Advertisment

ਗਿੱਪੀ ਗਰੇਵਾਲ ਦੀ ਫਿਲਮ 'Warning 2' ਦਾ ਟ੍ਰੇਲਰ ਹੋਇਆ ਰਿਲੀਜ਼, ਐਕਸ਼ਨ ਅਵਤਾਰ 'ਚ ਨਜ਼ਰ ਆਏ ਅਦਾਕਾਰ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ਵਾਰਨਿੰਗ 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਜਿਸ ਦਾ ਟ੍ਰੇਲਰ ਹੁਣ ਰਿਲੀਜ਼ ਹੋ ਚੁੱਕਾ ਤੇ ਦਰਸ਼ਕਾਂ ਵੱਲੋਂ ਇਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

author-image
By Pushp Raj
New Update
Warning 2 Trailer

film Warning 2 Trailer

Listen to this article
0.75x 1x 1.5x
00:00 / 00:00
Advertisment

Gippy Grewal film Warning 2 Trailer: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਜਲਦ ਹੀ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ਵਾਰਨਿੰਗ 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਜਿਸ ਦਾ ਟ੍ਰੇਲਰ ਹੁਣ ਰਿਲੀਜ਼ ਹੋ ਚੁੱਕਾ ਤੇ ਦਰਸ਼ਕਾਂ ਵੱਲੋਂ ਇਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Advertisment

ਦੱਸ ਦਈਏ ਕਿ ਹਾਲ ਹੀ 'ਚ ਗਿੱਪੀ ਗਰੇਵਾਲ (Gippy Grewal) ਨੇ ਆਪਣੀ ਆਉਣ ਵਾਲੀ ਫਿਲਮ 'ਵਾਰਨਿੰਗ 2'  (Warning 2) ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਜਿਸ ਵਿੱਚ ਗਿੱਪੀ ਗਰੇਵਾਲ ਦੇ ਨਾਲ- ਨਾਲ ਮਸ਼ਹੂਰ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ ਵੀ ਨਜ਼ਰ ਆ ਰਹੇ ਹਨ।

ਫਿਲਮ 'ਵਾਰਨਿੰਗ 2' ਦਾ ਟ੍ਰੇਲਰ

Advertisment

ਫਿਲਮ 'ਵਾਰਨਿੰਗ 2' ਦਾ ਟ੍ਰੇਲਰ ਦੇਖ ਕੇ ਦਰਸ਼ਕ ਫਿਲਮ ਵੇਖਣ ਲਈ ਕਾਫੀ ਉਤਸ਼ਾਹਿਤ ਹਨ, ਕਿਉਂਕਿ ਇਸ 'ਚ ਗਿੱਪੀ ਤੇ ਪਿੰਸ ਕੰਵਲਜੀਤ ਦੋਹਾਂ ਦਾ ਐਕਸ਼ਨ ਅਵਤਾਰ ਨਜ਼ਰ ਆਇਆ। ਟ੍ਰੇਲਰ 'ਚ ਗਿੱਪੀ ਖਤਰਨਾਕ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਕੰਵਲਜੀਤ ਸਿੰਘ ਨੇ ਵੀ ਸ਼ਾਨਦਾਰ ਢੰਗ ਦੇ ਨਾਲ ਆਪਣਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ।   


ਫਿਲਮ ਦਾ ਟ੍ਰੇਲਰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ 'ਵਾਰਨਿੰਗ 2' 'ਚ ਪਹਿਲੇ ਸੀਕੁਐਂਸ ਨਾਲ ਵੱਧ ਐਕਸ਼ਨ ਤੇ ਡਰਾਮਾ ਵੇਖਣ ਨੂੰ ਮਿਲੇਗਾ। ਇਸ ਤੋਂ ਪਹਿਲਾਂ ਫਿਲਮ ਦਾ ਟੀਜ਼ਰ ਵੀ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 


ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਣੇ ਮਸ਼ਹੂਰ ਅਦਾਕਾਰਾ ਜੈਸਮੀਨ ਭਸੀਨ ਵੀ ਨਜ਼ਰ ਆਵੇਗੀ। ਫਿਲਮ ਵਿੱਚ ਗਿੱਪੀ ਗਰੇਵਾਲ ਤੇ ਜੈਸਮੀਨ ਭਸੀਨਇੱਕ ਪ੍ਰੇਮੀ ਜੋੜੇ ਵਜੋ ਰੋਮਾਂਸ ਕਰਦੇ ਹੋਏ ਨਜ਼ਰ ਆਉਣਗੇ।

Advertisment



ਹੋਰ ਪੜ੍ਹੋ: ਰਣਦੀਪ ਹੁੱਡਾ ਤੇ ਲਿਨ ਨੂੰ ਮਿਲਿਆ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਦਾ ਸੱਦਾ, ਆਦਾਕਾਰ ਨੇ ਦਿਖਾਈ ਝਲਕ

ਕਦੋਂ ਰਿਲੀਜ਼ ਹੋਵੇਗੀ ਫਿਲਮ 'ਵਾਰਨਿੰਗ 2'

ਦੱਸ ਦਈਏ ਕਿ ਵਾਰਨਿੰਗ 2 'ਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ ਸਿੰਘ ਤੇ ਜੈਸਮੀਨ ਭਸੀਨ (jasmine Bhasin) ਮੁੱਖ ਕਿਰਦਾਰਾਂ 'ਚ ਨਜ਼ਰ ਆਉਣਗੇ। ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ। ਇਸ ਫਿਲਮ ਨੂੰ ਪ੍ਰੋਡਿਊਸਰ ਵੀ ਖ਼ੁਦ ਗਿੱਪੀ ਗਰੇਵਾਲ ਹਨ, ਜਦੋਂ ਕਿ ਫਿਲਮ ਨੂੰ ਅਮਰ ਹੁੰਦਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਹ ਫਿਲਮ 2 ਫਰਵਰੀ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।  

Advertisment

Stay updated with the latest news headlines.

Follow us:
Advertisment
Advertisment
Latest Stories
Advertisment