Gippy Grewal with AP Dhillon: ਗਿੱਪੀ ਗਰੇਵਾਲ ਨੇ ਏਪੀ ਢਿੱਲੋਂ ਨਾਲ ਸਾਂਝੀ ਕੀਤੀ ਤਸਵੀਰ, ਜਲਦ ਹੀ ਨਵੇਂ ਪ੍ਰੋਜੈਕਟਸ 'ਚ ਇੱਕਠੇ ਆ ਸਕਦੇ ਨੇ ਨਜ਼ਰ
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਏਪੀ ਢਿੱਲੋਂ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿੱਥੇ ਇੱਕ ਪਾਸੇ ਫੈਨਜ਼ ਦੋਹਾਂ ਦੀ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ, ਉੱਥੇ ਹੀ ਉਹ ਇਹ ਵੀ ਕਿਆਸ ਲਗਾ ਰਹੇ ਹਨ ਕਿ ਜਲਦ ਹੀ ਦੋਵੇਂ ਗਾਇਕ ਕੋਈ ਨਵਾਂ ਪ੍ਰੋਜੈਕਟ ਇੱਕਠੇ ਕਰਨ ਵਾਲੇ ਹਨ।
Gippy Grewal with AP Dhillon: ਗਿੱਪੀ ਗਰੇਵਾਲ ਨੇ ਏਪੀ ਢਿੱਲੋਂ ਨਾਲ ਸਾਂਝੀ ਕੀਤੀ ਤਸਵੀਰ, ਜਲਦ ਹੀ ਨਵੇਂ ਪ੍ਰੋਜੈਕਟਸ 'ਚ ਇੱਕਠੇ ਆ ਸਕਦੇ ਨੇ ਨਜ਼ਰ
Gippy Grewal with AP Dhillon: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਪੰਜਾਬੀ ਸਿਨੇਮਾ ਜਗਤ ਨੂੰ ਇੱਕ ਤੋਂ ਵੱਧ ਇੱਕ ਕਈ ਸੁਪਰਹਿੱਟ ਗੀਤ ਅਤੇ ਫ਼ਿਲਮਾਂ ਦਿੱਤੀਆਂ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਗਾਇਕ ਏਪੀ ਢਿੱਲੋਂ ਨਾਲ ਆਪਣੀ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਤੋਂ ਇਲਾਵਾ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਗੱਲਾਂ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਗਾਇਕ ਏਪੀ ਢਿੱਲੋਂ ਨਾਲ ਇੱਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਵਿੱਚ ਏਪੀ ਢਿੱਲੋਂ ਅਤੇ ਸ਼ਿੰਦਾ ਕਾਲਹੋਂ ਵਿਖਾਈ ਦੇ ਰਹੇ ਹਨ। ਗਾਇਕ ਨੇ ਇਨ੍ਹਾਂ ਦੋਹਾਂ ਨੂੰ ਵੀ ਤਸਵੀਰ ਟੈਗ ਕੀਤੀ ਹੈ। ਫਿਲਹਾਲ ਇਨ੍ਹਾਂ ਕਲਾਕਾਰਾਂ ਦੀ ਇਸ ਮੁਲਾਕਾਤ ਦੇ ਪਿੱਛੇ ਦੀ ਵਜ੍ਹਾ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਗਿੱਪੀ ਗਰੇਵਾਲ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਵੇਖ ਕੇ ਫੈਨਜ਼ ਬੇਹੱਦ ਖੁਸ਼ ਹਨ ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਇਹ ਕਿਆਸ ਲਗਾ ਰਹੇ ਹਨ ਇਹ ਕਲਾਕਾਰ ਜਲਦ ਹੀ ਕੋਈ ਨਵਾਂ ਪ੍ਰੋਜੈਕਟ ਲਿਆਉਣ ਜਾ ਰਹੇ ਹਨ। ਜਲਦ ਹੀ ਇਹ ਜੋੜੀ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਵੇਗੀ।

ਦੱਸ ਦੇਈਏ ਕਿ ਗਿੱਪੀ ਗਰੇਵਾਲ ਤੋਂ ਇਲਾਵਾ ਏਪੀ ਢਿੱਲੋਂ ਦਾਂ ਨਾਮ ਵੀ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਵਿੱਚ ਖੂਬ ਮਸ਼ਹੂਰ ਹੈ। ਉਨ੍ਹਾਂ ਵੱਲੋਂ ਗਾਏ ਗੀਤਾਂ ਨੂੰ ਵੀ ਪ੍ਰਸ਼ੰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਹੈ। ਹਾਲ ਹੀ ਵਿੱਚ ਏਪੀ ਢਿੱਲੋਂ ਜੂਨੋ ਅਵਾਰਡਸ ਵਿੱਚ ਪ੍ਰਦਰਸ਼ਨ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਸ ਨਾਲ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬੀਆਂ ਦਾ ਮਾਣ ਵਧਾਇਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
