ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਹੱਥਾਂ ‘ਚ ਹੱਥ ਪਾਈ ਨਜ਼ਰ ਆਈ ਜੋੜੀ
ਪਤੀ ਪਤਨੀ ਦਾ ਰਿਸ਼ਤਾ ਆਪਸੀ ਪਿਆਰ ਤੇ ਵਿਸ਼ਵਾਸ਼ ‘ਤੇ ਟਿਕਿਆ ਹੁੰਦਾ ਹੈ ਅਤੇ ਪਤੀ ਪਤਨੀ ਦਾ ਰਿਸ਼ਤਾ ਰੂਹਾਂ ਦਾ ਹੁੰਦਾ ਹੈ । ਚਿੱਟੇ ਮੋਤੀ ਜਿਨ੍ਹਾਂ ਨੇ ਪੁੰਨ ਕੀਤੇ ਰੱਬ ਨੇ ਬਣਾਈਆਂ ਜੋੜੀਆਂ । ਜੀ ਹਾਂ ਜੋੜੀਆਂ ਜੱਗ ਥੋੜੀਆਂ ਹੀ ਹੁੰਦੀਆਂ ਨੇ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਜੋੜੀ ਹੈ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ । ਜਿਸ ਦੇ ਨਾਲ ਗਿੱਪੀ ਗਰੇਵਾਲ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਹੱਥਾਂ ‘ਚ ਹੱਥ ਪਾਈ ਨਜ਼ਰ ਆਈ ਜੋੜੀ
ਪਤੀ ਪਤਨੀ ਦਾ ਰਿਸ਼ਤਾ ਆਪਸੀ ਪਿਆਰ ਤੇ ਵਿਸ਼ਵਾਸ਼ ‘ਤੇ ਟਿਕਿਆ ਹੁੰਦਾ ਹੈ ਅਤੇ ਪਤੀ ਪਤਨੀ ਦਾ ਰਿਸ਼ਤਾ ਰੂਹਾਂ ਦਾ ਹੁੰਦਾ ਹੈ । ਚਿੱਟੇ ਮੋਤੀ ਜਿਨ੍ਹਾਂ ਨੇ ਪੁੰਨ ਕੀਤੇ ਰੱਬ ਨੇ ਬਣਾਈਆਂ ਜੋੜੀਆਂ । ਜੀ ਹਾਂ ਜੋੜੀਆਂ ਜੱਗ ਥੋੜੀਆਂ ਹੀ ਹੁੰਦੀਆਂ ਨੇ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਜੋੜੀ ਹੈ ਗਿੱਪੀ ਗਰੇਵਾਲ (Gippy Grewal) ਅਤੇ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ (Ravneet Grewal) । ਜਿਸ ਦੇ ਨਾਲ ਗਿੱਪੀ ਗਰੇਵਾਲ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਜਿਸ ‘ਚ ਦੋਵੇਂ ਪਤੀ ਪਤਨੀ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ । ਦੋਵੇਂ ਹੱਥਾਂ ‘ਚ ਹੱਥ ਪਾਈ ਨਜ਼ਰ ਆ ਰਹੇ ਹਨ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਗਿੱਪੀ ਗਰੇਵਾਲ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਿਆਰ ਦੀ ਵਰਖਾ ਕੀਤੀ ਜਾ ਰਹੀ ਹੈ ।
ਗਿੱਪੀ ਗਰੇਵਾਲ ਦੀ ਲੱਕੀ ਚਾਰਮ ਹਨ ਰਵਨੀਤ ਗਰੇਵਾਲ
ਖੂਬਸੂਰਤ ਜੋੜੀ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਰਵਨੀਤ ਗਰੇਵਾਲ ਨੂੰ ਗਿੱਪੀ ਗਰੇਵਾਲ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਰਵਨੀਤ ਗਰੇਵਾਲ ਦੇ ਨਾਲ ਵਿਆਹ ਤੋਂ ਬਾਅਦ ਹੀ ਗਿੱਪੀ ਗਰੇਵਾਲ ਦੀ ਪੰਜਾਬੀ ਇੰਡਸਟਰੀ ‘ਚ ਤੂਤੀ ਬੋਲਣ ਲੱਗੀ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ।

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਫ਼ਿਲਮਾਂ ‘ਚ ਵੀ ਆਪਣੀ ਕਿਸਮਤ ਅਜ਼ਮਾਈ ਤਾਂ ਅਦਾਕਾਰੀ ਦੇ ਖੇਤਰ ‘ਚ ਵੀ ਕਾਮਯਾਬੀ ਦੇ ਝੰਡੇ ਗੱਡੇ ਅਤੇ ਹੁਣ ਫ਼ਿਲਮ ਨਿਰਮਾਣ ਦੇ ਖੇਤਰ ‘ਚ ਵੀ ਮੱਲਾਂ ਮਾਰ ਰਹੇ ਹਨ । ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਤਿੰਨ ਪੁੱਤਰ ਹਨ । ਜਿਨ੍ਹਾਂ ਚੋਂ ਸ਼ਿੰਦਾ ਗਰੇਵਾਲ ਤਾਂ ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹੈ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਵੀ ਆ ਚੁੱਕਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
