ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ
ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ
ਗਿੱਪੀ ਗਰੇਵਾਲ (Gippy Grewal)ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਸੀਰੀਜ਼ ਵਾਰਨਿੰਗ ਨੂੰ ਲੈ ਕੇ ਚਰਚਾ ‘ਚ ਹਨ ਜਿਸ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ। ਉਹ ਸੋਸ਼ਲ ਮੀਡੀਆ ‘ਤੇ ਜਿੱਥੇ ਆਪਣੇ ਪ੍ਰੋਜੈਕਟ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਉੱਥੇ ਹੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ (Ravneet Grewal)ਦੇ ਨਾਲ ਇੱਕ ਰੋਮਾਂਟਿਕ ਵੀਡੀਓ (Romantic Video) ਸਾਂਝਾ ਕੀਤਾ ਹੈ । ਜਿਸ ਦੇ ਬੈਕਗਰਾਊਂਡ ‘ਚ ਹੈਪੀ ਰਾਏਕੋਟੀ ਦਾ ਰੋਮਾਂਟਿਕ ਗੀਤ ‘ਚੰਨ’ ਚੱਲ ਰਿਹਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਫੈਨਸ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ ।
/ptc-punjabi/media/post_attachments/240ef667e5ba7d005b785e332d86fb7e36b0efed99160484af3e7e1c33ca381a.webp)
ਹੋਰ ਪੜ੍ਹੋ : ਕੌਰ ਬੀ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਸਿਤਾਰਿਆਂ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਹੁਣ ਤੱਕ ਉਹ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ।ਜਿਸ ‘ਚ ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ । ਫ਼ਿਲਮਾਂ ‘ਚ ਉਹ ਹਰ ਤਰ੍ਹਾਂ ਦੇ ਕਿਰਦਾਰ ਨਿਭਾ ਚੁੱਕੇ ਹਨ । ਜਲਦ ਹੀ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਦੇ ਬਾਰੇ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਸੀ ।
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਰਵਨੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਤਿੰਨ ਪੁੱਤਰ ਹੋਏ।ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਹੈ। ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ। ਇਸ ਤੋਂ ਇਲਾਵਾ ਉਹਨਾਂ ਦਾ ਵੱਡਾ ਪੁੱਤਰ ਏਕਮ ਗਰੇਵਾਲ ਪੜ੍ਹਾਈ ਦੇ ਨਾਲ ਬਤੌਰ ਅਸਿਟੈਂਟ ਡਾਇਰੈਕਟਰ ਵੀ ਕੰਮ ਕਰ ਰਿਹਾ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
