍ਹਾਂ ਦੇ ਘਰ ਬੇਟਾ ਵੀ ਹੋ ਗਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
