ਗਿੱਪੀ ਗਰੇਵਾਲ ਨੇ ਸੰਜੇ ਦੱਤ ਦੇ ਨਾਲ ਸਾਂਝਾ ਕੀਤਾ ਵੀਡੀਓ, ਖੂਬ ਕੀਤੀ ਮਸਤੀ

ਗਿੱਪੀ ਗਰੇਵਾਲ ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸ ਦੌਰਾਨ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਉਨ੍ਹਾਂ ਦੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਪਹੁੰਚੇ । ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਵੀ ਸਾਂਝਾ ਕੀਤਾ ਹੈ ।

Written by  Shaminder   |  October 07th 2023 09:51 AM  |  Updated: October 07th 2023 09:51 AM

ਗਿੱਪੀ ਗਰੇਵਾਲ ਨੇ ਸੰਜੇ ਦੱਤ ਦੇ ਨਾਲ ਸਾਂਝਾ ਕੀਤਾ ਵੀਡੀਓ, ਖੂਬ ਕੀਤੀ ਮਸਤੀ

ਗਿੱਪੀ ਗਰੇਵਾਲ (Gippy Grewal) ਦੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸ ਦੌਰਾਨ ਬਾਲੀਵੁੱਡ ਅਦਾਕਾਰ ਸੰਜੇ ਦੱਤ ਵੀ ਉਨ੍ਹਾਂ ਦੀ ਫ਼ਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਪਹੁੰਚੇ । ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਵੀ ਸਾਂਝਾ ਕੀਤਾ ਹੈ । ਜਿਸ ‘ਚ ਤੁਸੀਂ ਸੁਣ ਸਕਦੇ ਹੋ ਕਿ ਗਿੱਪੀ ਗਰੇਵਾਲ ਦੀ ਟੀਮ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ :  ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਆਮਿਰ ਖ਼ਾਨ ਵੀ ਪਹੁੰਚੇ ਸਨ ‘ਕੈਰੀ ਆਨ ਜੱਟਾ-੩’ ਦੇ ਟ੍ਰੇਲਰ ਲਾਂਚ ‘ਤੇ 

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ-੩’ ਦੇ ਟ੍ਰੇਲਰ ਲਾਂਚ ‘ਤੇ ਪਹੁੰਚੇ ਸਨ । ਇਸ ਫ਼ਿਲਮ ਨੇ ਵੀ ਕਾਮਯਾਬੀ ਦੇ ਰਿਕਾਰਡ ਤੋੜ ਦਿੱਤੇ ਸਨ ਅਤੇ ਕਰੋੜਾਂ ਦਾ ਬਿਜਨੇਸ ਕੀਤਾ ਸੀ ।ਦੱਸ ਦਈਏ ਕਿ ਸੰਜੇ ਦੱਤ ਗਿੱਪੀ ਗਰੇਵਾਲ ਦੇ ਨਾਲ ਜਲਦ ਹੀ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਫ਼ਿਲਮ ‘ਚ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਐਲਾਨ ਕੁਝ ਸਮਾਂ ਪਹਿਲਾਂ ਗਿੱਪੀ ਗਰੇਵਾਲ ਨੇ ਕੀਤਾ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network