ਗਿੱਪੀ ਗਰੇਵਾਲ ਨੇ ਆਪਣੀ ਮਾਂ ਨੂੰ ਪਿਆਰ ਭਰੇ ਅੰਦਾਜ਼ 'ਚ ਦਿੱਤੀ ਵਧਾਈ, ਸਾਂਝੀ ਕੀਤੀ ਮਾਂ ਨਾਲ ਖੂਬਸੂਰਤ ਤਸਵੀਰ
Gippy Grewal Mother Birthday: ਮਸ਼ਹੂਰ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ (Gippy Grewal) ਅਕਸਰ ਆਪਣੇ ਨਿੱਤ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਇੰਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਨਵੀਂ ਫਿਲਮ ‘ਜੱਟ ਨੂੰ ਚੁੜੈਲ ਟੱਕਰੀ’ (Film Jatt Nuu Chudail Takri) ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਗਿੱਪੀ ਨੇ ਆਪਣੀ ਮਾਂ ਦੇ ਜਨਮਦਿਨ ਦੇ ਮੌਕੇ ਉੱਤੇ ਖਾਸ ਤਸਵੀਰ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਗਿੱਪੀ ਗਰੇਵਾਲ (Gippy Grewal) ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ। ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਮਾਂ ਦਾ ਜਨਮਦਿਨ ਸੈਲੀਬ੍ਰੇਟ ਕੀਤਾ। ਇਸ ਮੌਕੇ ਗਾਇਕ ਨੇ ਬੇਹੱਦ ਹੀ ਸ਼ਾਨਦਾਰ ਤੇ ਪਿਆਰੇ ਅੰਦਾਜ਼ ਵਿੱਚ ਆਪਣੀ ਮਾਂ ਨੂੰ ਜਨਮਦਿਨ ਦਿਨ ਦੀ ਵਧਾਈ ਦਿੱਤੀ ਹੈ।
ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮਦਿਨ ਦੇ ਖਾਸ ਮੌਕੇ ਉੱਤੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਂਊਟ ਉੱਤੇ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਵਿੱਚ ਉਨ੍ਹਾਂ ਨੇ ਆਪਣੀ ਮਾਂ ਲਈ ਬੇਹੱਦ ਪਿਆਰਾ ਕੈਪਸ਼ਨ ਵੀ ਲਿਖਿਆ ਹੈ। ਇਸ ਤਸਵੀਰ ਦੇ ਬੈਕਗ੍ਰਾਊਂਡ ਵਿੱਚ ਗੀਤ ਮਾਂ ਹੁਦੀ ਹੈ ਮਾਂ ਓ ਦੁਨੀਆ ਵਾਲੀਓ ਚੱਲ ਰਿਹਾ ਹੈ ਤੇ ਇਸ ਦੇ ਨਾਲ ਗਿੱਪੀ ਨੇ ਕੈਪਸ਼ਨ ਵਿੱਚ ਲਿਖਿਆ, 'Happy Birthday Mummy ❤️????।'
ਦੱਸ ਦਈਏ ਕਿ ਗਿੱਪੀ ਗਰੇਵਾਲ ਇੱਕ ਪੰਜਾਬੀ ਗਾਇਕ, ਅਦਾਕਾਰ ਤੇ ਫਿਲਮ ਪ੍ਰੋਡਿਊਸਰ ਹੋਣ ਦੇ ਨਾਲ-ਨਾਲ ਇੱਕ ਪਰਿਵਾਰਕ ਵਿਅਕਤੀ ਵੀ ਹਨ। ਗਿੱਪੀ ਗਰੇਵਾਲ ਕੰਮ ਤੋਂ ਸਮਾਂ ਮਿਲਦੇ ਹੀ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਦੇ ਹਨ। ਗਾਇਕ ਅਕਸਰ ਹੀ ਆਪਣੇ ਬੱਚਿਆਂ ਤੇ ਪਰਿਵਾਰ ਨਾਲ ਮਸਤੀ ਕਰਦੇ ਅਤੇ ਕੁਆਲਟੀ ਸਮਾਂ ਬਤੀਤ ਕਰਦੇ ਹੋਏ ਨਜ਼ਰ ਆਉਂਦੇ ਹਨ।
ਗਿੱਪੀ ਗਰੇਵਾਲ ਦੀ ਇਹ ਪੋਸਟ ਫੈਨਜ਼ ਨੂੰ ਬਹੁਤ ਪਸੰਦ ਆ ਰਹੀ ਹੈ। ਫੈਨਜ਼ ਮਾਂ-ਪੁੱਤ ਦੀ ਇਸ ਕਿਊਟ ਜਿਹੀ ਤਸਵੀਰ ਨੂੰ ਲਾਈਕ ਕਰ ਰਹੇ ਨੇ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੀ ਮਾਤਾ ਜੀ ਨੂੰ ਜਨਮਦਿਨ ਦੀ ਵਧਾਈ ਦਿੰਦੇ ਅਤੇ ਉਨ੍ਹਾਂ ਦੀ ਲੰਮੀ ਉਮਰ ਲਈ ਅਰਦਾਸ ਕਰਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ: ਦਿਲਜੀਤ ਦੋਸਾਂਝ ਨੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ, ਸਾਂਝੀ ਕੀਤੀ ਵੀਡੀਓ
ਦੱਸ ਦਈਏ ਕਿ ਹਾਲ ਹੀ ਵਿੱਚ ਫਿਲਮ ਜੱਟ ਨੂੰ ਚੁੜੈਲ ਟੱਕਰੀ ਦਾ ਗੀਤ ‘ਨੱਬੇ ਨੱਬੇ’ (90-90) ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗਾਣੇ ‘ਚ ਸਰਗੁਨ ਮਹਿਤਾ (Sargun Mehta) ਕਾਲੀ ਨਾਗਿਨ ਬਣੀ ਨਜ਼ਰ ਆ ਰਹੀ ਹਨ। ਇਸ ਗੀਤ ‘ਚ ਗਿੱਪੀ ਗਰੇਵਾਲ ਦੇ ਨਾਲ-ਨਾਲ ਜੈਸਮੀਨ ਸੈਂਡਲਾਸ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਫੈਨਜ਼ ਜਲਦ ਹੀ ਇਸ ਫਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।
-