Garry Sandhu: ਗੈਰੀ ਸੰਧੂ ਨੇ ਬੇਟੇ ਅਵਤਾਰ ਨਾਲ ਸਾਂਝੀ ਕੀਤੀ ਕਿਊਟ ਵੀਡੀਓ, ਅਵਤਾਰ ਦੇ ਹੱਸਮੁੱਖ ਚਿਹਰੇ ਨੇ ਖਿੱਚਿਆ ਫੈਨਜ਼ ਦਾ ਧਿਆਨ

ਪੰਜਾਬੀ ਗਾਇਕ ਅਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਖਾਸ ਗੱਲ ਇਹ ਹੈ ਕਿ ਗੈਰੀ ਸੰਧੂ ਗੀਤ ਗਾਉਣ ਦੇ ਨਾਲ-ਨਾਲ ਗੀਤ ਲਿਖਦੇ ਵੀ ਹਨ।

Reported by: PTC Punjabi Desk | Edited by: Pushp Raj  |  March 07th 2023 02:45 PM |  Updated: March 07th 2023 02:45 PM

Garry Sandhu: ਗੈਰੀ ਸੰਧੂ ਨੇ ਬੇਟੇ ਅਵਤਾਰ ਨਾਲ ਸਾਂਝੀ ਕੀਤੀ ਕਿਊਟ ਵੀਡੀਓ, ਅਵਤਾਰ ਦੇ ਹੱਸਮੁੱਖ ਚਿਹਰੇ ਨੇ ਖਿੱਚਿਆ ਫੈਨਜ਼ ਦਾ ਧਿਆਨ

Garry Sandhu' son video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗੈਰੀ ਸੰਧੂ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। 

ਗੈਰੀ ਸੰਧੂ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਦੇ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਦੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗੈਰੀ ਸੰਧੂ ਨੇ ਆਪਣੇ ਬੇਟੇ ਅਵਤਾਰ ਸੰਧੂ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ। 

ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਅਵਤਾਰ ਸੰਧੂ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਬੇਟੇ ਲਈ ਬੇਹੱਦ ਖ਼ਾਸ ਕੈਪਸ਼ਨ ਲਿਖਿਆ ਹੈ। 

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ...ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ... ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਆਪਣਾ ਪਿਆਰ ਲੁੱਟਾ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਰੀ ਸੰਧੂ ਨੇ ਲਿਖਿਆ, ਮੈਨੂੰ ਉਮੀਦ ਹੈ ਕਿ ਤੁਸੀਂ ਚੰਗੇ ਹੋ...ਅਤੇ ਨਾਲ ਹੀ ਤੁਹਾਨੂੰ ਸਭ ਨੂੰ ਪਿਆਰ... ਵਾਹਿਗੁਰੂ ਮੇਹਰ ਕਰੇ ਸਾਡੇ ਆਲਿਆ …ਐਵੀ ਹੱਸਦੇ ਖੇਡਦੇ ਰਹੋ ਬਾਈ ਜ਼ਿੰਦਗੀ ਚ’ …????????...

ਹੋਰ ਪੜ੍ਹੋ: Gurlez Akhtar: ਗੁਰਲੇਜ਼ ਅਖਤਰ ਤੇ ਕੁਲਵਿੰਦਰ ਕੈਲੀ ਨੇ ਆਪਣੀ ਧੀ ਨਾਂਅ ਰੱਖਿਆ ਹਰਗੁਨਵੀਰ ਕੌਰ, ਗਾਇਕਾ ਨੇ ਵੀਡੀਓ ਸਾਂਝੀ ਕਰਦੇ ਹੋਏ ਧੀ ਲਈ ਆਖੀ ਇਹ ਗੱਲ

ਦੱਸਣਯੋਗ ਹੈ ਕਿ ਗੈਰੀ ਸੰਧੂ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਇਸ ਤੋਂ ਇਲਾਵਾ ਗੈਰੀ ਗਾਇਕਾ ਜੈਸਮੀਨ ਸੈਂਡਲਾਸ ਨਾਲ ਆਪਣੇ ਰਿਸ਼ਤੇ ਨੂੰ ਲੈ ਸੁਰਖੀਆਂ ਵਿੱਚ ਰਹੇ। ਹਾਲਾਂਕਿ ਦੋਵਾਂ ਦਾ ਰਿਸ਼ਤਾ ਕਿਸੇ ਅੰਜ਼ਾਮ ਤੱਕ ਨਹੀਂ ਪਹੁੰਚ ਸਕਿਆ।

- PTC PUNJABI


Popular Posts