ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਨੇ ਸਾਂਝਾ ਕੀਤਾ ਪਤੀ ਦੇ ਨਾਲ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕ ਦੀ ਪਤਨੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਫੈਨਸ ਵੀ ਇਸ ਵੀਡੀਓ ‘ਤੇ ਖੂਬ ਪਿਆਰ ਲੁਟਾ ਰਹੇ ਹਨ ।

Reported by: PTC Punjabi Desk | Edited by: Shaminder  |  July 28th 2023 09:33 AM |  Updated: July 28th 2023 09:33 AM

ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਨੇ ਸਾਂਝਾ ਕੀਤਾ ਪਤੀ ਦੇ ਨਾਲ ਰੋਮਾਂਟਿਕ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਗਿੱਪੀ ਗਰੇਵਾਲ (Gippy Grewal) ਦੀ ਪਤਨੀ ਰਵਨੀਤ ਗਰੇਵਾਲ (Ravneet Grewal) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਗਾਇਕ ਦੀ ਪਤਨੀ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਫੈਨਸ ਵੀ ਇਸ ਵੀਡੀਓ ‘ਤੇ ਖੂਬ ਪਿਆਰ ਲੁਟਾ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵੀਡੀਓ ਦੀ ਬੈਕਗਰਾਊਂਡ ‘ਚ ਪੁਰਾਣਾ ਗੀਤ ਚੱਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਰਵਨੀਤ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਬਹੁਤ ਹੀ ਪਿਆਰੀ ਲੱਗ ਰਹੀ ਸੀ । 

ਹੋਰ ਪੜ੍ਹੋ : ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲਾ ਗੈਂਗਸਟਰ ਵਿਕਰਮ ਬਰਾੜ ਯੂਏਈ ਤੋਂ ਗ੍ਰਿਫਤਾਰ, ਸਿੱਧੂ ਮੂਸੇਵਾਲਾ ਦੇ ਕਤਲ ‘ਚ ਵੀ ਸੀ ਸ਼ਾਮਿਲ, ਜਾਣੋ ਕੌਣ ਹੈ ਵਿਕਰਮ ਬਰਾੜ

‘ਕੈਰੀ ਆਨ ਜੱਟਾ-੩’ ਦੀ ਕਾਮਯਾਬੀ ਨੂੰ ਲੈ ਕੇ ਪੱਬਾਂ ਭਾਰ ਪਰਿਵਾਰ

‘ਕੈਰੀ ਆਨ ਜੱਟਾ-੩’ ਨੂੰ ਲੈ ਕੇ ਗਰੇਵਾਲ ਪਰਿਵਾਰ ਪੱਬਾਂ ਭਾਰ ਹੈ । ਬੀਤੇ ਦਿਨੀਂ ਪਰਿਵਾਰ ਦੇ ਵੱਲੋਂ ਇਸ ਫ਼ਿਲਮ ਦੀ ਕਾਮਯਾਬੀ ਦਾ ਜਸ਼ਨ ਕੇਕ ਕੱਟ ਕੇ ਮਨਾਇਆ ਗਿਆ ਸੀ । ਜਿਸ ‘ਚ ਗਰੇਵਾਲ ਪਰਿਵਾਰ ਮੌਜੂਦ ਸੀ । ਉਸ ਮੌਕੇ ਵੀ ਰਵਨੀਤ ਗਰੇਵਾਲ ਹਾਜ਼ਰ ਸਨ । ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਤਿੰਨ ਬੇਟੇ ਹਨ ।

ਏਕਮ, ਸ਼ਿੰਦਾ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ । ਗਿੱਪੀ ਗਰੇਵਾਲ ਆਪਣੀ ਪਤਨੀ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ । ਕਿਉਂਕਿ ਜਦੋਂ ਗਿੱਪੀ ਗਰੇਵਾਲ ਦਾ ਰਵਨੀਤ ਦੇ ਨਾਲ ਵਿਆਹ ਹੋਇਆ ਸੀ ਉਸ ਤੋਂ ਬਾਅਦ ਹੀ ਗਿੱਪੀ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣ ਲੱਗ ਪਏ ਸਨ । ਗਿੱਪੀ ਗਰੇਵਾਲ ਨੇ ਬਤੌਰ ਗਾਇਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਅੱਜ ਉਹ ਇੱਕ ਕਾਮਯਾਬ ਗਾਇਕ, ਅਦਾਕਾਰ ਅਤੇ ਫ਼ਿਲਮ ਪ੍ਰੋਡਿਊਸਰ ਬਣ ਚੁੱਕੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network