ਗਿੱਪੀ ਗਰੇਵਾਲ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  August 02nd 2023 10:43 AM  |  Updated: August 02nd 2023 10:43 AM

ਗਿੱਪੀ ਗਰੇਵਾਲ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ

 ਗਿੱਪੀ ਗਰੇਵਾਲ (Gippy Grewal)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ । ਇਸ ਮੌਕੇ ਗਿੱਪੀ ਗਰੇਵਾਲ ਦੇ ਤਿੰਨੇ ਪੁੱਤਰ ਵੀ ਨਜ਼ਰ ਆਏ । ਜੋ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਪੰਜਾਬ ਦੇ ਉਹ ਮਾਂ ਪੁੱਤਰ ਜਿਨ੍ਹਾਂ ਨੂੰ 35 ਸਾਲ ਹੰਢਾਉਣਾ ਪਿਆ ਵਿਛੋੜੇ ਦਾ ਦਰਦ, ਹੜ੍ਹਾਂ ‘ਚ ਕੀਤੀ ਸੇਵਾ ਨੇ ਕਰਵਾਇਆ ਮਿਲਾਪ,ਹਰ ਕਿਸੇ ਨੂੰ ਭਾਵੁਕ ਕਰ ਰਿਹਾ ਵੀਡੀਓ

ਗਿੱਪੀ ਗਰੇਵਾਲ ਜਲਦ ਕਈ ਨਵੇਂ ਪ੍ਰੋਜੈਕਟ ‘ਚ ਨਜ਼ਰ ਆਉਣਗੇ 

ਗਿੱਪੀ ਗਰੇਵਾਲ ਦੀ ਹਾਲ ਹੀ ‘ਚ ਨਵੀਂ ਫ਼ਿਲਮ ‘ਕੈਰੀ ਆਨ ਜੱਟਾ-3’ ਆਈ ਹੈ ।ਇਸ ਫ਼ਿਲਮ ਨੇ ਕਮਾਈ ਦੇ ਰਿਕਾਰਡ ਤੋੜ ਦਿੱਤੇ ਹਨ । ਜਲਦ ਹੀ ਗਿੱਪੀ ਗਰੇਵਾਲ ਆਪਣੇ ਪੁੱਤਰ ਸ਼ਿੰਦਾ ਗਰੇਵਾਲ ਦੇ ਨਾਲ ਨਵੀਂ ਫ਼ਿਲਮ ‘ਚ ਦਿਖਾਈ ਦੇਣਗੇ । ਜਿਸ ‘ਚ ਅਦਾਕਾਰਾ ਹਿਨਾ ਖ਼ਾਨ ਦੀ ਨਜ਼ਰ ਆਏਗੀ ।

ਇਸ ਤੋਂ ਇਲਾਵਾ ਸੰਜੇ ਦੱਤ ਦੇ ਨਾਲ ਗਿੱਪੀ ਗਰੇਵਾਲ ‘ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ਵੀ ਲੈ ਕੇ ਆ ਰਹੇ ਹਨ । ਜਿਸ ਨੂੰ ਲੈ ਕੇ ਫੈਨਸ ਵੀ ਬਹੁਤ ਐਕਸਾਈਟਡ ਹਨ । ਬੀਤੇ ਦਿਨ ਗਿੱਪੀ ਗਰੇਵਾਲ ਨੇ ਸੰਜੇ ਦੱਤ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ । ਜਿਸ ‘ਚ ਉਨ੍ਹਾਂ ਨੇ ਫ਼ਿਲਮ ਦੇ ਨਾਮ ਦਾ ਖੁਲਾਸਾ ਕੀਤਾ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network