ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਤਸਵੀਰ, ਅਦਾਕਾਰ ਨੇ ਮਰਹੂਮ ਗਾਇਕ ਨੂੰ ਦਿੱਤੀ ਸ਼ਰਧਾਂਜਲੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਸਾ ਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਿੱਪੀ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਹੈ।
ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਨਾਲ ਸਾਂਝੀ ਕੀਤੀ ਤਸਵੀਰ, ਅਦਾਕਾਰ ਨੇ ਮਰਹੂਮ ਗਾਇਕ ਨੂੰ ਦਿੱਤੀ ਸ਼ਰਧਾਂਜਲੀ
Gippy Grewal Tribute To Sidhu Moose Wala: ਸਿੱਧੂ ਮੂਸੇਵਾਲਾ ਦੀ ਅੱਜ ਯਾਨਿ 29 ਮਈ ਨੂੰ ਪਹਿਲੀ ਬਰਸੀ ਹੈ। ਅੱਜ ਦੇ ਦਿਨ ਸਿੱਧੂ ਨੂੰ ਪੂਰੀ ਦੁਨੀਆ 'ਚ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਸ਼ਰਧਾਂਜਲੀਆਂ ਦੇ ਰਹੇ ਹਨ।
ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆਂ 'ਤੇ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਉਹ ਸਿੱਧੂ ਤੇ ਉਸ ਦੇ ਮਾਪਿਆਂ ਨਾਲ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਗਿੱਪੀ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤਾ ਹੈ, ਤਸਵੀਰ ਸ਼ੇਅਰ ਕਰਨ ਦੇ ਨਾਲ ਹੀ ਗਿੱਪੀ ਨੇ ਟੁੱਟੇ ਦਿਲ ਵਾਲੀ ਇਮੋਜੀ ਵੀ ਪਾਈ ਹੈ।

ਇਸ ਦੇ ਨਾਲ ਨਾਲ ਸਿੱਧੂ ਦੀ ਯਾਦ ਵਿੱਚ ਗਿੱਪੀ ਨੇ ਇੱਕ ਹੋਰ ਪੋਸਟ ਵੀ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਹੀ ਸ਼ੇਅਰ ਕੀਤਾ ਹੈ।
ਗਿੱਪੀ ਗਰੇਵਾਲ ਹੀ ਉਹ ਸ਼ਖਸ ਸੀ, ਜਿਸ ਨੇ ਸਿੱਧੂ ਮੂਸੇਵਾਲਾ ਨੂੰ ਆਪਣੀ ਮਿਊਜ਼ਿਕ ਕੰਪਨੀ 'ਹੰਬਲ ਮਿਉਜ਼ਿਕ' ਰਾਹੀਂ ਲੌਂਚ ਕੀਤਾ ਸੀ। ਉਸ ਦਾ ਪਹਿਲਾ ਗਾਣਾ 'ਸੋ ਹਾਈ' 'ਹੰਬਲ ਮਿਊਜ਼ਿਕ' ਦੇ ਬੈਨਰ ਹੇਠ ਰਿਲੀਜ਼ ਹੋਇਆ ਸੀ। ਇਹ ਗਾਣਾ ਸਿੱਧੂ ਦੇ ਅੱਜ ਤੱਕ ਦੇ ਸਭ ਤੋਂ ਬੈਸਟ ਤੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਗਾਣਿਆਂ ਵਿੱਚੋਂ ਇੱਕ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਨੂੰ ਦਿਨ ਦਿਹਾੜੇ ਬਿਸ਼ਨੋਈ ਗੈਂਗ ਨੇ ਗੋਲੀਆਂ ਨਾਲ ਭੁੰਨਿਆ ਸੀ। ਉਸ ਦੇ ਕਤਲ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ, ਪਰ ਹਾਲੇ ਤੱਕ ਸਿੱਧੂ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਦੇ ਲਈ ਇਨਸਾਫ ਦੀ ਉਡੀਕ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
