ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੰਮ੍ਰਿਤ ਵੇਲੇ ਕੀਤੇ ਦਰਸ਼ਨ, ਵੀਡੀਓ ਕੀਤਾ ਸਾਂਝਾ
ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਦਰਸ਼ਨਾਂ ਦੇ ਲਈ ਪੁੱਜੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੰਮ੍ਰਿਤ ਵੇਲੇ ਦੇ ਦਰਸ਼ਨ ਕੀਤੇ ਅਤੇ ਸ਼ਬਦ ਕੀਰਤਨ ਤੇ ਗੁਰਬਾਣੀ ਦਾ ਅਨੰਦ ਮਾਣਿਆ ।
ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੰਮ੍ਰਿਤ ਵੇਲੇ ਕੀਤੇ ਦਰਸ਼ਨ, ਵੀਡੀਓ ਕੀਤਾ ਸਾਂਝਾ
ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਦਰਸ਼ਨਾਂ ਦੇ ਲਈ ਪੁੱਜੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੰਮ੍ਰਿਤ ਵੇਲੇ ਦੇ ਦਰਸ਼ਨ ਕੀਤੇ ਅਤੇ ਸ਼ਬਦ ਕੀਰਤਨ ਤੇ ਗੁਰਬਾਣੀ ਦਾ ਅਨੰਦ ਮਾਣਿਆ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਨਿਸ਼ਾਨ ਸਾਹਿਬ ਨੂੰ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ ।ਵੀਡੀਓ ਦੀ ਬੈਕਗਰਾਊਂਡ ‘ਚ ਧਾਰਮਿਕ ਗੀਤ ‘ਅਰਦਾਸ ਕਰਾਂ’ ਚੱਲ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਨੇ ਅੰਮ੍ਰਿਤ ਵੇਲੇ ਗੁਰੁ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਹਨ ।
ਹੋਰ ਪੜ੍ਹੋ : ਨੇਹਾ ਕੱਕੜ ਦਾ ਅੱਜ ਹੈ ਜਨਮ ਦਿਨ, ਜਾਣੋ ਜਗਰਾਤਿਆਂ ‘ਚ ਗਾਉਂਦੀ ਗਾਉਂਦੀ ਨੇਹਾ ਕੱਕੜ ਕਿਵੇਂ ਬਣੀ ਚੋਟੀ ਦੀ ਗਾਇਕਾ
ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਨਵੇਂ ਪ੍ਰੋਜੈਕਟਸ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਫ਼ਿਲਮ ‘ਜੱਟ ਨੂੰ ਚੁੜੇਲ ਟੱਕਰੀ’ ਆਈ ਸੀ ।ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਜਲਦ ਹੀ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਵੀ ਕਰਨ ਜਾ ਰਹੇ ਹਨ ।ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਆਪਣੀ ਧਾਕ ਜਮਾਈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
