ਗਿੱਪੀ ਗਰੇਵਾਲ ਬੇਟੇ ਗੁਰਬਾਜ਼ ਗਰੇਵਾਲ ਨਾਲ ਰੈਸਲਿੰਗ ਕਰਦੇ ਆਏ ਨਜ਼ਰ, ਵਾਇਰਲ ਹੋ ਰਿਹਾ ਹੈ ਪਿਉ-ਪੁੱਤ ਦਾ ਕਿਊਟ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਛਾਏ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੀ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਨਾਲ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

Written by  Pushp Raj   |  October 04th 2023 12:00 PM  |  Updated: October 04th 2023 12:00 PM

ਗਿੱਪੀ ਗਰੇਵਾਲ ਬੇਟੇ ਗੁਰਬਾਜ਼ ਗਰੇਵਾਲ ਨਾਲ ਰੈਸਲਿੰਗ ਕਰਦੇ ਆਏ ਨਜ਼ਰ, ਵਾਇਰਲ ਹੋ ਰਿਹਾ ਹੈ ਪਿਉ-ਪੁੱਤ ਦਾ ਕਿਊਟ ਵੀਡੀਓ

Gippy Grewal with Son Gurbaaz : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨੂੰ ਲੈ ਕੇ ਸੁਰਖੀਆਂ 'ਚ ਛਾਏ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੀ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਨਾਲ ਕਿਊਟ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਗਿੱਪੀ ਗਰੇਵਾਲ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਗਰੇਵਾਲ ਆਪਣੇ ਕੰਮ ਦੇ ਨਾਲ-ਨਾਲ ਪਰਿਵਾਰ ਨੂੰ ਵੀ ਭਰਪੂਰ ਸਮਾਂ ਦਿੰਦੇ ਹਨ, ਜਿਸ ਦੇ ਚੱਲਦੇ ਉਨ੍ਹਾਂ ਨੂੰ ਪਰਫੈਕਟ ਫੈਮਿਲੀ ਮੈਨ ਵੀ ਕਿਹਾ ਜਾਂਦਾ ਹੈ। 

ਹਾਲ ਹੀ 'ਚ ਵਿੱਚ ਗਿੱਪੀ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਨਾਲ ਇੱਕ ਕਿਊਟ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਗੁਰਬਾਜ਼ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਕਿਊਟ ਅੰਦਾਜ਼ ਵਿੱਚ ਰੈਸਲਿੰਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ਦੇ ਬੈਕਗ੍ਰਾਊਂਡ 'ਚ ਰੈਸਲਿੰਗ ਨਾਲ ਸਬੰਧਤ ਮਿਊਜ਼ਿਕ ਤੇ ਕਮੈਂਟਰੀ ਚੱਲ ਰਹੀ ਹੈ, ਜੋ ਕਿ ਇਸ ਵੀਡੀਓ ਨੂੰ ਹੋਰ ਮਜ਼ੇਦਾਰ ਬਣਾ ਰਹੀ ਹੈ। 

ਫੈਨਜ਼ ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਉਹ ਮਜ਼ੇਦਾਰ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋ ਲਿਖਿਆ, ' ਸੋ ਕਿਊਟ ਗੁਰਬਾਜ਼'। ਇੱਕ ਹੋਰ ਨੇ ਲਿਖਿਆ, ਗਿੱਪੀ ਭਾਜੀ, ਪਰਫੈਕਟ ਫੈਮਿਲੀ ਮੈਨ ਹਨ। ਫੈਨਜ਼ ਗਾਇਕ ਦੀ ਰੱਜ ਕੇ ਤਾਰੀਫ ਕਰ ਰਹੇ ਹਨ ਕਿ ਉਹ ਆਪਣੇ ਬੱਚਿਆਂ ਨੂੰ ਭਰਪੂਰ ਸਮਾਂ ਦਿੰਦੇ ਹਨ ਤੇ ਉਨ੍ਹਾਂ ਹਰ ਚੰਗੀ ਚੀਜ਼ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। 

ਹੋਰ ਪੜ੍ਹੋ:  ਜਸਬੀਰ ਜੱਸੀ ਨੇ ਕੁਲਵਿੰਦਰ ਬਿੱਲਾ ਦੇ ਸ਼ੋਅ ਦੌਰਾਨ ਪਹਿਨੇ ਗਏ ਪਹਿਰਾਵੇ ਦੀ ਰੱਜ ਕੇ ਕੀਤੀ ਤਾਰੀਫ, ਕਿਹਾ- ਇਸ ਚੋਂ ਦਿੱਸਦਾ ਪੰਜਾਬ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਉਨ੍ਹਾਂ ਨੇ ਕਈ ਫਿਲਮਾਂ ਕੀਤੀਆਂ ਹਨ। ਇਨ੍ਹਾਂ ਫਿਲਮ ਕੈਰੀ ਆਨ ਜੱਟਾ -3 ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫਿਲਮ ਰਹੀ ਹੈ। ਇਸ ਦੇ ਨਾਲ ਹੀ ਉਹ ਜਲਦ ਹੀ ਫ਼ਿਲਮ ਮੌਜਾਂ ਹੀ ਮੌਜਾਂ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਇਸ ਫਿਲਮ 'ਚ ਉਨ੍ਹਾਂ ਦੇ ਨਾਲ ਬਿਨੂੰ ਢਿੱਲੋ ਤੇ ਕਰਮਜੀਤ ਅਨਮੋਲ ਨਜ਼ਰ ਆਉਣਗੇ। ਫੈਨਜ਼ ਗਿੱਪੀ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network