ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸ਼ੂਟਿੰਗ ਹੋਈ ਸ਼ੁਰੂ, ਵੇਖੋ ਤਸਵੀਰਾਂ
ਗਿੱਪੀ ਗਰੇਵਾਲ ਦੀ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸ਼ੂਟਿੰਗ ਹੋਈ ਸ਼ੁਰੂ, ਵੇਖੋ ਤਸਵੀਰਾਂ
Gippy Grewal Film 'Ardaas Sarbat De Bhale Di': ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਨਿੱਤ ਨਵੇਂ ਪ੍ਰੋਜੈਕਟ ਲੈ ਕੇ ਆਉਂਦੇ ਰਹਿੰਦੇ ਹਨ। ਗੀਤ 'ਗੈਂਗ ਗੈਂਗ' ਤੋਂ ਬਾਅਦ ਗਿੱਪੀ ਗਰੇਵਾਲ ਇੱਕ ਹੋਰ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਲੈ ਕੇ ਆ ਰਹੇ ਹਨ। ਇਸ ਬਾਰੇ ਅਦਾਕਾਰ ਨੇ ਨਵੀਂ ਅਪਡੇਟ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਫੈਨਜ਼ ਦੇ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਦੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਜਲਦ ਆ ਰਹੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ'
ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਫਿਲਮ 'Warning 2' ਤੋਂ ਬਾਅਦ ਆਪਣੀ ਇੱਕ ਹੋਰ ਨਵੀਂ ਫਿਲਮ ਦਾ ਐਲਾਨ ਕੀਤਾ ਹੈ। ਇਸ ਫਿਲਮ ਦਾ ਟਾਈਟਲ ਹੈ 'ਅਰਦਾਸ ਸਰਬੱਤ ਦੇ ਭਲੇ ਦੀ'। ਗਿੱਪੀ ਗਰੇਵਾਲ ਨੇ ਇਸ ਫਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਸੈੱਟ ਤੋਂ ਤਸਵੀਰਾਂ ਸ਼ੇਅਰ ਕਰਕੇ ਫੈਨਜ਼ ਨੂੰ ਦਿੱਤੀ ਹੈ।ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਪੋਸਟ ਸ਼ੇਅਰ ਕਰਦਿਆਂ ਲਿਖਿਆ,'ਪਨੋਰਮਾ ਸਟੂਡੀਓਜ਼ ਅਤੇ ਹੰਬਲ ਮੋਸ਼ਨ ਪਿਕਚਰਜ਼ ਪੇਸ਼ ਕਰਦੇ ਹਨ, "ਅਰਦਾਸ ਸਰਬੱਤ ਦੇ ਭਲੇ ਦੀ", ਅਰਦਾਸ ਦੀ ਤੀਜੀ ਕਿਸ਼ਤ, ਸ਼ੂਟ ਸ਼ੁਰੂ ????????????।'
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਟਾਰ ਕਾਸਟ
ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਟਾਈਟਲ ਤੋਂ ਇਹ ਫਿਲਮ ਇੱਕ ਪਰਿਵਾਰਿਕ ਕਹਾਣੀ ਉੱਤੇ ਅਧਾਰਿਤ ਜਾਪਦੀ ਹੈ। ਇਸ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਗਿੱਪੀ ਗਰੇਵਾਲ ਖ਼ੁਦ ਹਨ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ-ਨਾਲ ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਣੇ ਪਾਲੀਵੁੱਡ (Pollywood) ਦੇ ਕਈ ਹੋਰ ਨਾਮੀ ਕਲਾਕਾਰ ਵੀ ਨਜ਼ਰ ਆਉਣਗੇ।
ਇਸ ਫਿਲਮ ਦੇ ਨਿਰਮਾਤਾ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ ਅਤੇ ਦਿਵਯਾ ਧਮੀਜਾ ਹਨ। ਫਿਲਹਾਲ ਇਸ ਫਿਲਮ ਦੀ ਤੀਜੇ ਸ਼ੈਡਿਊਲ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਹ ਫਿਲਮ ਕਦੋਂ ਰਿਲੀਜ਼ ਹੋਵੇਗੀ ਇਸ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।
ਗਿੱਪੀ ਗਰੇਵਾਲ ਦਾ ਵਰਕ ਫਰੰਟ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਇੱਕ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਤੇ ਕਾਮੇਡੀਅਨ ਵੀ ਹਨ। ਉਹ ਆਪਣੇ ਫੈਨਜ਼ ਲਈ ਪਰਿਵਾਰਕ ਫਿਲਮਾਂ ਲੈ ਕੇ ਆਉਂਦੇ ਹਨ। ਮੌਜੂਦਾ ਸਮੇਂ ਵਿੱਚ ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਵਿੱਚ ਗਾਇਕ ਤੇ ਅਦਾਕਾਰ ਦੇ ਨਾਲ-ਨਾਲ ਬਤੌਰ ਪ੍ਰੋਡਿਊਸਰ ਵੀ ਚੰਗਾ ਕੰਮ ਕਰ ਰਹੇ ਹਨ।
ਹੋਰ ਪੜ੍ਹੋ: ਹਰਭਜਨ ਮਾਨ ਨੇ ਆਪਣੀ ਨਵੀਂ ਈਪੀ ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼
ਜਲਦ ਹੀ ਗਿੱਪੀ ਗਰੇਵਾਲ ਆਪਣੀ ਨਵੀਂ ਫਿਲਮ ਵਾਰਨਿੰਗ 2 ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ, ਜਿਸ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਤੇ ਇਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਫਿਲਮ 2 ਫਰਵਰੀ ਨੂੰ ਸਿਨੇਮਾਘਰਾਂ ਦੇ ਵਿੱਚ ਰਿਲੀਜ਼ ਹੋਣ ਵਾਲੀ ਹੈ ਤੇ ਫੈਨਜ਼ ਇਸ ਫਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
