Trending:
ਗਿੱਪੀ ਗਰੇਵਾਲ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਵਾਰਨਿੰਗ-੨’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਜਲਦ ਹੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਨਾਲ ਵੀ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਦਿਖਾਈ ਦੇਣਗੇ । ਇਸ ਫ਼ਿਲਮ ਬਾਰੇ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਕੀਤਾ ਸੀ ਹੋਰ ਕਈ ਪ੍ਰੋਜੈਕਟਸ ‘ਚ ਵੀ ਨਜ਼ਰ ਆਉਣਗੇ । ਗਿੱਪੀ ਗਰੇਵਾਲ ਅਕਸਰ ਉਸ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਨਜ਼ਰ ਆਉਂਦੇ ਹਨ । ਕਿਉਂਕਿ ਉਸ ਪ੍ਰਮਾਤਮਾ ਦੀ ਛਤਰ ਛਾਇਆ ਲੈ ਕੇ ਅਸੀਂ ਜਦੋਂ ਕੋਈ ਕੰਮ ਕਰਦੇ ਹਾਂ ਤਾਂ ਉਹ ਜ਼ਰੂਰ ਸਿਰੇ ਚੜ੍ਹਦਾ ਹੈ । ਗਿੱਪੀ ਗਰੇਵਾਲ ਅੱਜ ਗੁਰਦੁਆਰਾ ਸਾਹਿਬ(Gurdwara Sahib) ‘ਚ ਪਹੁੰਚੇ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ।ਅਦਾਕਾਰ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਜਿਸ ‘ਚ ਉਹ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ ।
/ptc-punjabi/media/media_files/C6DY8k5o4vFQcniS6QmZ.jpg)
ਹੋਰ ਪੜ੍ਹੋ : ਸ਼ੁਭਕਰਨ ਦੀ ਮੌਤ ‘ਤੇ ਗੁਰਪ੍ਰੀਤ ਘੁੱਗੀ ਦਾ ਗੁੱਸਾ ਫੁੱਟਿਆ, ਸਰਕਾਰ ਨੂੰ ਪਾਈ ਝਾੜ, ਦਾਦੀ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਕਾਮਯਾਬ ਫ਼ਿਲਮਾਂ ਦੇ ਚੁੱਕੇ ਹਨ । ਜਿਸ ‘ਚ ਅਰਦਾਸ, ਮਾਂ, ਕੈਰੀ ਆਨ ਜੱਟਾ, ਕੈਰੀ ਆਨ ਜੱਟਾ-3 ਅਤੇ ਹੋਰ ਕਈ ਫ਼ਿਲਮਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਕੁਝ ਸਾਲ ਪਹਿਲਾਂ ਹੀ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਹੀ ਉਨ੍ਹਾਂ ਦੇ ਕਰੀਅਰ ਨੇ ਰਫਤਾਰ ਫੜੀ ਅਤੇ ਰਵਨੀਤ ਨੂੰ ਉਹ ਆਪਣਾ ਲੱਕੀ ਚਾਰਮ ਮੰਨਦੇ ਹਨ । ਰਵਨੀਤ ਅਤੇ ਗਿੱਪੀ ਗਰੇਵਾਲ ਦੇ ਤਿੰਨ ਬੇਟੇ ਹਨ । ਸਭ ਤੋਂ ਵੱਡਾ ਏਕਮ ਗਰੇਵਾਲ , ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਹੈ।
-