Gurbaaz Grewal: ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਗੁਰਬਾਜ਼ ਗਰੇਵਾਲ ਦੀ ਕਿਊਟ ਵੀਡੀਓ, ਫੈਨਜ਼ ਲੁੱਟਾ ਰਹੇ ਨੇ ਪਿਆਰ
ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
Gurbaaz Grewal: ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਗੁਰਬਾਜ਼ ਗਰੇਵਾਲ ਦੀ ਕਿਊਟ ਵੀਡੀਓ, ਫੈਨਜ਼ ਲੁੱਟਾ ਰਹੇ ਨੇ ਪਿਆਰ
Gippy Grewal shares Gurbaaz cute video: ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦੀ ਇੱਕ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਅਕਸਰ ਹੀ ਉਹ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਨਾਲ ਵੀਡੀਓ ਬਣਾ ਰਹੇ ਹਨ ।

ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਨਾਲ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਗੁਰਬਾਜ਼ ਖੇਡ ਰਿਹਾ ਹੈ ਪਰ ਉਹ ਕਿਸੇ ਗੱਲ 'ਤੇ ਜ਼ਿੱਦ ਕਰ ਰਿਹਾ ਹੈ ਤੇ ਗਿੱਲੀ ਉਸ ਨੂੰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।
ਗੁਰਬਾਜ਼ ਇਸ ਵੀਡੀਓ ‘ਚ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ। ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦਿੱਤੀਆਂ ਹਨ। ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਫ਼ਿਲਮਾਂ ਬਣਾਈਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ , ਮਾਂ ਅਤੇ ਇਸ ਦੇ ਨਾਲ ਹੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਨੂੰ ਵੀ ਬਹੁਤ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪੰਜਾਬੀ ਅਦਾਕਾਰਾ ਤਾਨੀਆ ਨਜ਼ਰ ਆਵੇਗੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
