Trending:
ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਟਾਈਟਲ ਟ੍ਰੈਕ ਜਲਦ ਹੋਵੇਗਾ ਰਿਲੀਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ
Ardass sarbat De Bhalle di Title Track : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਫਿਲਮ ਕੈਰੀ ਆਨ ਜੱਟਾ 3 ਦੀ ਸਫਲਤਾ ਮਗਰੋਂ ਇੱਕ ਹੋਰ ਨਵੀਂ ਫਿਲਮ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ ਤੇ ਉਨ੍ਹਾਂ ਇਸ ਫਿਲਮ ਦੇ ਟਾਈਟਲ ਟਰੈਕ ਬਾਰੇ ਅਪਡੇਟ ਸਾਂਝਾ ਕੀਤਾ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਨਵੀਂ ਅਪਡੇਟ ਸਾਂਝੀ ਕੀਤੀ ਹੈ। ਗਾਇਕ ਨੇ ਦੱਸਿਆ ਕਿ ਜਲਦ ਹੀ ਇਸ ਫਿਲਮ ਦਾ ਟਾਈਟਲ ਟਰੈਕ ਜਲਦ ਹੀ ਰਿਲੀਜ਼ ਹੋਣ ਵਾਲਾ ਹੈ। ਦਰਸ਼ਕਾਂ ਦੀ ਇਹ ਉਡੀਕ ਛੇਤੀ ਹੀ ਖ਼ਤਮ ਹੋ ਜਾਵੇਗਾ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਗਾਇਆ ਅਮਰ ਸਿੰਘ ਚਮਕੀਲਾ ਦਾ ਮਸ਼ਹੂਰ ਗੀਤ, ਵੇਖੋ ਵੀਡੀਓ
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਦੀ ਇਹ ਨਵੀਂ ਫਿਲਮ ਇੱਕ ਧਾਰਮਿਕ ਫਿਲਮ ਹੈ। ਜੋ ਕਿ ਇੱਕ ਪਰਿਵਾਰ ਦੀ ਕਹਾਣੀ ਨੂੰ ਦਰਸਾਉਂਦੀ ਹੈ ਜੋ ਕਿ ਹਰ ਹਾਲ ਵਿੱਚ ਰੱਬ ਉੱਤੇ ਪੂਰਾ ਭਰੋਸਾ ਰੱਖਦਾ ਹੈ। ਇਹ ਫਿਲਮ 13 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
- PTC PUNJABI