ਗੋਰਾ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਬੋਲਦਾ ਆਇਆ ਨਜ਼ਰ, ਵੇਖੋ ਵੀਡੀਓ
ਗੋਰਾ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਬੋਲਦਾ ਆਇਆ ਨਜ਼ਰ, ਵੇਖੋ ਵੀਡੀਓ
ਦਿਲਜੀਤ ਦੋਸਾਂਝ (Diljit Dosanjh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹਨ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਉਹ ਇੱਕ ਗੋਰੇ ਤੋਂ ਅੰਗਰੇਜ਼ੀ ਬੁਲਵਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗੋਰਾ ਪੰਜਾਬੀ ‘ਚ ਕਹਿ ਰਿਹਾ ਹੈ ‘ਖੁਥੀ ਪਾ ਤੀ’। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
/ptc-punjabi/media/media_files/fGcyn8yeDxvk8MScMAZF.jpg)
ਹੋਰ ਪੜ੍ਹੋ : ਸੀਟੀ ਨੇ ਪੰਮੇ ਨੂੰ ਕੌਲੀ ‘ਚ ਦਿੱਤਾ ਕੋਲਡ ਡਰਿੰਕ, ਵੇਖੋ ਮਜ਼ੇਦਾਰ ਵੀਡੀਓ
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ਅਤੇ ਇਸ ‘ਚ ਵੀ ਉਹ ਕਾਮਯਾਬ ਹੋਏ ।ਹੁਣ ਤੱਕ ਦਿਲਜੀਤ ਦੋਸਾਂਝ ਜੱਟ ਐਂਡ ਜੂਲੀਅਟ, ਛੜਾ, ਹੌਸਲਾ ਰੱਖ, ਪੰਜਾਬ 84, ਡਿਸਕੋ ਸਿੰਘ, ਸਰਦਾਰ ਜੀ ਸਣੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ ।
/ptc-punjabi/media/media_files/EAWC8n3QVTlCAzRXKHgE.jpg)
ਦਿਲਜੀਤ ਦੋਸਾਂਝ ਅਕਸ਼ੇ ਕੁਮਾਰ ਦੇ ਨਾਲ ਫ਼ਿਲਮ ‘ਗੁੱਡ ਨਿਊਜ਼’ ‘ਚ ਵੀ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਵੀ ਦਿੱਤੇ ਹਨ । ਰਾਤ ਦੀ ਗੇੜੀ, ਪੰਜ ਤਾਰਾ, ਮਿੱਤਰਾਂ ਦੇ ਜੰਕਸ਼ਨ ‘ਤੇ, ਧੱਕਾ, ਲੈਂਬਰਗਿਨੀ, ਲਵਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਦਿਲਜੀਤ ਦੋਸਾਂਝ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਆਪਣੇ ਗੀਤਾਂ ਦੇ ਨਾਲ ਪਛਾਣ ਬਣਾਈ ਹੈ । ਉਹ ਅਜਿਹੇ ਪਹਿਲੇ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਨੇ ਕੋਚੇਲਾ ‘ਚ ਪਰਫਾਰਮ ਕੀਤਾ ਹੈ।
ਇਸ ਤੋਂ ਇਲਾਵਾ ਵਿਸ਼ਵ ਪੱਧਰ ‘ਤੇ ਉਨ੍ਹਾਂ ਨੇ ਪੰਜਾਬੀਆਂ ਦੀ ਸ਼ਾਨ ਵਧਾਈ ਹੈ।ਦਿਲਜੀਤ ਦੋਸਾਂਝ ਨੂੰ ਇਹ ਮੁਕਾਮ ਇੰਝ ਹੀ ਹਾਸਲ ਨਹੀਂ ਹੋਇਆ । ਇਸ ਪਿੱਛੇ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਹੈ ।ਇਸ ਤੋਂ ਪਹਿਲਾਂ ਉਹ ਗੁਰਦੁਆਰਾ ਸਾਹਿਬ ‘ਚ ਕੀਰਤਨ ਸਿੱਖਦੇ ਸਨ । ਜਲਦ ਹੀ ਦਿਲਜੀਤ ਦੋਸਾਂਝ ਅੰਬਾਨੀਆਂ ਦੇ ਪਰਿਵਾਰ ‘ਚ ਹੋਣ ਵਾਲੇ ਵਿਆਹ ‘ਚ ਪਰਫਾਰਮ ਕਰਨ ਵਾਲੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
