ਮੀਕਾ ਸਿੰਘ ਦੇ ਘਰ ਗੁਰਦਾਸ ਮਾਨ ਪਤਨੀ ਮਨਜੀਤ ਮਾਨ ਨਾਲ ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮੀਕਾ ਸਿੰਘ ਨੇ ਗੁਰਦਾਸ ਮਾਨ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਹੋਏ ਲਿਖਿਆ ‘ਮੈਂ ਲੀਵਿੰਗ ਲੀਜੈਂਡ ਗੁਰਦਾਸ ਮਾਨ ਜੀ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਹ ਚਾਲੀ ਸਾਲਾਂ ਤੋਂ ਸਾਡਾ ਮਨੋਰੰਜਨ ਕਰਦੇ ਆ ਰਹੇ ਹਨ ।ਭਾਜੀ ਤੁਹਾਡੇ ਕੀਮਤੀ ਸਮੇਂ ਦੇ ਲਈ ਬਹੁਤ ਬਹੁਤ ਧੰਨਵਾਦ ।
ਮੀਕਾ ਸਿੰਘ ਦੇ ਘਰ ਗੁਰਦਾਸ ਮਾਨ ਪਤਨੀ ਮਨਜੀਤ ਮਾਨ ਨਾਲ ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ, ਵੇਖੋ ਵੀਡੀਓ
ਮੀਕਾ ਸਿੰਘ (Mika Singh)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਮੀਕਾ ਸਿੰਘ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਨਾਲ ਖਾਣੇ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮੀਕਾ ਸਿੰਘ ਨੇ ਗੁਰਦਾਸ ਮਾਨ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਹੋਏ ਲਿਖਿਆ ‘ਮੈਂ ਲੀਵਿੰਗ ਲੀਜੈਂਡ ਗੁਰਦਾਸ ਮਾਨ ਜੀ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਹ ਚਾਲੀ ਸਾਲਾਂ ਤੋਂ ਸਾਡਾ ਮਨੋਰੰਜਨ ਕਰਦੇ ਆ ਰਹੇ ਹਨ ।
ਹੋਰ ਪੜ੍ਹੋ : ਛੋਟੇ ਸਿੱਖ ਬੱਚੇ ਜਸਪ੍ਰੀਤ ਸਿੰਘ ਦਾ ਮਾਂ ਨਾਲ ਹੋਇਆ ਮਿਲਾਪ, ਮਾਂ ਪੁੱਤ ਦਾ ਭਾਵੁਕ ਵੀਡੀਓ ਵੇਖ ਹਰ ਕੋਈ ਹੋਇਆ ਭਾਵੁਕ
ਭਾਜੀ ਤੁਹਾਡੇ ਕੀਮਤੀ ਸਮੇਂ ਦੇ ਲਈ ਬਹੁਤ ਬਹੁਤ ਧੰਨਵਾਦ । ਪੰਜਾਬੀ ਸ਼ੇਰਾਂ ਦੀ ਚਾਲ ਵਾਂਗ ਤੁਰਦੇ ਰਹੋ ਤੇ ਰੌਕ ਕਰਦੇ ਰਹੋ’। ਗੁਰਦਾਸ ਮਾਨ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਗੁਰਦਾਸ ਮਾਨ ਪੰਜਾਬੀ ਮਾਂ ਬੋਲੀ ਦੀ ਲੰਮੇ ਸਮੇਂ ਤੋਂ ਕਰ ਰਹੇ ਸੇਵਾ
ਗੁਰਦਾਸ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਕਾਇਲ ਹੈ। ਕਿਉਂਕਿ ਉਨ੍ਹਾਂ ਦਾ ਹਰ ਗੀਤ ਸਮਾਜ ਨੂੰ ਸੇਧ ਦੇਣ ਵਾਲਾ ਹੁੰਦਾ ਹੈ। ਭਾਵੇਂ ਉਹ ਹੱਕ ਹਲਾਲ ਦੀ ਰੋਟੀ ਕਮਾਉਣ ਦੀ ਗੱਲ ਕਰਦਾ ਗੀਤ ‘ਰੋਟੀ ਹੱਕ ਖਾਈਏ ਜੀ ਭਾਵੇਂ ਬੂਟ ਪਾਲਸ਼ਾਂ ਕਰੀਏ’, ਭਾਵੇਂ ਆਪਣੇ ਦੇਸ਼ ਨਾਲ ਪਿਆਰ ਦੀ ਗੱਲ ਕਰਦਾ ਗੀਤ ‘ਲੱਖ ਪ੍ਰਦੇਸੀ ਹੋਈਏ ਆਪਣਾ ਮੁਲਕ ਨੀ ਭੰਡੀਦਾ ਹੋਵੇ ਹਰ ਗੀਤ ‘ਚ ਉਨ੍ਹਾਂ ਨੇ ਸਰੋਤਿਆਂ ਨੂੰ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।
ਗੁਰਦਾਸ ਮਾਨ ਜਿੱਥੇ ਚੋਟੀ ਦੇ ਗਾਇਕ ਹਨ, ਉੱਥੇ ਹੀ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
