Carry on Jatta 3: ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ-3' ਦਾ ਟੀਜ਼ਰ ਹੋਇਆ ਰਿਲੀਜ਼, ਵੀਡੀਓ ਵੇਖ ਹੱਸ-ਹੱਸ ਦੁਹਰੇ ਹੋਏ ਫੈਨਜ਼
Carry on Jatta 3 Teaser : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।
ਦੱਸ ਦਈਏ ਕਿ ਗਿੱਪੀ ਗਰੇਵਾਲ ਜਿਨ੍ਹਾ ਫ਼ਿਲਮਾਂ ਤੇ ਗਾਇਕੀ ਦੇ ਖ਼ੇਤਰ ਵਿੱਚ ਐਕਟਿਵ ਰਹਿੰਦੇ ਹਨ, ਉਹ ਇਨ੍ਹਾਂ ਹੀ ਐਕਟਿਵ ਸੋਸ਼ਲ ਮੀਡੀਆ 'ਤੇ ਵੀ ਰਹਿੰਦੇ ਹਨ। ਗਿੱਪੀ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀ ਹਰ ਅਪਡੇਟ ਆਪਣੇ ਫੈਨਜ਼ ਨਾਲ ਸਾਂਝੀ ਕਰਦੇ ਹਨ। ਹਾਲ ਹੀ ਵਿੱਚ ਗਾਇਕ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਅਪਕਮਿੰਗ ਫ਼ਿਲਮ 'ਕੈਰੀ ਆਨ ਜੱਟਾ 3' ਦੇ ਟੀਜ਼ਰ ਰਿਲੀਜ਼ ਹੋਣ ਬਾਰੇ ਫੈਨਜ਼ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਗਾਇਕ ਨੇ ਫੈਨਜ਼ ਨੂੰ ਦੱਸਿਆ ਕਿ ਉਹ 29 ਜੂਨ ਨੂੰ ਇਹ ਫ਼ਿਲਮ ਸਿਨੇਮਾ ਘਰਾਂ ਵਿੱਚ ਵੇਖ ਸਕਣਗੇ।
ਗਿੱਪੀ ਗਰੇਵਾਲ ਨੇ ਫ਼ਿਲਮ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਲਿਖਿਆ ਕਿ Carry on Jatta 3 ਦੇ ਟੀਜ਼ਰ ਨਾਲ ਇਹ ਨਾਂ ਰੁਕਣ ਵਾਲੇ ਹਾਸਿਆਂ ਦੀ ਸ਼ੁਰੂਆਤ ਹੈ ... #Carryonjatta3 29 ਜੂਨ 2023 ਨੂੰ ਸਿਨੇਮਾਘਰਾਂ ਵਿੱਚ... ਫੈਨਜ਼ ਫ਼ਿਲਮ ਦੇ ਟੀਜ਼ਰ ਨੂੰ ਕਾਫੀ ਪਸੰਦ ਕਰ ਰਹੇ ਹਨ। ਉਹ ਫ਼ਿਲਮ ਦੇਖਣ ਲਈ ਬੇਹੱਦ ਉਤਸ਼ਾਹਿਤ ਹਨ।
ਟੀਜ਼ਰ 'ਚ ਕਲਾਕਾਰ ਆਪਣੇ ਸ਼ਾਨਦਾਰ ਲੁੱਕ ਵਿੱਚ ਦਿਖਾਈ ਦੇ ਰਹੇ ਹਨ। ਇਕ ਪਾਸੇ ਜਿੱਥੇ ਗਿੱਪੀ ਗਰੇਵਾਲ ਆਪਣੀ ਕਾਮੇਡੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ, ਉਥੇ ਹੀ ਸੋਨਮ ਬਾਜਵਾ ਇੱਕ ਵਾਰ ਫਿਰ ਆਪਣੀ ਹੋਟਨੈਸ ਨਾਲ ਦਰਸ਼ਕਾਂ ਦਾ ਦਿੱਲ ਜਿੱਤੇਗੀ।
ਇਸ ਫ਼ਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਗਿੱਪੀ ਆਪਣੇ ਬੇਟੇ ਸ਼ਿੰਦਾ ਗਰੇਵਾਲ ਨਾਲ ਕੰਮ ਕਰਦੇ ਹੋਏ ਦਿਖਾਈ ਦੇਣਗੇ। ਸੋਨਮ ਬਾਜਵਾ ਤੋਂ ਇਲਾਵਾ ਇਸ ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਬੀਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ ਅਹਿਮ ਭੂਮਿਕਾ ਵਿੱਚ ਦਿਖਾਈ ਦੇਣਗੇ।
ਹੋਰ ਪੜ੍ਹੋ: Baisakhi 2023: ਵਿਸਾਖੀ ਦੇ ਤਿਉਹਾਰ 'ਤੇ ਇਨ੍ਹਾਂ ਮਸ਼ਹੂਰ ਗੁਰਦੁਆਰਿਆਂ ਦੇ ਕਰੋ ਦਰਸ਼ਨ
ਵਰਕਫਰੰਟ ਦੀ ਗੱਲ ਕਰਿਏ ਤਾਂ ਗਿੱਪੀ ਗਰੇਵਾਲ ਬਹੁਤ ਜਲਦ ਦਰਸ਼ਕਾਂ ਲਈ ਕਈ ਸੁਪਰਹਿੱਟ ਫਿਲਮਾਂ ਲੈ ਕੇ ਪੇਸ਼ ਹੋਣਗੇ। ਜਿਸ ਵਿੱਚ ਕੈਰੀ ਆਨ ਜੱਟਾ 3, ਜੱਟ ਨੂੰ ਚੁੜੇਲ ਟੱਕਰੀ, ਵਾਰਨਿੰਗ 2, ਮੰਜੇ ਬਿਸਤਰੇ 3 ਅਤੇ ਸ਼ੇਰਾਂ ਦੀ ਕੌਮ ਪੰਜਾਬੀ ਸ਼ਾਮਲ ਹਨ। ਇੱਕ ਤੋਂ ਬਾਅਦ ਇੱਕ ਕਲਾਕਾਰ ਕਈ ਹਿੱਟ ਫਿਲਮਾਂ ਨਾਲ ਧਮਾਕਾ ਕਰਦੇ ਹੋਏ ਦਿਖਾਈ ਦੇਣਗੇ।ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਦੀ ਫਿਲਮ ਮਿੱਤਰਾਂ ਦਾ ਨਾਂ ਚੱਲਦਾ ਰਿਲੀਜ਼ ਹੋਈ। ਇਸ ਫਿਲਮ ਵਿੱਚ ਕਲਾਕਾਰ ਨਾਲ ਅਦਾਕਾਰਾ ਤਾਨੀਆਂ ਦਿਖਾਈ ਦਿੱਤੀ। ਉਨ੍ਹਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸ਼ਕਾਂ ਦਾ ਦਿਲ ਜਿੱਤਿਆ।
- PTC PUNJABI