ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਫ਼ਿਲਮ 'ਕੈਰੀ ਆਨ ਜੱਟਾ-3' ਦੀ ਪ੍ਰਮੋਸ਼ਨ ਮਗਰੋਂ ਪ੍ਰਾਈਵੇਟ ਜੈਟ 'ਚ ਮਸਤੀ ਕਰਦੇ ਆਏ ਨਜ਼ਰ , ਵੀਡੀਓ ਵੇਖ ਕੇ ਤੁਸੀਂ ਵੀ ਹੋ ਜਾਵੋਗੇ ਹੱਸ-ਹੱਸ ਦੁੱਹਰੇ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਕੈਰੀ ਆਨ ਜੱਟਾ-3' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਗਿੱਪੀ ਗਰੇਵਾਲ ਸੋਨਮ ਬਾਜਵਾ ਨਾਲ ਕੌਫੀ ਨੂੰ ਲੈ ਕੇ ਮਜ਼ਾਕ ਕਰਦੇ ਹੋਏ ਨਜ਼ਰ ਆ ਰਹੇ ਹਨ।
ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਫ਼ਿਲਮ 'ਕੈਰੀ ਆਨ ਜੱਟਾ-3' ਦੀ ਪ੍ਰਮੋਸ਼ਨ ਮਗਰੋਂ ਪ੍ਰਾਈਵੇਟ ਜੈਟ 'ਚ ਮਸਤੀ ਕਰਦੇ ਆਏ ਨਜ਼ਰ , ਵੀਡੀਓ ਵੇਖ ਕੇ ਤੁਸੀਂ ਵੀ ਹੋ ਜਾਵੋਗੇ ਹੱਸ-ਹੱਸ ਦੁੱਹਰੇ
Gippy Grewal and Sonam Bajwa Viral video : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇੱਕ ਮਲਟੀ ਟੈਲੇਂਟਿਡ ਕਲਾਕਾਰ ਹਨ ਇਸ 'ਚ ਕੋਈ ਸ਼ੱਕ ਨਹੀਂ ਹੈ। ਗਿੱਪੀ ਇੱਕ ਚੰਗੇ ਗਾਇਕ, ਅਦਾਕਾਰ ਤੇ ਕਾਮੇਡੀਅਨ ਹਨ। ਜਲਦ ਹੀ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ਕੈਰੀ ਆਨ ਜੱਟਾ-3 ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ, ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਬਹੁਤ ਉਤਸ਼ਾਹਿਤ ਹਨ।

ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਸਣੇ ਫ਼ਿਲਮ ਦੀ ਪੂਰੀ ਟੀਮ ਇਸ ਦੀ ਪ੍ਰਮੋਸ਼ਨ ਵਿੱਚ ਰੁੱਝੀ ਹੋਈ ਹੈ। ਹਾਲ ਹੀ ਵਿੱਚ ਗਿੱਪੀ ਤੇ ਸੋਨਮ ਦੀ ਫ਼ਿਲਮ ਪ੍ਰਮੋਸ਼ਨ ਦੇ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਇਸ ਫ਼ਿਲਮ ਦੇ ਟ੍ਰੇਲਰ ਲਾਂਚ ਦੌਰਾਨ ਦਿੱਗਜ਼ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਵੀ ਫ਼ਿਲਮ ਦਾ ਪ੍ਰਮੋਸ਼ਨ ਕਰਦੇ ਨਜ਼ਰ ਆਏ। ਇਸ ਹਫ਼ਤੇ ਦਿ ਕਪਿਲ ਸ਼ਰਮਾ ਸ਼ੋਅ ਵਿੱਚ ਇਸ ਫ਼ਿਲਮ ਦੀ ਟੀਮ ਨਜ਼ਰ ਆਵੇਗੀ।
ਇਸ ਵੀਡੀਓ ਦੇ ਵਿੱਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਇੱਕ ਦੂਜੇ ਨਾਲ ਮਜ਼ਾਕ ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਤੁਸੀਂ ਗਿੱਪੀ ਗਰੇਵਾਲ ਨੂੰ ਸੋਨਮ ਨਾਲ ਮਖੌਲ ਕਰਦੇ ਹੋਏ ਵੇਖ ਸਕਦੇ ਹੋ। ਗਿੱਪੀ ਸੋਨਮ ਦੀ ਕੌਫੀ ਨੂੰ ਲੈ ਕੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹੋਏ ਨਜ਼ਰ ਆ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸੋਨਮ ਵੀ ਉਨ੍ਹਾਂ ਨਾਲ ਮਜ਼ਾਕ ਕਰਦੀ ਹੋਈ ਨਜ਼ਰ ਆ ਰਹੀ ਹੈ। ਦੋਹਾਂ ਕਲਾਕਾਰਾਂ ਦੀਆਂ ਇਹ ਹਾਸੇ ਭਰੀਆਂ ਗੱਲਾਂ ਫੈਨਜ਼ ਦਾ ਮਨੋਰੰਜਨ ਕਰ ਰਹੀਆਂ ਹਨ।

ਫੈਨਜ਼ ਨੂੰ ਗਿੱਪੀ ਤੇ ਸੋਨਮ ਦੀ ਇਹ ਵੀਡੀਓ ਬੇਹੱਦ ਪਸੰਦ ਆ ਰਹੀ ਹੈ ਤੇ ਇਹ ਵੀਡੀਓ ਦਰਸ਼ਕਾਂ ਨੂੰ ਹਸਾ ਰਹੀ ਹੈ। ਕਈ ਫੈਨਜ਼ ਵੀਡੀਓ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਦੋਹਾਂ ਨੂੰ ਨਵੀਂ ਫ਼ਿਲਮ ਲਈ ਵਧਾਈ ਦੇ ਰਹੇ ਹਨ ਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਫ਼ਿਲਮ ਰਿਲੀਜ਼ ਕਰਨ ਲਈ ਕਹਿ ਰਹੇ ਹਨ। ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਫ਼ਿਲਮ ਕੈਰੀ ਆਨ ਜੱਟਾ -3 29 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
