ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਬਹੁਤ ਹੀ ਖੂਬਸੂਰਤ ਵੀਡੀਓ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  October 03rd 2023 06:33 PM |  Updated: October 03rd 2023 06:33 PM

ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਬਹੁਤ ਹੀ ਖੂਬਸੂਰਤ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਨਜ਼ਰ ਆ ਰਿਹਾ ਹੈ । ਵੀਡੀਓ ਦੀ ਬੈਕਗਰਾਊਂਡ ‘ਚ ਫ਼ਿਲਮ ‘ਮੌਜਾਂ ਹੀ ਮੌਜਾਂ’ ਦਾ ਗੀਤ ਚੱਲ ਰਿਹਾ ਹੈ ।

 ਹੋਰ ਪੜ੍ਹੋ :  ਦਿਲਜੀਤ ਦੋਸਾਂਝ ਨੇ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਕੀਤੀ ਤਾਰੀਫ, ਸ਼ਹਿਨਾਜ਼ ਦੀ ਮਾਂ ਨੂੰ ਕਿਹਾ ‘ਕੁੜੀ ਤੁਹਾਡੀ ਛਾਈ ਪਈ ਆ, ਸਾਨੂੰ ਬਹੁਤ ਮਾਣ ਹੈ'

ਜਲਦ ਰਿਲੀਜ਼ ਹੋਣ ਜਾ ਰਹੀ ਗਿੱਪੀ ਗਰੇਵਾਲ ਦੀ ਫ਼ਿਲਮ 

ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ਤੇ ਇਸ ਫ਼ਿਲਮ ਦੀ ਕਹਾਣੀ ਵੀ ਕੁਝ ਵੱਖਰੀ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਰਿਲੀਜ਼ ਹੋਈ ਸੀ । ਇਸ ਫ਼ਿਲਮ ਨੇ ਵੀ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ ।

ਗਿੱਪੀ ਗਰੇਵਾਲ ਜਲਦ ਹੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਦੇ ਨਾਲ ਵੀ ਫ਼ਿਲਮ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਐਲਾਨ ਵੀ ਉਨ੍ਹਾਂ ਨੇ ਬੀਤੇ ਦਿਨੀਂ ਕੀਤਾ ਸੀ । ‘ਸ਼ੇਰਾਂ ਦੀ ਕੌਮ ਪੰਜਾਬੀ’ ਨਾਂਅ ਦੇ ਟਾਈਟਲ ਹੇਠ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੜੀ  ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਦਿਲਜੀਤ ਦੋਸਾਂਝ ਨੇ ਅਰਦਾਸ ਕਰਾਂ, ਮਾਂ ਵਰਗੀਆਂ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । 

   

- PTC PUNJABI


Popular Posts