Gippy Grewal with sons:ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਤੇ ਸ਼ਿੰਦਾ ਗਰੇਵਾਲ ਨਾਲ ਸ਼ੇਅਰ ਕੀਤੀ ਕਿਊਟ ਵੀਡੀਓ, ਫੈਨਜ਼ ਨੂੰ ਆ ਰਹੀ ਹੈ ਪਸੰਦ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਜਲਦ ਹੀ ਫੈਨਜ਼ ਲਈ ਫ਼ਿਲਮ 'ਕੈਰੀ ਆਨ ਜੱਟਾ-3' ਲੈ ਕੇ ਆ ਰਹੇ ਹਨ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਗੁਰਬਾਜ਼ ਤੇ ਸ਼ਿੰਦਾ ਗਰੇਵਾਲ ਨਾਲ ਕਿਊਟ ਵੀਡੀਓ ਸਾਂਝੀਆਂ ਕੀਤੀਆਂ ਹਨ। ਫੈਨਜ਼ ਇਸ ਵੀਡੀਓਜ਼ ਬਹੁਤ ਪਸੰਦ ਕਰ ਰਹੇ ਹਨ।
Gippy Grewal with sons:ਗਿੱਪੀ ਗਰੇਵਾਲ ਨੇ ਬੇਟੇ ਗੁਰਬਾਜ਼ ਤੇ ਸ਼ਿੰਦਾ ਗਰੇਵਾਲ ਨਾਲ ਸ਼ੇਅਰ ਕੀਤੀ ਕਿਊਟ ਵੀਡੀਓ, ਫੈਨਜ਼ ਨੂੰ ਆ ਰਹੀ ਹੈ ਪਸੰਦ
Gippy Grewal shares Gurbaaz cute video: ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੇ ਬੇਟੇ ਗੁਰਬਾਜ਼ ਗਰੇਵਾਲ ਤੇ ਸ਼ਿੰਦਾ ਗਰੇਵਾਲ ਨਾਲ ਕਿਊਟ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

ਦੱਸ ਦਈਏ ਕਿ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਅਕਸਰ ਹੀ ਉਹ ਆਪਣੇ ਦਿਲ ਦੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹਾਲ ਹੀ ਵਿੱਚ ਗਾਇਕ ਨੇ ਆਪਣੇ ਦੋਹਾਂ ਪੁੱਤਰਾਂ ਦੇ ਨਾਲ ਇੰਸਟਾ ਸਟੋਰੀ ਵਿੱਚ ਵੀਡੀਓਜ਼ ਸਾਂਝੀਆਂ ਕੀਤੀਆਂ ਹਨ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਦੇ ਨਾਲ ਵੀਡੀਓ ਬਣਾ ਰਹੇ ਹਨ ।
ਗਿੱਪੀ ਗਰੇਵਾਲ ਆਪਣੇ ਬੇਟੇ ਗੁਰਬਾਜ਼ ਨਾਲ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਗੁਰਬਾਜ਼ ਖੇਡ ਰਿਹਾ ਹੈ ਪਰ ਉਹ ਕੋਲਡਰਿੰਕ ਦਾ ਕੈਨ ਪੀਣ ਲਈ ਲਿਆਉਂਦਾ ਹੈ। ਗਿੱਪੀ ਗਰੇਵਾਲ ਬੇਟੇ ਗੁਰਾਬਜ਼ ਕੈਨ ਖੋਲ੍ਹਣ ਲਈ ਸ਼ਿੰਦੇ ਤੋਂ ਮਦਦ ਮੰਗਣ ਲਈ ਕਹਿੰਦੇ ਹਨ। ਜਿਵੇਂ ਗੁਰਬਾਜ਼ ਸ਼ਿੰਦੇ ਨੂੰ ਕੈਨ ਖੋਲ੍ਹਣ ਲਈ ਕਹਿੰਦਾ ਹੈ ਤਾਂ ਸ਼ਿੰਦਾ ਜਲਦੀ-ਜਲਦੀ ਕੈਨ ਖੋਲ੍ਹ ਕੇ ਪੀਣ ਲੱਗਦਾ ਹੈ। ਇਨ੍ਹੇ 'ਚ ਗੁਰਬਾਜ਼ ਉਸ ਨੂੰ ਗੁੱਸੇ ਨਾਲ ਕੈਨ ਵਾਪਸ ਕਰਨ ਲਈ ਕਹਿੰਦਾ ਹੈ, ਮੁੜ ਕੋਲਡਰਿੰਕ ਦਾ ਕੈਨ ਹਾਸਿਲ ਕਰਕੇ ਗੁਰਬਾਜ਼ ਬਹੁਤ ਖੁਸ਼ ਹੁੰਦਾ ਹੈ।
ਗੁਰਬਾਜ਼ ਇਸ ਵੀਡੀਓ ‘ਚ ਬਹੁਤ ਹੀ ਕਿਊਟ ਨਜ਼ਰ ਆ ਰਿਹਾ ਹੈ। ਗੁਰਬਾਜ਼ ਤੇ ਸ਼ਿੰਦੇ ਦਾ ਇਹ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ। ਗਿੱਪੀ ਗਰੇਵਾਲ ਅਕਸਰ ਆਪਣੇ ਬੇਟਿਆਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਨ੍ਹਾਂ ਵੀਡੀਓਜ਼ ਨੂੰ ਬਹੁਤ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ ।

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦਿੱਤੀਆਂ ਹਨ। ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਕਈ ਫ਼ਿਲਮਾਂ ਬਣਾਈਆਂ ਹਨ । ਜਿਸ ‘ਚ ਅਰਦਾਸ, ਅਰਦਾਸ ਕਰਾਂ , ਮਾਂ ਅਤੇ ਇਸ ਦੇ ਨਾਲ ਹੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ ਯਾਰ ਮੇਰਾ ਤਿਤਲੀਆਂ ਵਰਗਾ ਤੇ ਮਿੱਤਰਾਂ ਨਾਂਅ ਚੱਲਦਾ ਨੂੰ ਵੀ ਬਹੁਤ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
